ਸ਼ਰਨਜੀਤ ਸਿੰਘ ਢਿੱਲੋਂ ਵਲੋਂ ਨਾਵਲਕਾਰ ਗੁਰਦਿਆਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ss1

ਸ਼ਰਨਜੀਤ ਸਿੰਘ ਢਿੱਲੋਂ ਵਲੋਂ ਨਾਵਲਕਾਰ ਗੁਰਦਿਆਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ (ਪ੍ਰੀਤੀ ਸ਼ਰਮਾ ਪੰਜਾਬ ਦੇ ਸਿੰਚਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਪੰਜਾਬੀ ਦੇ ਹਰਮਨ ਪਿਆਰੇ ਤੇ ਸਾਹਿਤਕ ਹਲਕਿਆਂ ’ਚ ਪ੍ਰਵਾਨ ਨਾਵਲਕਾਰ ਗੁਰਦਿਆਲ ਸਿੰਘ (83) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਆਪਣੇ ਸ਼ੋਕ ਸੰਦੇਸ਼ ’ਚ ਸ. ਢਿੱਲੋਂ ਨੇ ਉਨ੍ਹਾਂ ਦੀ ਮੌਤ ਨੂੰ ਪੰਜਾਬੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਸ. ਢਿੱਲੋਂ ਨੇ ਕਿਹਾ ਕਿ ਨਾਵਲਕਾਰ ਗੁਰਦਿਆਲ ਸਿੰਘ ਨੇ ਆਪਣੇ ਸਮੁੱਚਾ ਜੀਵਨ ਪੰਜਾਬੀ ਸਾਹਿਤ ਸੱਭਿਆਚਾਰ ਦੀ ਬਿਹਤਰੀ ਤੇ ਉਸਦੀ ਅਮੀਰੀ ਲਈ ਸਮਰਪਿਤ ਕੀਤਾ ਹੈ। ਉਨਾਂ ਕਿਹਾ ਕਿ ਨਾਵਲਕਾਰ ਗੁਰਦਿਆਲ ਸਿੰਘ ਵਲੋਂ ਪੰਜਾਬੀ ਮਾਂ ਬੋਲੀ ਦੀ ਕੀਤੀ ਗਈ ਮਹਾਨ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਧਿਆਪਨ ਕਿੱਤੇ ਨਾਲ ਜੁੜੇ ਰਹੇ ਗੁਰਦਿਆਲ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ 1995 ਵਿੱਚ ਪ੍ਰੋਫੈਸਰ ਵਜੋਂ ਸੇਵਾ ਮੁਕਤ ਹੋਏ। ਸ. ਢਿੱਲੋਂ ਨੇ ਦੱਸਿਆ ਕਿ ਗੁਰਦਿਆਲ ਸਿੰਘ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਅਨੇਕਾਂ ਮਾਨ-ਸਨਮਾਨ ਮਿਲੇ। ਉਨਾਂ ਨੂੰ 1998 ਵਿੱਚ ਭਾਰਤ ਦੇ ਰਾਸ਼ਟਰਪਤੀ ਵੱਲੋਂ ਪਦਮ ਸ੍ਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਬਿਨਾਂ 1999 ਵਿੱਚ ਗਿਆਨਪੀਠ ਐਵਾਰਡ, ਭਾਰਤੀ ਸਾਹਿਤ ਅਕਾਦਮੀ ਐਵਾਰਡ, ਨਾਨਕ ਸਿੰਘ ਨਾਵਲਿਸਟ ਐਵਾਰਡ (1975), ਸੋਵੀਅਤ ਨਹਿਰੂ ਐਵਾਰਡ (1986), ਪੰਜਾਬੀ ਸਾਹਿਤ ਅਕਾਡਮੀ ਵੱਲੋਂ ਅਤੇ ਭਾਸ਼ਾ ਵਿਭਾਗ ਸਮੇਤ ਹੋਰ ਵੀ ਅਨੇਕਾਂ ਮਾਣ ਸਨਮਾਨ ਮਿਲੇ। ਉਨ੍ਹਾਂ ਦੱਸਿਆ ਕਿ ਨਾਵਲਕਾਰ ਸ. ਗੁਰਦਿਆਲ ਸਿੰਘ ਨਾਂ 2015 ਵਿਚ ‘ਲਿਮਕਾ ਬੁੱਕ ਆਫ ਰਿਕਾਰਡ’ ’ਚ ਦਰਜ ਕੀਤਾ ਗਿਆ। ਉਨ੍ਹਾ ਦੇ ਨਾਵਲ ‘ਮੜ੍ਹੀ ਦਾ ਦੀਵਾ’ ’ਤੇ ਬਣੀ ਫਿਲਮ ਨੇ ਬੈਸਟ ਰਿਜ਼ਨਲ ਫਿਲਮ ਐਵਾਰਡ 1989 ਹਾਸਲ ਕੀਤਾ। ਉਨ੍ਹਾਂ ਦੀ ‘‘ਅੰਨੇ ਘੋੜੇ ਦਾ ਦਾਨ’’ ਨਾਵਲ ਤੇ ਫਿਲਮ ਬਣੀ ਜੋ ਆਸਕਰ ਲਈ ਚੁਣੀ ਜਾਣ ਵਾਲੀ ਪੰਜਾਬੀ ਫਿਲਮ ਸੀ। ਸ. ਢਿੱਲੋਂ ਨੇ ਕਿਹਾ ਕਿ ਅਨੇਕਾਂ ਪੁਸਤਕਾਂ ਦੇ ਰਚੇਤਾ ਗੁਰਦਿਆਲ ਸਿੰਘ ਦੀਆਂ ਲਿਖਤਾਂ ਤੋਂ ਮਨੱਖੀ ਜੀਵਨ ਦੇ ਵਿਭਿੰਨ ਪੱਖਾਂ ਦਾ ਗਿਆਨ ਮਿਲਦਾ ਹੈ, ਜਿਸਤੋਂ ਲੇਖਕ ਦੀ ਵਿਸ਼ਾਲ ਜਾਣਕਾਰੀ ਤੇ ਸਮਾਜਕ ਪਕੜ ਦਾ ਵੀ ਪਤਾ ਲੱਗਦਾ ਹੈ। ਉਨਾਂ ਨੇ ਅਕਾਲ ਪੁਰਖ ਤੋਂ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।

Share Button

Leave a Reply

Your email address will not be published. Required fields are marked *