ਵੀਰਵਾਰ ਨੂੰ ਹੋਵੇਗੀ ਐਸ. ਪੀ. ਸੀ. ਦੀ ਅੰਤਰਿੰਗ ਕਮੇਟੀ ਦੀ ਬੈਠਕ

ss1

ਵੀਰਵਾਰ ਨੂੰ ਹੋਵੇਗੀ ਐਸ. ਪੀ. ਸੀ. ਦੀ ਅੰਤਰਿੰਗ ਕਮੇਟੀ ਦੀ ਬੈਠਕ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਪ੍ਰਧਾਨ ਹੇਠ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ 29 ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਪਿੰਡ ਕਟਾਣਾ ਸਾਹਿਬ ਜ਼ਿਲਾ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ।
ਐਸ. ਜੀ. ਪੀ. ਸੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ, ਸੈਕਸ਼ਨ-85, 87 ਟਰੱਸਟ, ਅਮਲਾ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।

Share Button

Leave a Reply

Your email address will not be published. Required fields are marked *