ਵਿਰੋਧੀ ਪਾਰਟੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਰਿਹੈ : ਸੋਹਣ ਸਿੰਘ ਠੰਡਲ

ss1

ਵਿਰੋਧੀ ਪਾਰਟੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਰਿਹੈ : ਸੋਹਣ ਸਿੰਘ ਠੰਡਲ
ਕਿਹਾ, ਨਸ਼ਿਆਂ ਦੇ ਨਾਂ ‘ਤੇ ਪੰਜਾਬ ਨੂੰ ਕੀਤਾ ਜਾ ਰਿਹੈ ਬਦਨਾਮ, ਠੰਡਲ ਨੇ ਪਿੰਡ ਫ਼ਲਾਹੀ ਅਤੇ ਬੰਬੇਲੀ ਸਰਕਾਰੀ ਸਕੂਲਾਂ ਨੂੰ ਅਪਗਰੇਡ ਕਰਨ ਦਾ ਕੀਤਾ ਉਦਘਾਟਨ

27-72ਹੁਸਿ਼ਆਰਪੁਰ, 27 ਜੁਲਾਈ (ਪ.ਪ.): ਵਿਰੋਧੀ ਪਾਰਟੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਰਿਹਾ, ਜਿਸ ਕਰਕੇ ਅਜਿਹੀਆਂ ਪਾਰਟੀਆਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਾਹੌਲ ਖਰਾਬ ਕਰ ਰਹੀਆਂ ਹਨ ਅਤੇ ਨਸ਼ਿਆਂ ਦੇ ਨਾਮ ‘ਤੇ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਵੀ ਰਚ ਰਹੀਆਂ ਹਨ। ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਨੇ ਸਰਕਾਰੀ ਹਾਈ ਸਕੂਲ ਫਲਾਈ ਨੂੰ ਹਾਈ ਸਕੂਲ ਤੋਂ ਸੀਨੀਅਰ ਸੈਕੰਡਰੀ ਸਕੂਲ ਤੋਂ ਅਪਗਰੇਡ ਕਰਨ ਮੌਕੇ ਰਸਮੀ ਤੌਰ ‘ਤੇ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਬੰਬੇਲੀ ਨੂੰ ਵੀ ਹਾਈ ਸਕੂਲ ਤੋਂ ਸੀਨੀਅਰ ਸੈਕੰਡਰੀ ਸਕੂਲ ਨੂੰ ਅਪਗਰੇਡ ਕਰਨ ਦਾ ਉਦਘਾਟਨ ਵੀ ਕੀਤਾ। ਇੱਕ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ ਬਾਰੇ ਕਿਹਾ ਕਿ ਜੋ ਉਨ੍ਹਾਂ ਨੇ ਪਾਰਲੀਮੈਂਟ ਹਾਊਸ ਕੰਪਲੈਕਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ ਹੈ, ਇਹ ਪਾਰਲੀਮੈਂਟ ਦੀ ਸੁਰੱਖਿਆ ਨਾਲ ਸਬੰਧਤ ਹੈ ਅਤੇ ਭਗਵੰਤ ਮਾਨ ਦੇ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਖਿਲਾਫ਼ ਜੋ ਮੁੱਦਾ ਉਠਾਇਆ ਹੈ, ਉਹ ਇੱਕ ਵੱਖਰਾ ਮੁੱਦਾ ਹੈ।
ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਇਸ ਤਰ੍ਹਾਂ ਦੇ ਨੇਤਾ ਆ ਰਹੇ ਹਨ, ਜਿਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਜਨੀਤਿਕ ਸਮਝ ਨਹੀਂ ਹੈ ਅਤੇ ਕੇਵਲ ਰਾਜਨੀਤਿਕ ਰੋਟੀਆਂ ਸੇਕਣ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 9 ਸਾਲਾਂ ਦੌਰਾਨ ਜੋ ਵਿਕਾਸ ਕਾਰਜ ਕੀਤੇ ਹਨ, ਉਹ ਸਾਰਿਆਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਕਿਸੇ ਵੀ ਮੁੱਦੇ ‘ਤੇ ਕੋਈ ਸਟੈਂਡ ਨਹੀਂ ਲਿਆ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਪਿੱਛੇ ਧਕੇਲ ਦਿੱਤਾ ਗਿਆ। ਸ੍ਰ: ਠੰਡਲ ਨੇ ਸਰਕਾਰੀ ਹਾਈ ਸਕੂਲ ਫ਼ਲਾਹੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਕਮਰੇ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹੁਣ ਲੋਕਾਂ ਦੀ ਮੰਗ ਅਨੁਸਾਰ ਇਸ ਸਕੂਲ ਨੂੰ ਅਪਗਰੇਡ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕਰੀਬ 6 ਨਵੇਂ ਸਕੂਲ ਅਪਗਰੇਡ ਕੀਤੇ ਗਏ ਹਨ, ਤਾਂ ਜੋ ਬੱਚਿਆਂ ਨੂੰ ਆਪਣੇ ਇਲਾਕੇ ਵਿੱਚ ਹੀ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲ ਸਕੇ।
ਉਨ੍ਹਾਂ ਸਕੂਲ ਅਧਿਆਪਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਪੂਰੀ ਮਿਹਨਤ ਨਾਲ ਪੜ੍ਹਾਉਣ, ਤਾਂ ਜੋ ਦੇਸ਼ ਦੇ ਵਧੀਆ ਨਾਗਰਿਕ ਬਣ ਕੇ ਦੇਸ਼ ਸੇਵਾ ਵਿੱਚ ਯੋਗਦਾਨ ਦੇ ਸਕਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਸ੍ਰ: ਠੰਡਲ ਨੇ ਪਿੰਡ ਬੰਬੇਲੀ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਯੂਥ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਪਰਮਜੀਤ ਸਿੰਘ ਪੰਜੌੜ, ਕੇਵਲ ਸਿੰਘ, ਸਰਪੰਚ ਪਰਮਜੀਤ ਸਿੰਘ, ਵਿਜੇ ਬੰਬੇਲੀ, ਸੁਖਬੀਰ ਸਿੰਘ, ਸੱਜਣ ਸਿੰਘ ਬਾੜੀਆਂਕਲਾਂ, ਇੰਦਰਜੀਤ ਸਿੰਘ ਰਾਣਾ, ਰਵਿੰਦਰ ਪਾਲ ਸਿੰਘ ਰਾਏ, ਰਣਬੀਰ ਸਿੰਘ, ਮਾਸਟਰ ਰਛਪਾਲ ਸਿੰਘ, ਸਰਪੰਚ ਬਡਿਆਲਾ ਨਿਰਮਲ ਸਿੰਘ, ਪ੍ਰਿੰਸੀਪਲ ਭਾਰਤ ਭੂਸ਼ਨ, ਪਰਮਿੰਦਰ ਕੌਰ, ਮਲਕੀਤ ਸਿੰਘ ਠੰਡਲ, ਅਜੇ ਕੁਮਾਰ, ਸਰਪੰਚ ਢੱਕੋਂ ਇਕਬਾਲ ਸਿੰਘ, ਸਰਪੰਚ ਜੈਤਪੁਰ ਦਲਬੀਰ ਸਿੰਘ, ਸਰਪੰਚ ਕਮਲਜੀਤ ਕੌਰ, ਮਾਸਟਰ ਭਜਨ ਸਿੰਘ, ਸਰਪੰਚ ਬਿਲਾਸਪੁਰ ਗੁਰਦਿਆਲ ਸਿੰਘ, ਸਰਪੰਚ ਖੇੜਾਕਲਾਂ ਰਘੁਬੀਰ ਸਿੰਘ, ਸਰਪੰਚ ਸਲੇਮਪੁਰ ਹਰਬੰਸ ਕੌਰ, ਸਰਪੰਚ ਫਲਾਹੀ ਪਰਮਜੀਤ ਸਿੰਘ, ਓਮ ਦੱਤ ਬੱਠੀਆ ਬ੍ਰਾਹਮਣਾ, ਜੋਗਿੰਦਰ ਸਿੰਘ ਮਹਿਮੋਵਾਲ, ਰਮੇਸ਼ ਚੰਦਰ ਭਟਰਾਣਾ, ਸਰਪੰਚ ਚਮਨ ਲਾਲ ਸਮੇਤ ਭਾਰੀ ਸੰਖਿਆ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Share Button

Leave a Reply

Your email address will not be published. Required fields are marked *