ਵਧਦੀ ਗਰਮੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਉਲੀਕਿਆ ਹੀਟ ਐਕਸ਼ਨ ਪਲਾਨ

ss1

ਵਧਦੀ ਗਰਮੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਉਲੀਕਿਆ ਹੀਟ ਐਕਸ਼ਨ ਪਲਾਨ
-ਉਪ ਮੰਡਲ ਮੈਜਿਸਟੇ੍ਰਟਾਂ ਨੂੰ ਲਗਾਇਆ ਗਿਆ ਨੋਡਲ ਅਫ਼ਸਰ-ਡੀ.ਸੀ.

ਬਠਿੰਡਾ, 27 ਅਪ੍ਰੈਲ (ਪਰਵਿੰਦਰ ਜੀਤ ਸਿੰਘ): ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਵਧਦੀ ਗਰਮੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦੀ ਮਦਦ ਨਾਲ ਲੋਕਾਂ ਨੂੰ ਗਰਮੀਆਂ ਦੌਰਾਨ ਸਹਾਇਤਾ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸ਼ਨ ਪਲਾਨ ਦੇ ਤਹਿਤ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਤਲਵੰਡੀ ਸਾਬੋ, ਮੌੜ ਅਤੇ ਰਾਮਪੁਰਾ ਫੂਲ ਨੂੰ ਨੋਡਲ ਅਫ਼ਸਰਾਂ ਵਲੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰ ਆਪਣੇ ਸਬੰਧਤ ਇਲਾਕਿਆਂ ਵਿੱਚ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਅਤੇ ਰਾਹਤ ਦੇਣ ਲਈ ਵੱਖ-ਵੱਖ ਉਪਰਾਲੇ ਕਰਨਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਰੀਜ਼ਨਲ ਖੋਜ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਬਠਿੰਡਾ ਨੋਡਲ ਅਫ਼ਸਰਾਂ ਨੂੰ ਤਾਪਮਾਨ ਸਬੰਧੀ ਜਾਣਕਾਰੀ ਦੇਣਗੇ। ਜਦ ਵੀ ਇਹ ਤਾਪਮਾਨ ਵੱਧ ਪਾਇਆ ਜਾਵੇਗਾ, ਨੋਡਲ ਅਫ਼ਸਰ ਆਪਣੇ ਇਲਾਕੇ ਵਿੱਚ ਹੀਟ ਅਲਰਟ ਜਾਰੀ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਹੀਟ ਅਲਰਟ ਦੌਰਾਨ ਲੋਕਾਂ ਨੂੰ ਸਹਾਇਤਾ ਦੇਣ ਲਈ ਜਨਤਕ ਕੂਲਿੰਗ ਕੇਂਦਰ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਅਮਰੀਕ ਸਿੰਘ ਰੋਡ ਅਤੇ ਰੇਲਵੇ ਸਟੇਸ਼ਨ ਕੋਲ ਬਣਿਆ, ਗੋਨਿਆਣਾ ਬੱਸ ਅੱਡਾ, ਭੁੱਚੋ ਬੱਸ ਅੱਡੇ ਨੇੜੇ ਬਣਿਆ ਸ਼ੈਲਟਰ ਆਦਿ ਸ਼ਾਮਲ ਹਨ। ਇਨ੍ਹਾਂ ਕੇਂਦਰਾਂ ਵਿੱਚ ਪੱਖੇ, ਮੰਜੇ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣੀ ਸਬੰਧਤ ਨਗਰ ਕੌਂਸਲ ਦੀ ਜ਼ਿੰਮੇਵਾਰੀ ਹੋਵੇਗੀ।
ਬਠਿੰਡਾ ਦੇ ਨੋਡਲ ਅਫ਼ਸਰ ਐਸ.ਡੀ.ਐਮ. ਬਠਿੰਡਾ ਨੂੰ 0164-2212525 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਰਾਮਪੁਰਾ ਦੇ ਨੋਡਲ ਅਫ਼ਸਰ ਐਸ.ਡੀ.ਐਮ. ਰਾਮਪੁਰਾ ਨੂੰ 01651-248225 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਤਲਵੰਡੀ ਸਾਬੋ ਦੇ ਨੋਡਲ ਅਫ਼ਸਰ ਐਸ.ਡੀ.ਐਮ. ਤਲਵੰਡੀ ਸਾਬੋ ਨੂੰ 01655-220241 ਅਤੇ ਮੌੜ ਦੇ ਨੋਡਲ ਅਫ਼ਸਰ ਐਸ.ਡੀ.ਐਮ. ਮੌੜ ਨੂੰ 01655-230241 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਿਹਤ ਵਿਭਾਗ ਨੂੰ ਆਦੇਸ਼ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਹੀ ਸ਼ਹਿਰੀ ਅਤੇ ਪੇਂਡੂ ਸਿਹਤ ਕੇਂਦਰ ਗਰਮੀ ਕਾਰਨ ਬਿਮਾਰ ਹੋਏ ਲੋਕਾਂ ਦੀ ਸੇਵਾ ਲਈ ਤਿਆਰ ਰਹਿਣਗੇ। ਗਰਮੀ ਕਾਰਨ ਹੋਏ ਬਿਮਾਰ ਲੋਕਾਂ ਦਾ ਵੱਖ ਰਿਕਾਰਡ ਵੀ ਕਾਇਮ ਰੱਖਣਾ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਹਤ ਕੇਂਦਰਾਂ, 108 ਐਮਰਜੈਂਸੀ, ਐਂਬੂਲੈਸ ਅਤੇ ਹਸਪਤਾਲਾਂ ਨੂੰ ਪਲਾਸਟਿਕ ਬਰਫ਼ ਦੇ ਪੈਕਟ ਮੁਹੱਈਆ ਕਰਵਾਉਣ।
ਨੋਡਲ ਅਫ਼ਸਰਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਇਲਾਕਿਆਂ ਵਿੱਚ ਪੌਦੇ ਲਗਾਉਣ ਅਤੇ ਹਰਿਆਲੀ ਵਧਾਉਣ। ਇਸ ਕੰਮ ਲਈ ਸਵੈ-ਸੇਵੀ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੀ ਵੀ ਮਦਦ ਲਈ ਜਾ ਸਕਦੀ ਹੈ।

Share Button

Leave a Reply

Your email address will not be published. Required fields are marked *