ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 5th, 2020

ਲੰਡਨ : ਜਾਰਜ ਫਲਾਇਡ ਦੇ ਸਮਰਥਨ ”ਚ ਇਕੱਠੇ ਹੋਏ 23 ਪ੍ਰਦਰਸ਼ਨਕਾਰੀ ਪੁਲਸ ਹਿਰਾਸਤ ਵਿਚ

ਲੰਡਨ : ਜਾਰਜ ਫਲਾਇਡ ਦੇ ਸਮਰਥਨ ”ਚ ਇਕੱਠੇ ਹੋਏ 23 ਪ੍ਰਦਰਸ਼ਨਕਾਰੀ ਪੁਲਸ ਹਿਰਾਸਤ ਵਿਚ

ਲੰਡਨ (ਸਮਰਾ)- ਲੰਡਨ ਦੀ ਪੁਲਸ ਨੇ ਸੋਮਵਾਰ ਨੂੰ ਅਮਰੀਕੀ ਦੂਤਘਰ ਦੇ ਸਾਹਮਣੇ ਇਕੱਠੇ ਹੋਏ 23 ਲੋਕਾਂ ਨੂੰ ਹਿਰਾਸਤ ਵਿਚ ਲਿਆ , ਜੋ ਜਾਰਜ ਫਲੋਇਡ ਲਈ ਨਿਆਂ ਮੰਗਣ ਲਈ ਪ੍ਰਦਰਸ਼ਨ ਕਰ ਰਹੇ ਸਨ। ਲੰਡਨ ਦੀ ਮੈਟਰੋਪੋਲੀਟਨ ਪੁਲਸ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਟਵੀਟ ਕੀਤਾ, “ਕੇਂਦਰੀ ਲੰਡਨ ਵਿੱਚ ਅੱਜ ਵੱਖ-ਵੱਖ ਇਕੱਠਾਂ ਤੋਂ ਕੁੱਲ 23 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ। ਇਸ ਵਿਚ ਸ਼ਾਮਲ ਬਹੁਤੇ ਲੋਕ ਇਸ ਖੇਤਰ ਤੋਂ ਚਲੇ ਗਏ। ”

ਇਸ ਤੋਂ ਪਹਿਲੇ ਦਿਨ ਪੁਲਸ ਨੇ ਕਿਹਾ ਸੀ ਕਿ ਲੋਕਾਂ ਨੂੰ ਵੱਖ-ਵੱਖ ਜੁਰਮਾਂ ਲਈ ਨਜ਼ਰਬੰਦ ਕੀਤਾ ਗਿਆ ਹੈ। ਇਸ ਵਿਚ ਪੁਲਸ ‘ਤੇ ਹਮਲਾ ਕਰਨ ਲਈ ਹਥਿਆਰ ਕੋਲ ਰੱਖਣਾ ਅਤੇ ਕੋਰੋਨਾ ਵਾਇਰਸ ਕਾਰਨ ਲਾਈਆਂ ਪਾਬੰਦੀਆਂ ਦੀ ਉਲੰਘਣਾ ਕਰਨਾ ਸ਼ਾਮਲ ਸੀ। ਜ਼ਿਕਰਯੋਗ ਹੈ ਕਿ 25 ਮਈ ਨੂੰ ਅਮਰੀਕਾ ਦੇ ਮਿਨੀਪੋਲਿਸ ਵਿਚ ਇਕ ਨਿਹੱਥੇ ਗੈਰ-ਗੋਰੇ ਅਮਰੀਕੀ ਜਾਰਜ ਫਲਾਇਡ ਦੀ ਇਕ ਗੋਰੇ ਪੁਲਸ ਅਧਿਕਾਰੀ ਦੇ ਹੱਥੋਂ ਮੌਤ ਹੋ ਗਈ। ਜਾਰਜ ਦੀ ਮੌਤ ਤੋਂ ਬਾਅਦ, ਜਰਮਨੀ, ਕੈਨੇਡਾ, ਆਇਰਲੈਂਡ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: