ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਵਿਦੇਸ਼ੀ ਸਿਹਤ ਕਾਮਿਆਂ ਦੀ ਯੂ.ਕੇ ਚ ਸਾਲਾਨਾ ਮੈਡੀਕਲ ਫੀਸ ਹੋਵੇਗੀ ਖ਼ਤਮ

ਵਿਦੇਸ਼ੀ ਸਿਹਤ ਕਾਮਿਆਂ ਦੀ ਯੂ.ਕੇ ਚ ਸਾਲਾਨਾ ਮੈਡੀਕਲ ਫੀਸ ਹੋਵੇਗੀ ਖ਼ਤਮ

ਲੰਡਨ, 23 ਮਈ (ਰਾਜਵੀਰ ਸਮਰਾ )- ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਵਿਦੇਸ਼ੀ ਸਿਹਤ ਕਾਮਿਆਂ ਦੀ ਸਾਲਾਨਾ ਮੈਡੀਕਲ (ਐਨ.ਐਚ.ਐਸ.) ਫੀਸ ਖ਼ਤਮ ਕਰਨ ਲਈ ਗ੍ਰਹਿ ਵਿਭਾਗ ਤੇ ਸਿਹਤ ਵਿਭਾਗ ਨੂੰ ਕਿਹਾ ਹੈ | ਯੂ.ਕੇ. ਵਿਚ ਸਿਹਤ ਸੇਵਾਵਾਂ ਹਾਸਲ ਕਰਨ ਲਈ ਵਿਦੇਸ਼ੀ ਕਾਮਿਆਂ ਤੇ ਵਿਦਿਆਰਥੀਆਂ ਵਲੋਂ ਸਾਲਾਨਾ 400 ਪੌਾਡ ਫੀਸ ਅਦਾ ਕਰਨੀ ਪੈਂਦੀ ਹੈ, ਜਦਕਿ ਇਹ ਫੀਸ ਅਕਤੂਬਰ ਤੋਂ ਵੱਧ ਕੇ 625 ਪੌਾਡ ਅਦਾ ਕਰਨੀ ਹੋਵੇਗੀ |

ਲੇਬਰ ਪਾਰਟੀ ਵਲੋਂ ਇਸ ਫੀਸ ਦਾ ਵਿਰੋਧ ਕਰਦਿਆਂ ਮੰਗ ਕੀਤੀ ਜਾ ਰਹੀ ਸੀ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਿਹਤ ਕਾਮੇ ਆਪਣੀ ਜ਼ਿੰਦਗੀ ਦਾਅ ‘ਤੇ ਲਾ ਰਹੇ ਹਨ ਤੇ ਉਨ੍ਹਾਂ ਨੂੰ ਅਜਿਹੀ ਫੀਸ ਦੇਣ ਦੀ ਲੋੜ ਨਹੀਂ ਹੋਣੀ ਚਾਹੀਦੀ | ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਗ੍ਰਹਿ ਵਿਭਾਗ ਨੂੰ ਸਿਹਤ ਕਾਮਿਆਂ ਅਤੇ ਬਿਰਧ ਆਸ਼ਰਮਾਂ ਦੇ ਕਾਮਿਆਂ ਦੀ ਫੀਸ ਖ਼ਤਮ ਕਰਨ ਲਈ ਕਿਹਾ ਗਿਆ ਹੈ, ਜਿਸ ਨੂੰ ਲੇਬਰ ਪਾਰਟੀ ਵਲੋਂ ਵੱਡੀ ਜਿੱਤ ਕਿਹਾ ਜਾ ਰਿਹਾ ਹੈ | ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਅਸੀਂ ਕਾਫੀ ਦੇਰ ਤੋਂ ਸਰਕਾਰ ‘ਤੇ ਦਬਾਅ ਪਾ ਰਹੇ ਸੀ, ਅਖੀਰ ਸਰਕਾਰ ਨੂੰ ਝੁਕਣਾ ਪਿਆ ਹੈ |

Leave a Reply

Your email address will not be published. Required fields are marked *

%d bloggers like this: