ਵਿਜੀਲੈਂਸ ਵਲੋਂ ਜਿਲਾ ਕਮਾਂਡੈਂਟ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ss1

ਵਿਜੀਲੈਂਸ ਵਲੋਂ ਜਿਲਾ ਕਮਾਂਡੈਂਟ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

 ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀਮੁਹਿੰਮ ਦੌਰਾਨ ਪੰਜਾਬ ਹੋਮਗਾਰਡ ਬਠਿੰਡਾ ਵਿਖੇ ਤਾਇਨਾਤ ਜਿਲਾ ਕਮਾਂਡੈਂਟ ਕੇਵਲ ਕ੍ਰਿਸ਼ਨ ਨੂੰ ਰਿਸ਼ਵਤ ਲੈਂਦੇਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਜਿਲਾ ਕਮਾਂਡੇਂਟ ਕੇਵਲ ਕ੍ਰਿਸ਼ਨ ਨੂੰ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ, ਵਾਸੀ ਗਲੀ ਬੰਗੀ ਹਾਉਸ ਜਿਲਾ ਬਠਿੰਡਾ ਦੀਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਸ ਖਿਲਾਫ਼ ਸਾਲ 2008 ਦੌਰਾਨ ਜਿਲਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਹੋਇਆ ਸੀ, ਜਿਸ ਕਾਰਨ ਉਸ ਨੂੰ ਹੋਮਗਾਰਡ ਮਹਿਕਮੇ ਵਿੱਚੋਂ ਕਾਲ ਆਊਟ ਕਰ ਦਿੱਤਾ ਗਿਆ ਸੀ। ਅਦਾਲਤ ਵੱਲੋ ਇਸ ਮੁਕੱਦਮੇ ਵਿੱਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਹੋਮਗਾਰਡ ਮਹਿਕਮੇ ਵੱਲੋਂ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਉਸ ਦੀ ਸਜਾ ਤਿੰਨ ਸਾਲ ਤੋਂ ਘੱਟ ਹੋਣ ਕਰਕੇ ਉਸ ਨੂੰ ਦੁਬਾਰਾ ਜੁਆਇੰਨ ਕਰਵਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਪਿੱਛਲੇ ਕੁਝ ਸਮੇਂ ਤੋ ਜਿਲਾ ਕਮਾਂਡੈਟ ਕੇਵਲ ਕ੍ਰਿਸ਼ਨ ਵੱਲੋਂ ਉਸ ਦੀ ਫਾਈਲ ਦੀ ਦੁਬਾਰਾ ਪੜਤਾਲ ਕਰਨ ਦੇ ਬਹਾਨੇ ਉਸ ਨੂੰ ਡਰਾਇਆ ਜਾ ਰਿਹਾ ਸੀ ਕਿ ਉਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਲਈ ਉਹ ਨੌਕਰੀ ਨਹੀ ਕਰ ਸਕਦਾ। ਜਿਸ ਕਾਰਨ ਕਮਾਂਡੈਂਟ ਕੇਵਲ ਕ੍ਰਿਸ਼ਨ ਨੇ ਉਸ ਨੂੰ ਨੌਕਰੀ ਤੇ ਬਰਕਰਾਰ ਰੱਖਣ ਲਈ 50,000/-ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਮਾਂਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Share Button

Leave a Reply

Your email address will not be published. Required fields are marked *