ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਵਿਜੀਲੈਂਸ ਵੱਲੋਂ ਪੰਜਾਬ ਰੋਡਵੇਜ ਦੇ ਇੰਸਪੈਕਟਰ ਖਿਲਾਫ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ

ਵਿਜੀਲੈਂਸ ਵੱਲੋਂ ਪੰਜਾਬ ਰੋਡਵੇਜ ਦੇ ਇੰਸਪੈਕਟਰ ਖਿਲਾਫ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਰੋਡਵੇਜ ਦੇ ਅੰਮ੍ਰਿਤਸਰ ਡਿੱਪੁ ਵਿਖੇ ਤਾਇਨਾਤ ਗੁਰਦੀਪ ਸਿੰਘ ਇੰਸਪੈਕਟਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ ਸਮੇਂ ਦੌਰਾਨ ਗੁਰਦੀਪ ਸਿੰਘ ਇੰਸਪੈਕਟਰ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਜਿਸ ਵਿਚ ਇਸ ਇੰਸਪੈਕਟਰ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1,23,65,244/-ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ 146.73 ਫੀਸਦੀ ਵੱਧ ਬਣਦਾ ਹੈ।

ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਗੁਰਦੀਪ ਸਿੰਘ ਇੰਸਪੈਕਟਰ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ ਅਤੇ ਜਿਸ ਵਿਚ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

%d bloggers like this: