Sun. Oct 13th, 2019

ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਪੀ.ਐਸ.ਪੀ.ਸੀ.ਐਲ ਦਾ ਐਸ.ਡੀ.ਓ ਤੇ ਏ.ਐਸ.ਆਈ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਪੀ.ਐਸ.ਪੀ.ਸੀ.ਐਲ ਦਾ ਐਸ.ਡੀ.ਓ ਤੇ ਏ.ਐਸ.ਆਈ ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ- ਵੱਖ ਕੇਸਾਂ ਵਿਚ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਬਡਾਲੀ ਆਲਾਸਿੰਘ, ਜਿਲਾ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ ਸਰਵਨਸਿੰਘ ਅਤੇ ਪੁਲਿਸ ਥਾਣਾ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤਏ.ਐਸ.ਆਈ ਗੁਰਮੀਤ ਸਿੰਘ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇਦੱਸਿਆ ਕਿ ਐਸ.ਡੀ.ਓ ਸਰਵਨ ਸਿੰਘ ਨੂੰ ਸ਼ਿਕਾਇਤਕਰਤਾ ਇੰਦਰਜੀਤਸਿੰਘ ਵਾਸੀ ਪਿੰਡ ਜਮੀਤਗੜ੍ਹਂ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਸ ਦੇ ਪਿਤਾ ਦੇ ਦਿਹਾਂਤ ਤੋ ਬਾਅਦ ਟਿਊਬਵੈਲ ਦਾ ਕੁਨੈਕਸ਼ਨਉਸ ਦੇ ਨਾਮ ‘ਤੇ ਕਰਨ ਬਦਲੇ ਉਕਤ ਐਸ.ਡੀ.ਓ 10,000 ਰੁਪਏ ਦੀ ਮੰਗਕਰ ਰਿਹਾ ਹੈ ਅਤੇ ਸੌਦਾ 8000 ਰੁਪਏ ਵਿਚ ਤੈਅ ਹੋਇਆ ਹੈ।

Leave a Reply

Your email address will not be published. Required fields are marked *

%d bloggers like this: