ਵਿਧਾਇਕ ਵਲਟੋਹਾ ਨੂੰ ਜਿਲ੍ਹਾ ਪ੍ਰਧਾਨ ਬਣਨ ‘ਤੇ ਸਰਪੰਚਾਂ ਨੇ ਦਿੱਤੀਆਂ ਵਧਾਈਆਂ

ਵਿਧਾਇਕ ਵਲਟੋਹਾ ਨੂੰ ਜਿਲ੍ਹਾ ਪ੍ਰਧਾਨ ਬਣਨ ‘ਤੇ ਸਰਪੰਚਾਂ ਨੇ ਦਿੱਤੀਆਂ ਵਧਾਈਆਂ

28-16ਭਿੱਖੀਵਿੰਡ 26 ਮਈ (ਹਰਜਿੰਦਰ ਸਿੰਘ ਗੋਲ੍ਹਣ)-ਹਲਕਾ ਖੇਮਕਰਨ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵੱਲੋਂ ਜਿਲ੍ਹਾ ਤਰਨ ਤਾਰਨ ਪ੍ਰਧਾਨ ਬਣਾ ਕੇ ਹਲਕਾ ਖੇਮਕਰਨ ਦਾ ਮਾਣ ਵਧਾਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਹਰਜੀਤ ਸਿੰਘ ਬੂੜਚੰਦ, ਸਰਪੰਚ ਗੁਰਪ੍ਰਤਾਪ ਸਿੰਘ ਫੱਤਾ ਖੋਜਾ, ਸਰਪੰਚ ਗੁਰਮੇਜ ਸਿੰਘ ਬੈਂਕਾ, ਸਰਪੰਚ ਲਖਵਿੰਦਰ ਸਿੰਘ ਭੈਣੀ ਗੁਰਮੁਖ ਸਿੰਘ, ਸਰਪੰਚ ਸੁਖਵਿੰਦਰ ਸਿੰਘ ਘੁਰਕਵਿੰਡ, ਸਰਪੰਚ ਅਮਰਜੀਤ ਸਿੰਘ ਬਾਠ, ਸਰਪੰਚ ਲਖਵਿੰਦਰ ਸਿੰਘ ਬਗਰਾੜੀ, ਸਰਪੰਚ ਸੁਖਦੇਵ ਸਿੰਘ ਸੂਰਵਿੰਡ, ਜਸਵੰਤ ਸਿੰਘ ਘੁਰਕਵਿੰਡ, ਨੰਬਰਦਾਰ ਸੁਖਦੇਵ ਸਿੰਘ ਬੂੜਚੰਦ, ਸੁਖਦੇਵ ਸਿੰਘ ਤਪਾ, ਦੇਸਾ ਸਿੰਘ, ਗੁਰਦੇਵ ਸਿੰਘ, ਹਰਦੇਵ ਸਿੰਘ ਬਲ੍ਹੇਰ, ਨੰਬਰਦਾਰ ਕਰਤਾਰ ਸਿੰਘ ਬਲ੍ਹੇਰ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ ਘੁਰਕਵਿੰਡ ਆਦਿ ਨੇ ਕੀਤਾ ਤੇ ਆਖਿਆ ਕਿ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਨਿਯੁਕਤੀ ਪਾਰਟੀ ਨੂੰ ਚਾਰ-ਚੰਨ ਲਗਾਵੇਗੀ। ਉਪਰੋਕਤ ਸਰਪੰਚਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਦਿ ਹਾਈ ਕਮਾਂਡ ਦਾ ਧੰਨਵਾਦ ਤੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਵਧਾਈ ਦਿੱਤੀ।

Share Button

Leave a Reply

Your email address will not be published. Required fields are marked *

%d bloggers like this: