Thu. Apr 9th, 2020

ਵਜ਼ੀਫਾ ਸਕੀਮ ਲਾਗੂ ਕਰਨ ਲਈ ਸਰਕਾਰ ਵਚਨਬੱਧ : ਡਾਇਰੈਕਟਰ

ਵਜ਼ੀਫਾ ਸਕੀਮ ਲਾਗੂ ਕਰਨ ਲਈ ਸਰਕਾਰ ਵਚਨਬੱਧ : ਡਾਇਰੈਕਟਰ

ਪੋਸਟ ਮੈਟ੍ਕਿ ਸਕਾਲਰਸ਼ਿਪ ਸਕੀਮ ਸਹੀ ਢੰਗ ਨਾਲ ਲਾਗੂ ਹੋਣ ਕਾਰਨ ਤੇ ਵਿੱਦਿਅਕ ਸੰਸਥਾਵਾਂ ਵੱਲੋਂ ਐੱਸਸੀ ਵਿਦਿਆਰਥੀਆਂ ਨੂੰ ਪਰੇਸ਼ਾਨ ਕੀਤੇ ਜਾਣ ਦੇ ਰੋਸ ਵਜੋਂ ਪਿਛਲੇ ਦਿਨੀਂ ਧਰਨਾ ਲਾਉਣ ਤੋਂ ਹਰਕਤ ‘ਚ ਆਏ ਪ੍ਰਸ਼ਾਸਨ ਨੇ ਇਹ ਮਾਮਲਾ ਸੂਬਾ ਸਰਕਾਰ ਦੇ ਧਿਆਨ ‘ਚ ਲਿਆਉਣ ਦੇ ਨਤੀਜੇ ਵਜੋਂ ਵੀਰਵਾਰ ਡਾਇਰੈਕਟਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮਾਲਵਿੰਦਰ ਸਿੰਘ ਜੱਗੀ ਵੱਲੋਂ ਐੱਸਸੀ ਵਿਦਿਆਰਥੀਆਂ, ਦਲਿਤ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ਸਮਾਜਿਕ ਨਿਆਂ ਮਾਲਵਿੰਦਰ ਸਿੰਘ ਜੱਗੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪੋਸਟ ਮੈਟ੍ਕਿ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ਵਿਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਵੀ ਇਸ ਮੀਟਿੰਗ ‘ਚ ਮੌਜੂਦ ਸਨ। ਵਿਦਿਆਰਥੀਆਂ ਦੇ ਨੁਮਾਇੰਦਿਆਂ ਤੇ ਦਲਿਤ ਆਗੂਆਂ ਨੇ ਮੀਟਿੰਗ ‘ਚ ਦੱਸਿਆ ਕਿ ਨਿੱਜੀ ਕਾਲਜਾਂ ਵੱਲੋਂ ਵਿਦਿਆਰਥੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਮਨਮਰਜ਼ੀ ਨਾਲ ਫੀਸਾਂ ‘ਚ ਵਾਧਾ ਕੀਤਾ ਜਾ ਰਿਹਾ ਹੈ। ਵਿਦਿਆਰਥੀ ਸੰਘਰਸ਼ ਮੋਰਚਾ ਦੇ ਦੀਪਕ ਬਾਲੀ, ਨਵਦੀਪ ਤੇ ਬਸਪਾ ਆਗੂ ਬਲਵਿੰਦਰ ਕੁਮਾਰ ਨੇ ਮੀਟਿੰਗ ‘ਚ ਦੱਸਿਆ ਕਿ ਕਾਲਜ ਵਾਲੇ ਐੱਸਸੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਕਰ ਰਹੇ, ਹਾਜ਼ਰੀ ਵੀ ਨਹੀਂ ਲਾ ਰਹੇ, ਬੈਂਕ ਖਾਤੇ ਫ੍ਰੀਜ ਕਰਵਾ ਦਿੱਤੇ ਗਏ ਹਨ, ਡਿਗਰੀਆਂ ਰੋਕੀਆਂ ਹੋਈਆਂ ਅਤੇ ਕਈ ਵਿਦਿਆਰਥੀਆਂ ਨਾਲ ਜਾਤੀ-ਸੂਚਕ ਸ਼ਬਦਾਵਲੀ ਵੀ ਵਰਤੀ ਜਾਂਦੀ ਹੈ। ਵਿਦਿਆਰਥੀ ਨੁਮਾਇੰਦਿਆਂ ਨੇ ਕਿਹਾ ਕਿ ਸਰਕਾਰ ਇਹ ਸਪੱਸ਼ਟ ਕਰੇ ਕਿ ਫੀਸਾਂ ਕਿੰਨੀਆਂ ਵਸੂਲੀਆਂ ਜਾਣੀਆਂ ਹਨ ਕਿਉਂਕਿ ਕਾਲਜਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਸੂਲੀਆਂ ਜਾ ਰਹੀਆਂ ਹਨ ਜਦਕਿ ਸਰਕਾਰ ਵੱਲੋਂ ਉਨ੍ਹਾਂ ਦੇ ਖਾਤੇ ਵਿਚ ਯੂਨੀਵਰਸਿਟੀ ਵੱਲੋਂ ਨਿਰਧਾਰਤ ਫੀਸ ਹੀ ਪਾਈ ਜਾਂਦੀ ਹੈ। ਵਿਦਿਆਰਥੀਆਂ ਵੱਲੋਂ ਦੱਸੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਡਾਇਰੈਕਟਰ ਜੱਗੀ ਨੇ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸਕੀਮ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਨੋਟ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੋਸਟ ਮੈਟ੍ਕਿ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਵੱਲੋਂ ਉਨਾਂ ਦੇ ਹਿੱਤਾਂ ਦੀ ਹਰ ਕੀਮਤ ‘ਤੇ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ ਇਸ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਫਿਰ ਭਰੋਸਾ ਦੁਆਇਆ ਕਿ ਵਿਦਿਆਰਥੀਆਂ ਦੀ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਮੰਨ ਕੇ ਲਾਗੂ ਕੀਤਾ ਜਾਵੇਗਾ। ਇਸ ਸਕੀਮ ਨੂੰ ਲਾਗੂ ਕਰਨ ਵਿਚ ਜੇ ਕੋਈ ਕਮੀਆਂ ਹਨ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ। ਵਿਦਿਆਰਥੀ ਆਪਣੇ ਭਵਿੱਖ ਵੱਲ ਤਵੱਜੋਂ ਦੇਣ ਅਤੇ ਪੰਜਾਬ ਸਰਕਾਰ ਇਸ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ। ਬਿਨਾਂ ਵਜ੍ਹਾ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਨ ਵਾਲੀਆਂ ਵਿਦਿਅਕ ਸੰਸਥਾਵਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਲਵਿੰਦਰ ਜੱਗੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਅਹਿਮ ਮਸਲੇ ਨੂੰ ਹੱਲ ਕਰਨ ਲਈ ਗੰਭੀਰ ਹੈ ਅਤੇ ਪ੍ਰਮੱਖ ਸਕੱਤਰ ਸਮਾਜਿਕ ਨਿਆਂ ਕਿਰਪਾ ਸ਼ੰਕਰ ਸਰੋਜ਼ ਵੱਲੋਂ 24 ਫਰਵਰੀ ਨੂੰ ਜ਼ਿਲ੍ਹੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਵਿਦਿਆਰਥੀਆਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਵੀ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੂੰ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਤੇ ਡਾ.ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸਰਬਜੀਤ ਕੌਰ ਤੇ ਹੋਰ ਵੀ ਹਾਜ਼ਰ ਸਨ।

 

Source: punjabijagran

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: