Tue. Aug 20th, 2019

ਵਿਧਾਨ ਸਭਾ ਸਪੀਕਰ ਨੇ ਸਦਨ ਦੀਆਂ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਕੀਤੀ ਜਾਰੀ

ਵਿਧਾਨ ਸਭਾ ਸਪੀਕਰ ਨੇ ਸਦਨ ਦੀਆਂ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਲ 2019-20 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਅੱਜ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਬਾਰੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ 13 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਪ੍ਰਕਾਰ ਹਨ:

ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ

ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਚੇਅਰਮੈਨ ਪਰਮਿੰਦਰ ਸਿੰਘ ਪਿੰਕੀ ਨੂੰ ਬਣਾਇਆ ਗਿਆ ਹੈ ਅਤੇ ਮੈਂਬਰਾਂ ਵਜੋਂ ਸ੍ਰੀ ਦਰਸ਼ਨ ਸਿੰਘ ਬਰਾੜ, ਨਿਰਮਲ ਸਿੰਘ, ਬਰਿੰਦਰਮੀਤ ਸਿੰਘ ਪਾਹੜਾ, ਹਰਮਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਬਲਦੇਵ ਸਿੰਘ, ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਸ਼ਰਨਜੀਤ ਸਿੰਘ ਢਿੱਲੋਂ, ਕੰਵਰਜੀਤ ਸਿੰਘ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਸ਼ਾਮਲ ਕੀਤਾ ਹੈ।

ਅਧੀਨ ਵਿਧਾਨ ਕਮੇਟੀ

ਅਧੀਨ ਵਿਧਾਨ ਕਮੇਟੀ ਦਾ ਚੇਅਰਮੈਨ ਤਰਸੇਮ ਸਿੰਘ ਡੀ.ਸੀ. ਨੂੰ ਲਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿੱਚ ਰਾਕੇਸ਼ ਪਾਂਡੇ, ਸੰਗਤ ਸਿੰਘ ਗਿਲਜ਼ੀਆਂ, ਅਮਿਤ ਵਿੱਜ, ਹਰਮਿੰਦਰ ਸਿੰਘ ਗਿੱਲ, ਅਵਤਾਰ ਸਿੰਘ ਜੂਨੀਅਰ, ਸੁਖਜੀਤ ਸਿੰਘ, ਹਰਵਿੰਦਰ ਸਿੰਘ ਫੂਲਕਾ, ਮਨਜੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਐਨ.ਕੇ. ਸ਼ਰਮਾ, ਬਲਵਿੰਦਰ ਸਿੰਘ ਬੈਂਸ ਅਤੇ ਐਡਵੋਕੇਟ ਜਨਰਲ ਸ਼ਾਮਲ ਹਨ।

ਪਟੀਸ਼ਨ ਕਮੇਟੀ

ਪਟੀਸ਼ਨ ਕਮੇਟੀ ਦਾ ਚੇਅਰਮੈਨ ਗੁਰਕੀਰਤ ਸਿੰਘ ਕੋਟਲੀ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿੱਚ ਨਵਤੇਜ ਸਿੰਘ ਚੀਮਾ, ਗੁਰਪ੍ਰੀਤ ਸਿੰਘ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ, ਸੰਜੀਵ ਤਲਵਾੜ, ਲਖਵੀਰ ਸਿੰਘ ਲੱਖਾ, ਦਲਵੀਰ ਸਿੰਘ ਗੋਲਡੀ, ਅਮਰਜੀਤ ਸਿੰਘ ਸੰਦੋਆ, ਸ੍ਰੀਮਤੀ ਰੁਪਿੰਦਰ ਕੌਰ ਰੂਬੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ ਅਤੇ ਦਿਨੇਸ਼ ਸਿੰਘ ਸ਼ਾਮਲ ਹਨ।

ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ

ਮੇਜ਼ ‘ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ ਦਾ ਚੇਅਰਮੈਨ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਲਾਇਆ ਹੈ ਅਤੇ ਮੈਂਬਰਾਂ ਵਿੱਚ ਬਰਿੰਦਰਮੀਤ ਸਿੰਘ ਪਾਹੜਾ, ਰਜਨੀਸ਼ ਕੁਮਾਰ ਬੱਬੀ, ਬਲਵਿੰਦਰ ਸਿੰਘ, ਚੌਧਰੀ ਸੁਰਿੰਦਰ ਸਿੰਘ, ਸ੍ਰੀਮਤੀ ਸਤਕਾਰ ਕੌਰ, ਸ੍ਰੀ ਦਵਿੰਦਰ ਸਿੰਘ ਘੁਬਾਇਆ, ਰਾਜਿੰਦਰ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪਿਰਮਲ ਸਿੰਘ ਧੌਲਾ ਸ਼ਾਮਲ ਹਨ।

ਲਾਇਬ੍ਰੇਰੀ ਕਮੇਟੀ

ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਸੁਰਿੰਦਰ ਕੁਮਾਰ ਡਾਵਰ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿੱਚ ਡਾ. ਰਾਜ ਕੁਮਾਰ, ਦਰਸ਼ਨ ਲਾਲ, ਸੁਸ਼ੀਲ ਕੁਮਾਰ ਰਿੰਕੂ, ਸੁਖਜੀਤ ਸਿੰਘ, ਹਰਦੇਵ ਸਿੰਘ ਲਾਡੀ, ਨਾਜ਼ਰ ਸਿੰਘ ਮਾਨਸ਼ਾਹੀਆ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਲਖਬੀਰ ਸਿੰਘ ਲੋਧੀਨੰਗਲ ਸ਼ਾਮਲ ਹਨ।

ਸਵਾਲ ਅਤੇ ਹਵਾਲਾ ਕਮੇਟੀ

ਸਵਾਲ ਅਤੇ ਹਵਾਲਾ ਕਮੇਟੀ ਦਾ ਚੇਅਰਮੈਨ ਇੰਦਰਬੀਰ ਸਿੰਘ ਬੁਲਾਰੀਆ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਜੋਂ ਮਦਨ ਲਾਲ ਜਲਾਲਪੁਰ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ, ਰਾਜਿੰਦਰ ਸਿੰਘ, ਹਰਦੇਵ ਸਿੰਘ ਲਾਡੀ, ਬੁੱਧ ਰਾਮ, ਮਨਜੀਤ ਸਿੰਘ ਅਤੇ ਬਲਦੇਵ ਸਿੰਘ ਖਹਿਰਾ ਨੂੰ ਸ਼ਾਮਲ ਕੀਤਾ ਹੈ।

Leave a Reply

Your email address will not be published. Required fields are marked *

%d bloggers like this: