Wed. Apr 17th, 2019

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਰਾਹੋਂ, ਪੁਲਿਸ ਲਾਈਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਵਾਸੀ ਪਿੰਡ ਮਜੂਰ, ਸ਼ਹੀਦ ਭਗਤ ਸਿੰਘ ਨਗਰ ਦੀਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਸਾਲੇ ਦੀ ਪਤਨੀ ਵਲੋਂ ਉਸ ਦੇ ਸਾਲੇ ਖਿਲਾਫ਼ ਦਿੱਤੀ ਦਰਖਾਸਤ ‘ਤੇ ਕਾਰਵਾਈ ਨਾਕਰਨ ਬਦਲੇ ਏ.ਐਸ.ਆਈ ਬਲਵਿੰਦਰ ਸਿੰਘ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share Button

Leave a Reply

Your email address will not be published. Required fields are marked *

%d bloggers like this: