ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਵਿਦਿਆਰਥੀ ਡੀ.ਡੀ.ਪੰਜਾਬੀ ਦੀਆਂ ਆਨਲਾਈਨ ਜਮਾਤਾਂ ਦਾ ਪੂਰਾ ਲਾਹਾ ਲੈਣ -ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਛਾਬੜਾ

ਵਿਦਿਆਰਥੀ ਡੀ.ਡੀ.ਪੰਜਾਬੀ ਦੀਆਂ ਆਨਲਾਈਨ ਜਮਾਤਾਂ ਦਾ ਪੂਰਾ ਲਾਹਾ ਲੈਣ -ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਛਾਬੜਾ

ਆਨਲਾਈਨ ਜਮਾਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋ ਰਹੀਆਂ ਹਨ ਵਰਦਾਨ ਸਿੱਧ

ਫਿਰੋਜ਼ਪੁਰ 12 ਜੂਨ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੀ ਵਿਵਸਥਾ ਇਸ ਪ੍ਰਕਾਰ ਕੀਤੀ ਜਾ ਰਹੀ ਹੈ ਕਿ ਇਸ ਦਾ ਲਾਭ ਹਰ ਵਿਦਿਆਰਥੀ ਨੂੰ ਮਿਲ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀ ਰਾਜੀਵ ਛਾਬੜਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਕੋਲ ਸਮਾਰਟ ਫੋਨਾਂ ਦੀ ਘਾਟ ਅਤੇ ਪੇਂਡੂ ਖੇਤਰਾਂ ‘ਚ ਇੰਟਰਨੈੱਟ ਦੀ ਤਸ਼ੱਲੀਬਖਸ ਵਿਵਸਥਾ ਨਾ ਹੋਣ ਦੇ ਚੱਲਦਿਆਂ ਵਿਭਾਗ ਵੱਲੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ.ਪੰਜਾਬੀ ਤੇ ਜਮਾਤਾਂ ਦੀ ਵਿਵਸਥਾ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਦੂਰਦਰਸ਼ਨ ‘ਤੇ ਪ੍ਰਸਾਰਿਤ ਹੋਣ ਵਾਲੇ ਲੈਕਚਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਹੀ ਦਿੱਤੇ ਜਾਂਦੇ ਹਨ ਜਿਸ ਕਰਕੇ ਵਿਦਿਆਰਥੀ ਬੜੀ ਆਸਾਨੀ ਅਤੇ ਸਹਿਜ ਨਾਲ ਸਾਰਾ ਕੁੱਝ ਸਮਝਦੇ ਹਨ।ਇਹਨਾਂ ਪ੍ਰਸਾਰਿਤ ਹੋਣ ਵਾਲੇ ਲੈਕਚਰਾਂ ਵਿੱਚ ਵਿਦਿਆਰਥੀਆਂ ਨੂੰ ਓਪਰਾਪਨ ਮਹਿਸੂਸ ਨਹੀਂ ਹੁੰਦਾ। ਉਹਨਾਂ ਕਿਹਾ ਕਿ ਜਿਥੇ ਅਧਿਆਪਕਾਂ ਵਲੋਂ ਵੀ ਇਹਨਾਂ ਪ੍ਰੋਗਰਾਮਾਂ ਬਾਰੇ ਸਕੂਲ ਦੇ ਬੱਚਿਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਓਥੇ ਮਾਪਿਆਂ ਨੂੰ ਇਸ ਅਨੁਸਾਰ ਆਪੋ ਆਪਣੇ ਬੱਚਿਆਂ ਨੂੰ ਜਮਾਤਾਂ ਲਗਾਉਣ ਲਈ ਕਹਿਣ |

ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਇਹਨਾਂ ਪ੍ਰਸਾਰਿਤ ਹੋਣ ਵਾਲੀਆਂ ਆਨਲਾਈਨ ਜਮਾਤਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਅਨਾਊਸਮੈਂਟ ਜਰੂਰ ਕਰਵਾਈ ਜਾਵੇ| ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ) ਸ. ਸੁਖਵਿੰਦਰ ਸਿੰਘ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜਿਲਾ ਕੋਆਰਡੀਨੇਟਰ ਸ.ਮਹਿੰਦਰ ਸਿੰਘ ਸ਼ੈਲੀ ਨੇ ਦੱਸਿਆ ਕਿ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਡੀ.ਡੀ ਪੰਜਾਬੀ ਚੈਨਲ ਤੋਂ ਰੋਜ਼ਾਨਾ ਬਾਅਦ ਦੁਪਹਿਰ ਇੱਕ ਵਜੇ ਤੋਂ ਦੋ ਵਜੇ ਤੱਕ ਤੀਜੀ,ਚੌਥੀ ਅਤੇ ਪੰਜਵੀਂ ਜਮਾਤਾਂ ਲਈ ਆਨਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਜਿਲ੍ਹਾ ਸਿੱਖਿਆ ਅਫਸਰਾਂ ਨੇ ਦੱਸਿਆ ਕਿ ਇਹਨਾਂ ਜਮਾਤਾਂ ਦੇ ਆਧਾਰ ‘ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਕਰਕੇ ਉਹਨਾਂ ਦੇ ਵੀ ਦੂਰਦੇ ਜਵਾਬ ਵੀ ਦਿੱਤੇ ਜਾਂਦੇ ਹਨ। ਦੁਹਰਾਈ ਲਈ ਵਿਦਿਆਰਥੀਆਂ ਦੇ ਆਨਲਾਈਨ ਟੈਸਟ ਵੀ ਲਏ ਜਾ ਰਹੇ ਹਨ।ਉਹਨਾਂ ਕਿਹਾ ਕਿ ਦੂਰਦਰਸ਼ਨ ਚੈਨਲਾਂ ਜਰੀਏ ਲਗਾਈਆਂ ਜਾ ਰਹੀਆਂ ਆਨਲਾਈਨ ਜਮਾਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋ ਰਹੀਆਂ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: