ਵੈਟਨਰੀ ਇੰਸਪੈਕਟਰਾਂ ਨੇ ਵਿਧਾਇਕ ਇਆਲੀ ਨੂੰ ਦਿੱਤਾ ਮੰਗ ਪੱਤਰ

ss1

ਵੈਟਨਰੀ ਇੰਸਪੈਕਟਰਾਂ ਨੇ ਵਿਧਾਇਕ ਇਆਲੀ ਨੂੰ ਦਿੱਤਾ ਮੰਗ ਪੱਤਰ

26-29 (1)

ਮੁੱਲਾਂਪੁਰ ਦਾਖਾ, 25 ਜੁਲਾਈ (ਮਲਕੀਤ ਸਿੰਘ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਇਕ ਵਫਦ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਸੀ ਅਤੇ ਜਿਲ੍ਹਾ ਕਮੇਟੀ ਮੈਂਬਰ ਸੁਰਜੀਤ ਲੋਧੀਵਾਲ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾ ਪੂਰੀਆਂ ਕਰਵਾਉਣ ਲਈ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਆਗੂਆਂ ਦੱਸਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਵਿਭਾਗੀ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੀ ਅਫਸਰਸ਼ਾਹੀ ਨੂੰ ਵੈਟਨਰੀ ਇੰਸਪੈਕਟਰਾਂ ਦੀਆਂ ਵਿਭਾਗੀ ਮੰਗਾ ਦੇ ਨਿਪਟਾਰੇ ਦੇ ਆਦੇਸ਼ ਦਿੱਤੇ ਸਨ । ਲੇਕਿਨ ਵਿਭਾਗ ਦੀ ਅਫਸਰਸ਼ਾਹੀ ਆਪਣੀ ਮਨਮਰਜੀ ਨਾਲ ਇੰਸਪੈਕਟਰ ਕੇਡਰ ਨੂੰ ਅੱਖੋਂ ਪਰੋਖੇ ਕਰ ਰਹੀ ਹੈ । ਆਗੂਆਂ ਵਿਧਾਇਕ ਇਆਲੀ ਤੋਂ ਮੰਗ ਕੀਤੀ ਕਿ ਉਹ ਖੁਦ ਨਿੱਜੀ ਰਸੂਖ ਨਾਲ ਵੈਟਨਰੀ ਇੰਸਪੈਕਟਰ ਕੇਡਰ ਦੀਆਂ ਮੰਗਾ ਪੂਰੀਆਂ ਕਰਵਾਉਣ ਦਾ ਯਤਨ ਕਰਨ। ਇਸ ਮੌਕੇ ਵਿਧਾਇਕ ਇਆਲੀ ਨੇ ਭਰੋਸਾ ਦਿਵਾਇਆ ਕਿ ਉਹ ਉਹਨਾਂ ਦੀ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਪੂਰਾ ਯਤਨ ਕਰਨਗੇ । ਇਸ ਮੌਕੇ ਤਹਿਸੀਲ ਪ੍ਰਧਾਨ ਪਲਵਿੰਦਰ ਸਿੰਘ ਸਿੱਧੂ, ਕੁਲਦੀਪ ਸਿੰਘ, ਹਰਜੋਤ ਸਿੰਘ, ਕੰਵਲਜੀਤ ਸਿੰਘ ਅਤੇ ਗੁਰਸੇਵਕ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *