ਵਰਲਡ ਯੂਨੀਵਰਸਿਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ

ss1

ਵਰਲਡ ਯੂਨੀਵਰਸਿਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ

 ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, |ਤਹਿਗੜ੍ਹ ਸਾਹਿਬ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਯੂਨੀਵਰਸਿਟੀ ਚਾਂਸਲਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰ੍ਹਨ ਸਿੰਘ ਖਹਿਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰੱਸਟ ਦੇ ਮੈਂਬਰ ਸਕੱਤਰ ਸ. ਦਰਬਾਰਾ ਸਿੰਘ ਗੁਰੂ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ ਸੀਨੀਅਰ ਟੀਚਿੰਗ ਸਟਾ| ਅਤੇ ਨਾਨ^ਟੀਚਿੰਗ ਅਧਿਕਾਰੀਆਂ ਵੱਲੋਂ ਪ੍ਰਧਾਨ ਸਾਹਿਬ ਦਾ ਪਹਿਲੀ ਵਾਰ ਯੂਨੀਵਰਸਿਟੀ ਆਉਣ *ਤੇ ਤਹਿ ਦਿਲੋਂ ਸੁਆਗਤ ਕੀਤਾ ਗਿਆ| ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਉਚੇਰੀ ਵਿਦਿਆ ਅਤੇ ਸਿੱਖਿਆ ਦੀ ਸਿਰਮੌਰ ਸੰਸਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੂੰ ਭਵਿੱਖ ਵਿਚ ਹੋਰ ਵੀ ਸਫਲਤਾ ਦੀਆਂ ਬੁਲੰਦੀਆਂ ਸਰ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ ਤਾਂ ਜੋ ਕਿ ਇਹ ਯੂਨੀਵਰਸਿਟੀ ਬਾਕੀ ਸੰਸਥਾਵਾਂ ਲਈ ਇੱਕ ਰਾਹ ਦਸੇਰੇ ਦਾ ਕੰਮ ਵੀ ਕਰ ਸਕੇ ਅਤੇ ਸਿੱਖਿਆ ਦੇ ਖੇਤਰ ਵਿਚ ਸ਼੍ਰੋਮਣੀ ਕਮੇਟੀ ਆਪਣੀ ਵਿਲੱਖਣ ਪਹਿਚਾਣ ਨੂੰ ਕਾਇਮ ਰੱਖ ਸਕੇ|
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰ੍ਹਨ ਸਿੰਘ ਖਹਿਰਾ ਨੇ ਕਿਹਾ ਕਿ ਉਹ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ੍ਹ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 42ਵੇਂ ਪ੍ਰਧਾਨ ਬਣਨ *ਤੇ ਮੁਬਾਰਕਵਾਦ ਦਿੰਦੇ ਹਨ| ਉਹਨਾਂ ਇਹ ਭਰੋਸਾ ਦਿਵਾਇਆ ਕਿ ਪ੍ਰਧਾਨ ਸਾਹਿਬ ਦੀ ਯੋਗ ਅਗਵਾਈ ਅਤੇ ਦ੍ਹਾ ਨਿਰਦ੍ਹੇ ਸਦਕਾ ਯੂਨੀਵਰਸਿਟੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਤਰੱਕੀ ਦੀ ਰਾਹ *ਤੇ ਅੱਗੇ ਵਧਦੀ ਰਹੇਗੀ| ਮੈਂਬਰ ਸਕੱਤਰ ਸ. ਦਰਬਾਰਾ ਸਿੰਘ ਗੁਰੂ ਨੇ ਭਾਈ ਲੌਂਗੋਵਾਲ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਯੂਨੀਵਰਸਿਟੀ ਪ੍ਰਧਾਨ ਸਾਹਿਬ ਦੀ ਅਗਵਾਈ ਹੇਠ ਵਿਦਿਆ ਅਤੇ ਖੋਜ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ|
ਰਜਿਸਟਰਾਰ ਡਾ. ਪਰਿਤ ਪਾਲ ਸਿੰਘ ਨੇ ਪ੍ਰਧਾਨ ਸਾਹਿਬ ਨੂੰ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ^ਵੱਖ ਕੋਰਸਾਂ ਅਤੇ ਖੋਜ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਮੇਂ^ਸਮੇਂ *ਤੇ ਕੀਤੇ ਗਏ ਉਪਰਾਲਿਆਂ ਨਾਲ ਵੀ ਜਾਣੂ ਕਰਵਾਇਆ| ਇਸ ਮੌਕੇ ਯੂਨੀਵਰਸਿਟੀ ਦੇ ਡੀਨ ਰਿਸਰਚ ਡਾ. ਆਰ.ਕੇ.੍ਹਰਮਾ, ਡੀਨ ਭਾ੍ਹਾਵਾਂ ਡਾ. ਸਵਰਾਜ ਰਾਜ, ਡੀਨ ਇੰਜੀਨੀਅਰਿੰਗ ਅਤੇ ਇਮਰਜਿੰਗ ਟੈਕਨੋਲੋਜੀ ਡਾ. ਐਸ.ਐਸ. ਜੌਲੀ, ਡੀਨ ਵਿਦਿਆਰਥੀ ਭਲਾਈ ਡਾ. ਬੀਰਬਿਕਰਮ ਸਿੰਘ ਅਤੇ ਵੱਖ^ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਮੌਜੂਦ ਸਨ|

Share Button

Leave a Reply

Your email address will not be published. Required fields are marked *