ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ss1

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ
ਜ਼ਿਲ੍ਹੇ ਵਿਚ ਚਾਇਨਾ ਡੋਰ ਨੂੰ ਵੇਚਣ/ਸਟੋਰ ਕਰਨ/ਵਰਤੋਂ ਕਰਨ ਅਤੇ ਖਰੀਦਣ ’ਤੇ ਪਾਬੰਦੀ ਦੇ ਹੁਕਮ
ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਂਵਾਂ ’ਤੇ ਚੜਨ ’ਤੇ ਰੋਕ

ਬਠਿੰਡਾ, 19 ਜੁਲਾਈ (ਜਸਵੰਤ ਦਰਦ ਪ੍ਰੀਤ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 ਤਹਿਤ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਚਾਇਨਾ ਡੋਰ ਵੇਚਣ/ਸਟੋਰ ਕਰਨ/ਵਰਤੋਂ ਕਰਨ ਅਤੇ ਖਰੀਦ ਕਰਨ ’ਤੇ ਪੂਰੀ ਤਰਾਂ ਨਾਲ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਚਾਇਨਾ ਡੋਰ ਕਾਰਨ ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ ਇਹ ਡੋਰ ਸੂਤੀ ਤੋ ਹੱਟ ਕੇ ਸਿੰਥੈਟਿਕ/ਪਲਾਸਿਟਕ ਦੀ ਬਣੀ ਹੁੰਦੀ ਹੈ, ਜੋ ਕਾਫੀ ਮਜ਼ਬੂਤ, ਨਾ ਗਲਣ ਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ਉਗਲਾਂ ਕੱਟ ਜਾਂਦੀਆਂ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਇਕਲ, ਮੋਟਰ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਖੰਭਾਂ ਵਿਚ ਫਸ ਜਾਣ ਕਾਰਨ ਉਹਨਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਹੀ ਇਹ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 30 ਸਤੰਬਰ 2016 ਤੱਕ ਲਾਗੂ ਰਹਿਣਗੇ।
ਇਸੇ ਤਰ੍ਹਾਂ ਇੱਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਬਠਿੰਡਾ ਜ਼ਿਲ੍ਹੇ ’ਚ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਹੋਰ ਉਚੀਆਂ ਥਾਂਵਾਂ ’ਤੇ ਚੜਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਆਪਣੇ ਹੁਕਮਾਂ ’ਚ ਕਿਹਾ ਕਿ ਸ਼ਹਿਰਾਂ, ਪਿੰਡਾਂ ’ਚ ਕਈ ਵਿਅਕਤੀ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਂਵਾਂ ’ਤੇ ਚੜ ਜਾਂਦੇ ਹਨ। ਇਹ ਵਿਅਕਤੀ ਉਚੀਆਂ ਥਾਂਵਾਂ ’ਤੇ ਚੜ ਕੇ ਆਪਣੇ ਆਪ ਨੂੰ ਜਾਂ ਆਮ ਪਬਲਿਕ/ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ’ਤੇ ਚੜ ਕੇ ਪੀਣ ਵਾਲੇ ਪਾਣੀ ਵਿਚ ਕੋਈ ਜਹਿਰੀਲੀ/ਖਤਰਨਾਕ ਵਸਤੂ ਸੁੱਟ ਕੇ ਆਮ ਪਬਲਿਕ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀ ਦੀਆਂ ਟੈਂਕੀਆਂ ’ਤੇ ਚੜ ਕੇ ਜਾਂ ਅਜਿਹੀਆਂ ਉਚੀਆਂ ਥਾਂਵਾਂ ਤ‘ੇ ਚੜ ਕੇ ਭੰਨ-ਤੋੜ ਵੀ ਕੀਤੀ ਜਾ ਸਕਦੀ ਹੈ ਅਤੇ ਕਿਸੇ ਗੈਰ-ਕਾਨੂੰਨੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਕਾਨੂੰਨ ਅਤੇ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਂਕੀਆਂ ’ਤੇ ਚੜਨ ਜਾਂ ਅਜਿਹੀਆਂ ਉਚੀਆਂ ਥਾਂਵਾਂ ’ਤੇ ਰੋਕ ਲਗਾਉਣ ਦੀ ਲੋੜ ਸੀ। ਉਨ੍ਹਾਂ ਦੱਸਿਆ ਕਿ ਇਸ ਲਗਾਈ ਗਈ ਰੋਕ ਦੇ ਹੁਕਮ 31 ਅਗਸਤ 2016 ਤੱਕ ਲਾਗੂ ਰਹਿਣਗੇ।

Share Button

Leave a Reply

Your email address will not be published. Required fields are marked *