ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਵੈਨਕੂਵਰ ਵਿਚਾਰ ਮੰਚ ਵੱਲੋਂ ਵਿੱਛੜ ਚੁੱਕੇ ਸਾਹਿਤਕਾਰਾਂ, ਵਿਦਵਾਨਾਂ, ਕਲਾਕਾਰਾਂ ਅਤੇ ਪੱਤਰਕਾਰਾਂ ਨੂੰ ਸ਼ਰਧਾਂਜਲੀ

ਵੈਨਕੂਵਰ ਵਿਚਾਰ ਮੰਚ ਵੱਲੋਂ ਵਿੱਛੜ ਚੁੱਕੇ ਸਾਹਿਤਕਾਰਾਂ, ਵਿਦਵਾਨਾਂ, ਕਲਾਕਾਰਾਂ ਅਤੇ ਪੱਤਰਕਾਰਾਂ ਨੂੰ ਸ਼ਰਧਾਂਜਲੀ

ਹਰਦਮ ਮਾਨ

ਸਰੀ, 6 ਅਪ੍ਰੈਲ 2021-ਵੈਨਕੂਵਰ ਵਿਚਾਰ ਮੰਚ ਦੀ ਮਾਸਿਕ ਵਰਚੂਅਲ ਮੀਟਿੰਗ ਵਿਚ ਪਿਛਲੇ ਦਿਨਾਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਪੰਜਾਬੀ ਸਾਹਿਤਕਾਰਾਂ, ਵਿਦਵਾਨਾਂ, ਕਲਾਕਾਰਾਂ ਅਤੇ ਪੱਤਰਕਾਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਮੀਟਿੰਗ ਦਾ ਸੰਚਾਲਨ ਕਰਦਿਆਂ ਜਰਨੈਲ ਸਿੰਘ ਆਰਟਿਸਟ ਦੇ ਕਿਹਾ ਕਿ ਪਿਛਲੇ ਥੋੜ੍ਹੇ ਜਿਹੇ ਸਮੇਂ ਦੌਰਾਨ ਪੰਜਾਬੀ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਮੇਸ਼ਾਂ ਲਈ ਸਾਥੋਂ ਵਿਛੜ ਗਈਆਂ ਹਨ ਜਿਨ੍ਹਾਂ ਸਦਕਾ ਪੰਜਾਬੀ ਸਾਹਿਤ ਅਤੇ ਕਲਾ ਜਗਤ ਵਿਚ ਬੇਹੱਦ ਉਦਾਸੀ ਦਾ ਆਲਮ ਹੈ। ਉਨ੍ਹਾਂ ਦੱਸਿਆ ਕਿ ਸਦੀਵੀ ਤੌਰ ਤੇ ਅਲਵਿਦਾ ਕਹਿ ਗਏ ਪ੍ਰੋ. ਕੁਲਵੰਤ ਗਰੇਵਾਲ, ਪ੍ਰੋ. ਇੰਦਰਜੀਤ ਸਿੰਘ, ਡਾ. ਤਰਸੇਮ ਬਾਹੀਆ, ਪ੍ਰਸਿੱਧ ਗਾਇਕ ਸ਼ੌਕਤ ਅਲੀ, ਤਾਰਨ ਗੁਜਰਾਲ, ਇਬਲੀਸ (ਮਨਜੀਤ ਸੈਂਹਬੀ), ਸਾਗਰ ਸਰਹੱਦੀ, ਗਾਇਕ ਦਿਲਜਾਨ, ਇੰਦਰਜੀਤ ਸਿੱਧੂ (ਭੰਗੜਾ ਕਲਾਕਾਰ), ਅਵਤਾਰ ਗਿੱਲ ਆਲਮਗੀਰ, ਪ੍ਰੋ. ਪ੍ਰਿਤਪਾਲ ਸਿੰਘ, ਪੱਤਰਕਾਰ ਹਰਵਿੰਦਰ ਰਿਆੜ ਵੱਲੋਂ ਸਾਹਿਤ ਅਤੇ ਕਲਾ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ।

ਪ੍ਰਸਿੱਧ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਵੀ ਇਨ੍ਹਾ ਸ਼ਖ਼ਸੀਅਤਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਵਿਸ਼ੇਸ਼ ਤੌਰ ਤੇ ਲਹਿੰਦੇ ਪੰਜਾਬ ਦੇ ਗਾਇਕ ਸ਼ੌਕਤ ਅਲੀ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਮੋਹਨ ਗਿੱਲ, ਅੰਗਰੇਜ਼ ਬਰਾੜ, ਹਰਦਮ ਸਿੰਘ ਮਾਨ ਅਤੇ ਪਰਮਜੀਤ ਸਿੰਘ ਸੇਖੋਂ ਨੇ ਵੀ ਇਨ੍ਹਾਂ ਵਿੱਛੜ ਚੁੱਕੇ ਕਲਮਕਾਰਾਂ, ਕਲਾਕਾਰਾਂ ਨੂੰ ਸਿਜਦਾ ਕੀਤਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: