ਵਿਧਾਇਕ ਵਲਟੋਹਾ ਨੂੰ ਤੀਸਰੀ ਵਾਰ ਟਿਕਟ ਮਿਲਣ ‘ਤੇ ਦਿੱਤੀਆ ਵਧਾਈਆਂ

ss1

ਵਿਧਾਇਕ ਵਲਟੋਹਾ ਨੂੰ ਤੀਸਰੀ ਵਾਰ ਟਿਕਟ ਮਿਲਣ ‘ਤੇ ਦਿੱਤੀਆ ਵਧਾਈਆਂ

2ਭਿੱਖੀਵਿੰਡ 18 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਤੀਸਰੀ ਵਾਰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਏ ਜਾਣ ‘ਤੇ ਸ਼ਲਾਘਾਯੋਗ ਕਦਮ ਦੱਸਦਿਆਂ ਸਰਪੰਚ ਰਸਾਲ ਸਿੰਘ ਕਾਲੇ, ਸਰਪੰਚ ਹਰਜੀਤ ਸਿੰਘ ਬਲ੍ਹੇਰ, ਸਰਪੰਚ ਗੁਰਦਿਤਾਰ ਸਿੰਘ ਬੈਂਕਾ, ਸਰਪੰਚ ਰਛਪਾਲ ਸਿੰਘ ਬਾਵਾ ਬਲ੍ਹੇਰ, ਸਰਪੰਚ ਸ਼ਰਨਜੀਤ ਸਿੰਘ ਭਿੱਖੀਵਿੰਡ, ਸਰਪੰਚ ਹਰਪਾਲ ਸਿੰਘ ਫਰੰਦੀਪੁਰ, ਸਰਪੰਚ ਗੁਰਬੀਰ ਸਿੰਘ ਅਲਗੋਂ, ਸਰਪੰਚ ਅਮਰ ਸਿੰਘ ਸਾਂਧਰਾ ਆਦਿ ਨੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਵਧਾਈ ਦਿੱਤੀ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਪਰੋਕਤ ਸਰਪੰਚਾਂ ਨੇ ਆਖਿਆ ਕਿ ਵਿਧਾਇਕ ਵਿਰਸਾ ਸਿੰਘ ਵਲਟੋਹਾ ਲਗਾਤਾਰ ਤੀਸਰੀ ਵਾਰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਰਿਕਾਰਡ ਕਾਇਮ ਕਰਨਗੇ ਅਤੇ ਸੀਟ ਜਿੱਤ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਹਨਾਂ ਨੇ ਇਹ ਵੀ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ-ਭਾਜਪਾ ਗਠਬੰਧਨ ਤੀਸਰੀ ਵਾਰ ਸਰਕਾਰ ਬਣਾ ਕੇ ਵਿਰੋਧੀਆਂ ਦੇ ਸੁਪਨੇ ਚਕਨਾਚੂਰ ਕਰ ਦੇਵੇਗਾ।

Share Button

Leave a Reply

Your email address will not be published. Required fields are marked *