ਵਿਧਾਇਕ ਭੁੱਲਰ ਨੇ ਲਗਾਇਆ ਜਨਤਾ ਦਰਬਾਰ, ਸੁਣੀਆਂ ਮੁਸ਼ਕਿਲਾਂ

ss1

ਵਿਧਾਇਕ ਭੁੱਲਰ ਨੇ ਲਗਾਇਆ ਜਨਤਾ ਦਰਬਾਰ, ਸੁਣੀਆਂ ਮੁਸ਼ਕਿਲਾਂ
ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਇਆ

ਭਿੱਖੀਵਿੰਡ 3 ਜਨਵਰੀ (ਹਰਜਿੰਦਰ ਸਿੰਘ ਗੋਲ੍ਹਣ)-ਹਲਕਾ ਖੇਮਕਰਨ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੂਰੇ ਪੰਜਾਬ ਵਿਚੋਂ ਸਭ ਤੋਂ ਵੱਧ ਵੋਟਾਂ ਪਾ ਕੇ ਮੈਨੂੰ ਵਿਧਾਨ ਸਭਾ ਵਿਚ ਭੇਜਿਆ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਮੇਰਾ ਮੁੱਖ ਮਕਸਦ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਬੱਬੂ ਸ਼ਰਮਾ ਦੇ ਗ੍ਰਹਿ ਭਿੱਖੀਵਿੰਡ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਪਹੰੁਚੇਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਤੇ ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣਾ ਮੇਰਾ ਮੁੱਢਲਾ ਫਰਜ ਹੈ। ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਹੋ ਕੇ ਸੁਣਿਆ ਤੇ ਕੋਲ ਬੈਠੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਹੱਲ ਵੀ ਕਰਵਾਇਆ। ਜਿਲ੍ਹਾ ਮੀਤ ਪ੍ਰਧਾਨ ਬੱਬੂ ਸ਼ਰਮਾ ਨੇ ਆਪਣੇ ਗ੍ਰਹਿ ਪਹੰੁਚਣ ‘ਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਆਖਿਆ ਕਿ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਉਸਾਰੂ ਸੋਚ ਨਾਲ ਹਲਕੇ ਦੀ ਨੁਹਾਰ ਬਦਲ ਜਾਵੇਗੀ।

ਇਸ ਮੌਕੇ ਸਰਪੰਚ ਸਿਮਰਜੀਤ ਸਿੰਘ ਭੈਣੀ, ਯੂਥ ਕਾਂਗਰਸ ਦੇ ਜਨਰਲ ਸਕੱਤਰ ਇੰਦਰਬੀਰ ਸਿੰਘ ਪਹੂਵਿੰਡ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਬੁੱਗ, ਗੁਰਮੁਖ ਸਿੰਘ ਸਾਂਡਪੁਰਾ, ਸੁੱਚਾ ਸਿੰਘ ਕਾਲੇ, ਰਵੀ ਬਾਸਰਕੇ, ਬਲਰਾਜ ਸਿੰਘ ਬੋਬੀ ਉਦੋਕੇ, ਜੱਸ ਵਾਂ, ਅਮ੍ਰਿਤਪਾਲ ਸਿੰਘ ਭੁੱਲਰ, ਪੀ.ਏ ਕੰਵਲ ਭੁੱਲਰ, ਪੀ.ਏ ਗੁਰਸਾਹਿਬ ਸਿੰਘ, ਗੁਰਵਿੰਦਰ ਸਿੰਘ ਢਿਲੋਂ, ਨੰਬਰਦਾਰ ਕਰਤਾਰ ਸਿੰਘ ਬਲ੍ਹੇਰ, ਬਲਜੀਤ ਸਿੰਘ ਚੂੰਗ, ਗੁਰਪਾਲ ਸਿੰਘ ਭਗਵਾਨਪੁਰਾ, ਸਰਪੰਚ ਹਰਪ੍ਰੀਤ ਸਿੰਘ ਸਿੰਘਪੁਰਾ, ਦੀਪ ਖਹਿਰਾ, ਗੋਰਾ ਸਾਂਧਰਾ, ਸਿਮਰਪਾਲ ਸਿੰਘ ਸੁੱਗਾ, ਸਰਪੰਚ ਰਾਜਵੰਤ ਸਿੰਘ ਪਹੂਵਿੰਡ, ਹਰਜੀਤ ਸਿੰਘ ਸ਼ਾਹ ਬਲ੍ਹੇਰ, ਰਣਜੀਤ ਸਿੰਘ ਢਿਲੋਂ, ਗੁਰਜੀਤ ਸਿੰਘ ਘੁਰਕਵਿੰਡ, ਸਰਬ ਸੁਖਰਾਜ ਸਿੰਘ ਨਾਰਲਾ, ਜਗਜੀਤ ਸਿੰਘ ਘੁਰਕਵਿੰਡ, ਬਲਜੀਤ ਸਿੰਘ ਫਰੰਦੀਪੁਰ, ਗੁਰਜੰਟ ਸਿੰਘ ਭਗਵਾਨਪੁਰਾ, ਗੁਲਸ਼ਨ ਅਲਗੋਂ, ਦਿਲਬਾਗ ਸਿੰਘ ਸਿੱਧਵਾਂ, ਵਿਲਸਨ ਮਸੀਹ, ਵਰਿੰਦਰਬੀਰ ਸਿੰਘ ਗਿੱਲ, ਸਰਬਜੀਤ ਸਿੰਘ ਡਲੀਰੀ, ਬਿਕਰਮਜੀਤ ਸਿੰਘ ਡਲੀਰੀ, ਸੁਖੀ ਸੁਖਬੀਰ, ਕਰਮਬੀਰ ਸਿੰਘ ਬੈਂਕਾ, ਸਾਰਜ ਸਿੰਘ ਧੰੁਨ, ਪ੍ਰਧਾਨ ਗੁਰਮੁਖ ਸਿੰਘ ਪੱਪ, ਗੁਰਵਿੰਦਰ ਸਿੰਘ ਬੈਂਕਾ ਵੱਡੀ ਗਿਣਤੀ ਵਿਚ ਇਲਾਕੇ ਦੇ ਕਾਂਗਰਸੀ ਆਗੂ ਹਾਜਰ ਸਨ।

Share Button

Leave a Reply

Your email address will not be published. Required fields are marked *