ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ

ss1

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ

SRI-GURU-HARKRISHAN-JI-450x395

ਅੰਮ੍ਰਿਤਸਰ, 28 ਜੁਲਾਈ (ਪ.ਪ.): ਅੱਠਵੀਂ ਪਾਤਸ਼ਾਹੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰੇ ਸੰਸਾਰ ਵਿੱਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਹਰਿਮੰਦਰ ਸਾਹਿਬ ਪਹੁੰਚੀਆਂ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਾਰਨ ਮਗਰੋਂ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿੱਚ ਹਾਜ਼ਰੀ ਭਰੀ।

ਇਸ ਤੋਂ ਇਲਾਵਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ 21 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ।

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਕੀਰਤਪੁਰ ਸਾਹਿਬ ਦੀ ਇਸ ਧਰਤੀ ‘ਤੇ ਸੱਤਵੇਂ ਪਾਤਸ਼ਾਹ ਗੁਰੂ ਹਰ ਰਾਏ ਜੀ ਤੇ ਮਾਤਾ ਕ੍ਰਿਸ਼ਨ ਕੌਰ ਦੇ ਘਰ 23 ਜੁਲਾਈ 1656 ਨੂੰ ਅਵਤਾਰ ਧਾਰਿਆ ਸੀ। 7 ਅਕਤੂਬਰ 1761 ਨੂੰ ਪੰਜ ਸਾਲ ਦੀ ਉਮਰ ਵਿੱਚ ਸਿੱਖ ਧਰਮ ਦੇ ਸਭ ਤੋਂ ਛੋਟੀ ਉਮਰ ਦੇ ਗੁਰੂ ਬਣੇ ਸਨ। ਉਨ੍ਹਾਂ ਢਾਈ ਸਾਲਾਂ ਤੱਕ ਸਿੱਖਾਂ ਦਾ ਮਾਰਗਦਰਸ਼ਨ ਕੀਤਾ। ਕੁਝ ਸਮਾਂ ਦਿੱਲੀ ਵਿੱਚ ਚੇਚਕ ਦੀ ਮਹਾਂਮਾਰੀ ਦੌਰਾਨ ਬਿਮਾਰ ਤੇ ਗਰੀਬਾਂ ਨੂੰ ਠੀਕ ਕਰਨ ਵਿੱਚ ਸਮਾਂ ਬਿਤਾਇਆ ਸੀ। ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਤੰਦਰੁਸਤੀ ਬਖਸ਼ੀ ਪਰ ਲੋਕਾਂ ਦੇ ਦੁੱਖ ਆਪਣੇ ਉਪਰ ਲੈ ਕੇ 8 ਸਾਲ ਦੀ ਉਮਰ ਵਿੱਚ ਚੇਚਕ ਦੀ ਬਿਮਾਰੀ ਕਾਰਨ 30 ਮਾਰਚ 1964 ਨੂੰ ਵਾਹਿਗੁਰੂ ਵਿਚ ਲੀਨ ਹੋ ਗਏ ਸਨ।

Share Button

Leave a Reply

Your email address will not be published. Required fields are marked *