ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਵਿਸ਼ਵ ਦੇ ਕਿਸੇ ਵੀ ਕੌਨੇ ਵਿੱਚ “ਫਿਲਮ ਨਾਨਕ ਸਾਹ ਫ਼ਕੀਰ ਰਲੀਜ ਨਹੀਂ ਹੋਣੀ ਚਾਹੀਦੀ- ਲੌਗੋਵਾਲ

ਵਿਸ਼ਵ ਦੇ ਕਿਸੇ ਵੀ ਕੌਨੇ ਵਿੱਚ “ਫਿਲਮ ਨਾਨਕ ਸਾਹ ਫ਼ਕੀਰ ਰਲੀਜ ਨਹੀਂ ਹੋਣੀ ਚਾਹੀਦੀ- ਲੌਗੋਵਾਲ
ਫਿਲਮ ਰਲੀਜ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ”,”ਸਿੱਖ ਸੰਗਤ ਸਾਂਤਮਈ ਢੰਗ ਨਾਲ ਫਿਲਮ ਦਾ ਵਿਰੋਧ ਕਰੇ
ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ਨਾਨਕ ਸਾਹ ਫ਼ਕੀਰ ਤੇ ਪੂਰਨ ਪਾਬੰਦੀ ਲਈ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕੀਤੀ ਗਈ

ਤਲਵੰਡੀ ਸਾਬੋ, 11 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸੇਸ ਤੌਰ ਤੇ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਜੀ ਲੌਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਨਾਨਕ ਸਾਹ ਫ਼ਕੀਰ ਫਿਲਮ ਦੇਸ ਦੇ ਕਿਸੇ ਵੀ ਕੌਨੇ ਵਿੱਚ ਰਲੀਜ ਨਹੀਂ ਹੋਣੀ ਚਾਹੀਦੀ । ਫਿਲਮ ਰਲੀਜ ਹੋਣ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ । ਉਹਨਾਂ ਦੱਸਿਆ ਕਿ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਬਣਾ ਦਿਤੀ ਗਈ ਹੈ ਜਿਸ ਵਲੋਂ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕੀਤੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ ਸੁਪਰੀਮ ਕੋਰਟ ਬੈਠੀ ਹੋਈ ਹੈ । ਫਿਲਮ ਤੇ ਪੂਰਨ ਤੌਰ ਤੇ ਪਾਬੰਦੀ ਦੀ ਮੰਗ ਕੀਤੀ ਗਈ ਹੈ । ਪੰਜਾਬ ਵਿੱਚ ਹੀ ਨਹੀਂ ਪੂਰੇ ਵਿਸਵ ਭਰ ਦੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਫਿਲਮ ਪੁਰ ਪੂਰਨ ਤੌਰ ਤੇ ਪਾਬੰਦੀ ਕਰਨ ਦੀ ਮੰਗ ਕਰਦੀਆਂ ਹਨ । ਅਸੀਂ ਪੂਰਨ ਤੌਰ ਤੇ ਮੰੰਗ ਕਰਦੇ ਹਾਂ ਕਿ ਵਿਸ਼ਵ ਭਰ ਵਿੱਚ ਨਾਨਕ ਸਾਹ ਫ਼ਕੀਰ ਫਿਲਮ ਤੇ ਪੂਰਨ ਪਾਬੰਦੀ ਲਗਾ ਦੇਣੀ ਚਾਹੀਦੀ ਹੈ ।ਜੇਕਰ ਫਿਲਮ ਦੇਸ ਦੇ ਕਿਸੇ ਵੀ ਕੌਨੇ ਵਿੱਚ ਚਲਦੀ ਹੈ ਤਾਂ ਸਿੱਖ ਸੰਗਤਾਂ ਦੇ ਹਿਰਦਿਆਂ ਪੁਰ ਭਾਰੀ ਠੇਸ ਪਹੁੰਚੇਗੀ । ਕਿਸੇ ਵੀ ਪਤਿਤ ਮਨੁੱਖ ਕੋਲ ਕੋਈ ਅਧਿਕਾਰ ਨਹੀਂ ਹੈ ਕਿ ਉਹ ਸਿੱਖ ਗੁਰੂ ਸਹਿਬਾਨ ਜਾਂ ਕਿਸੇ ਵੀ ਸਿੱਖ ਦਾ ਰੋਲ ਕਰੇ । ਮਾਣਯੋਗ ਸਿੰਘ ਸਾਹਿਬਾਨ ਵੱਲੋਂ ਵੀ ਮੀਟਿੰਗ ਕੀਤੀ ਗਈ ਹੈ , ਅਕਾਲ ਤਖ਼ਤ ਸਾਹਿਬ ਵੱਲੋਂ ਜੋ ਹੁਕਮ ਹੋਣਗੇ ਉਹਨਾਂ ਪੁਰ ਪੂਰਾ ਅਮਲ ਹੋਵੇਗਾ, ਸ਼ਾਂਤ ਮਈ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸੈਂਸਰ ਬੋਰਡ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮਿੰਟ ਕਮੇਟੀ , ਸੰਤ ਸਮਾਜ, ਸਿੱਖ ਬੁੱਧੀ ਜੀਵੀ ਵਰਗ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ । ਅਸੀਂ ਭਾਰਤ ਸਰਕਾਰ ਤੋਂ ਵੀ ਮੰਗ ਕਰਦੇ ਹਾਂ ਕਿ ਭਾਰਤ ਸਰਕਾਰ ਦੇ ਸੈਂਸਰ ਬੋਰਡ ਦੇ ਵਿੱਚ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਮਿਲ ਕਰਨੇ ਚਾਹੀਦੇ ਹਨ । ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਜਗਸੀਰ ਸਿੰਘ ਮਾਂਗੇਆਣਾ ਮੈਂਬਰ ਸ਼੍ਰੋਮਣੀ ਕਮੇਟੀ, ਦਰਸਨ ਸਿੰਘ ਪੀ.ਏ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਮੇਜਰ ਸਿੰਘ ਹਾਜਰ ਸਨ ।

Leave a Reply

Your email address will not be published. Required fields are marked *

%d bloggers like this: