ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 18, 2020

ਸ਼ਰਾਬ ਮਾਫ਼ੀਆ ਪੰਜਾਬ ਵਿਚ ਮੌਤ ਦਾ ਸੌਦਾਗਰ ਬਣਕੇ ਬਹੁੜਿਆ

ਸ਼ਰਾਬ ਮਾਫ਼ੀਆ ਪੰਜਾਬ ਵਿਚ ਮੌਤ ਦਾ ਸੌਦਾਗਰ ਬਣਕੇ ਬਹੁੜਿਆ

ਪੰਜਾਬ ਦਾ ਸਭ ਤੋਂ ਜ਼ਿਅਦਾ ਨੁਕਸਾਨ ਕਈ ਤਰਾਂ ਦੇ ਮਾਫੀਆਂ ਨੇ ਕੀਤਾ ਹੈ। ਹਰ ਖੇਤਰ ਵਿਚ ਮਾਫੀਏ ਕੰਮ ਕਰ ਰਹੇ ਹਨ। ਨਸ਼ਿਆਂ ਦੇ ਮਾਫੀਏ ਨੇ ਤਾਂ ਪੰਜਾਬ ਦੀ ਜਵਾਨੀ ਹੀ ਖ਼ਤਮ ਕਰਨ ਦੇ ਕਿਨਾਰੇ ਲਿਆ ਕੇ ਖੜੀ ਕਰ ਦਿੱਤੀ। ਮੌਤ ਦੇ ਸੱਥਰਾਂ ਨੇ ਪੰਜਾਬ ਨੂੰ ਡਾਵਾਂਡੋਲ ਕਰ ਦਿੱਤਾ ਹੈ। ਪੰਜਾਬ ਤਾਂ ਪਹਿਲਾਂ ਹੀ ਸਰਕਾਰਾਂ ਦੀਆਂ ਗ਼ਲਤੀਆਂ ਕਰਕੇ ਆਰਥਿਕ ਸੰਕਟ ਵਿਚ ਫਸਿਆ ਹੋਇਆ ਹੈ। ਚਿੱਟੇ ਦਾ ਨਸ਼ਾ ਅਤੇ ਕਰੋਨਾ ਦਾ ਕਹਿਰ ਅਜੇ ਕਾਬੂ ਹੇਠ ਨਹੀਂ ਆ ਰਿਹਾ ਸੀ ਉਪਰੋਂ ਘਰ ਦੀ ਕੱਢੀ ਦੇਸੀ ਸ਼ਰਾਬ ਨੇ ਲਗਪਗ ਸਵਾ ਸੌ ਘਰਾਂ ਵਿਚ ਸੱਥਰ ਵਿਛਾ ਦਿੱਤੇ ਹਨ। ਕਰੋਨਾਂ ਨਾਲ ਤਾਂ ਪੰਜਾਬ ਵਿਚ ਚਾਰ ਮਹੀਨਿਆਂ ਵਿਚ 4000 ਜਾਨਾ ਗਈਆਂ ਹਨ। ਜ਼ਹਿਰੀਲੀ ਸ਼ਰਾਬ ਨਾਲ ਤਾਂ ਇਕ ਦਿਨ ਵਿਚ ਹੀ 119 ਮੌਤਾਂ ਹੋ ਗਈਆਂ ਹਨ।

ਗ਼ਰੀਬ ਘਰਾਂ ਦੇ ਰੋਜ਼ੀ ਰੋਟੀ ਕਮਾਉਣ ਵਾਲੇ ਚਿਰਾਗ ਬੁਝਾ ਦਿੱਤੇ ਹਨ। ਉਨਾਂ ਦੇ ਪਰਿਵਾਰ ਰੁਲ ਜਾਣਗੇ। ਕੈਮੀਕਲ ਨਸ਼ਿਆਂ ਦੇ ਆਉਣ ਨਾਲ ਮਾਨਵਤਾ ਦਾ ਘਾਣ ਹੋ ਰਿਹਾ ਹੈ। ਹੁਣ ਤੱਕ ਚਿੱਟੇ ਦੇ ਨਸ਼ੇ ਨੂੰ ਹੀ ਸਭ ਤੋਂ ਘਾਤਕ ਸਮਝਿਆ ਜਾ ਰਿਹਾ ਸੀ ਪ੍ੰਤੂ ਘਰ ਦੀ ਕੱਢੀ ਦੇਸੀ ਸ਼ਰਾਬ ਵਿਚ ਕੈਮੀਕਲ ਪਾਉਣਾ, ਗ਼ਰੀਬ ਲੋਕਾਂ ਲਈ ਮੌਤ ਦਾ ਸੌਦਾਗਰ ਬਣਕੇ ਆਇਆ ਹੈ। ਪੰਜਾਬ ਦੇ ਅੰਮ੍ਰਿਤ, ਤਰਨਤਾਰਨ, ਬਟਾਲਾ ਅਤੇ ਗੁਰਦਾਸਪੁਰ ਦੇ ਜਿਲਿਆਂ ਵਿਚ ਸ਼ਰਾਬ ਪੀਣ ਨਾਲ 119 ਵਿਅਕਤੀਆਂ ਦੇ ਮਾਰੇ ਜਾਣ ਨਾਲ ਪੰਜਾਬ ਵਿਚ ਇਕ ਵਾਰ ਫਿਰ ਤੋਂ ਸ਼ਰਾਬ ਮਾਫੀਆ ਚਰਚਾ ਵਿਚ ਆ ਗਿਆ ਹੈ। ਪੰਜਾਬ ਦਾ ਨੁਕਸਾਨ ਕਰਨ ਵਿਚ ਪਿਛਲੇ ਪੰਦਰਾਂ ਸਾਲਾਂ ਤੋਂ ਕਈ ਤਰਾਂ ਦੇ ਮਾਫੀਏ, ਜਿਨਾਂ ਵਿਚ ਮਾਈਨਿੰਗ, ਟਰਾਂਸਪੋਰਟ, ਗੈਂਗਸਟਰ, ਕੇਬਲ, ਲੈਂਡ, ਪ੍ਾਪਰਟੀ, ਟਰੈਵਲ ਏਜੰਟ ਅਤੇ ਮਨੁੱਖੀ ਤਸਕਰੀ ਬਹੁਤ ਜ਼ਿਆਦਾ ਹੀ ਸਰਗਰਮ ਹੋ ਗਏ ਹਨ। ਕਿਸੇ ਸਮੇਂ ਬਿਹਾਰ ਨੂੰ ਮਾਫੀਏ ਦਾ ਕੇਂਦਰ ਕਿਹਾ ਜਾਂਦਾ ਸੀ ਪ੍ੰਤੂ ਚੋਣਾ ਉਪਰ ਵਧੇਰੇ ਖਰਚੇ ਹੋਣ ਨਾਲ ਇਹ ਮਾਫੀਏ ਪੰਜਾਬ ਵਿਚ ਵੀ ਪੁਲਿਸ, ਅਫ਼ਸਰਸ਼ਾਹੀ ਅਤੇ ਰਾਜਨੀਤਕ ਲੋਕਾਂ ਦੀ ਸ਼ਰਨ ਵਿਚ ਆ ਕੇ ਪੈਰ ਜਮਾ ਗਏ ਹਨ। ਕਿਸੇ ਸਮੇਂ ਸ਼ਰਾਬ ਪੰਜਾਬ ਦੇ ਲਗਪਗ ਸਾਰੇ ਪਿੰਡਾਂ ਵਿਚ ਹੀ ਕੱਢੀ ਜਾਂਦੀ ਸੀ। ਉਹ ਸਿਰਫ ਲੋਕ ਆਪਣੇ ਪੀਣ ਜੋਗੀ ਹੀ ਕੱਢਦੇ ਸਨ।

ਉਹ ਜ਼ਹਿਰੀਲੀ ਨਹੀਂ ਹੁੰਦੀ ਸੀ ਕਿਉਂਕਿ ਉਸ ਵਿਚ ਅੰਗੂਰ, ਸੌਂਫ, ਦਾਖਾਂ ਅਤੇ ਅਤੇ ਹੋਰ ਫਲ ਫਰੂਟ ਪਾ ਕੇ ਸੁਆਦਲੀ ਬਣਾਈ ਜਾਂਦੀ ਸੀ ਪ੍ੰਤੂ ਆਬਕਾਰੀ ਤੇ ਕਰ ਵਿਭਾਗ ਦੇ ਸਿਕੰਜਾ ਕਸਣ ਨਾਲ ਹੁਣ ਪੰਜਾਬ ਵਿਚ ਆਮ ਤੌਰ ਤੇ ਹੁਣ ਸ਼ਰਾਬ ਕੱਢੀ ਨਹੀਂ ਜਾਂਦੀ। ਹੁਣ ਤਾਂ ਸਿਰਫ ਅਜਿਹੇ ਇਲਾਕਿਆਂ ਵਿਚ ਸ਼ਰਾਬ ਕੱਢੀ ਜਾਂਦੀ ਹੈ, ਜਿਥੇ ਜਾਂ ਤਾਂ ਪੁਲਿਸ ਦੀ ਸਹਿ ਹੋਵੇ ਜਾਂ ਪੁਲਿਸ ਤੋਂ ਬਚਣ ਲਈ ਲੁਕਣ ਛਿਪਣ ਲਈ ਵਧੀਆ ਠਾਹਰ ਹੋਵੇ, ਭਾਵ ਦਰਿਆਵਾਂ ਦੇ ਕੰਢਿਆਂ, ਮੰਡ ਦਾ ਇਲਾਕਾ ਜਾਂ ਜੰਗਲ ਆਦਿ ਦੇ ਨੇੜੇ ਤੇੜੇ ਜਿਥੇ ਪੁਲਿਸ ਦਾ ਪਹੁੰਚਣਾ ਛੇਤੀ ਕੀਤਿਆਂ ਅਸੰਭਵ ਹੁੰਦਾ ਹੈ। ਹੁਣ ਪੰਜਾਬ ਦਾ ਮਾਲਵਾ ਅਤੇ ਦੁਆਬੇ ਦਾ ਇਲਾਕੇ ਇਹ ਕੰਮ ਥੋੜੇ ਲੋਕ ਕਰਦੇ ਹਨ। ਸਿਰਫ ਮਾਝੇ ਦੇ ਇਲਾਕੇ ਵਿਚ ਇਹ ਕੰਮ ਵੱਡੀ ਮਾਤਰਾ ਵਿਚ ਹੁੰਦਾ ਹੈ ਕਿਉਂਕਿ ਇਹ ਸਰਹੱਦੀ ਇਲਾਕਾ ਹੈ। ਸਭ ਤੋਂ ਖ਼ਤਨਾਕ ਰੁਝਾਨ ਇਹ ਪੈਦਾ ਹੋ ਗਿਆ ਕਿ ਹੁਣ ਘਰ ਦੀ ਕੱਢੀ ਦੇਸੀ ਸ਼ਰਾਬ ਦਾ ਵਿਓਪਾਰੀਕਰਨ ਹੋ ਗਿਆ। ਪਹਿਲਾਂ ਆਪੋ ਆਪਣੀ ਵਰਤੋਂ ਲਈ ਲੋਕ ਸ਼ਰਾਬ ਕੱਢਦੇ ਸਨ। ਹੁਣ ਵੇਚਣ ਦੇ ਕੰਮ ਦੇ ਸ਼ੁਰੂ ਹੋਣ ਨਾਲ ਇਸ ਨੂੰ ਬਣਾਉਣ ਲਈ ਕੈਮੀਕਲ ਪਾਉਣਾ ਸ਼ੁਰੂੁ ਕਰ ਦਿੱਤਾ ਕਿਉਂਕਿ ਜ਼ਿਆਦਾ ਮਾਤਰਾ ਵਿਚ ਵੇਚਣ ਲਈ ਸ਼ਰਾਬ ਬਣਾਉਣ ਲਈ ਜੇਕਰ ਪੁਰਾਣਾ ਤਰੀਕਾ ਅਪਣਾਇਆ ਜਾਵੇ ਤਾਂ ਘੱਟੋ ਘੱਟ ਪੰਦਰਾਂ ਦਿਨ ਦਾ ਪ੍ਾਸੈਸ ਹੁੰਦਾ ਹੈ। ਜਦੋਂ ਪੈਸਾ ਕਮਾਉਣ, ਛੇਤੀ ਅਮੀਰ ਬਣਨ ਅਤੇ ਵਿਓਪਾਰੀ ਰੁਚੀ ਹੁੰਦੀ ਹੈ, ਉਦੋਂ ਪਾਣੀ ਵਿਚ ਕੈਮੀਕਲ ਪਾ ਕੇ ਮਿੰਟਾਂ ਸਕਿੰਟਾਂ ਵਿਚ ਹੀ ਸਸ਼ ਤਿਆਰ ਹੋ ਜਾਂਦੀ ਹੈ। ਇਸਨੂੰ ਬਣਾਉਣ ਲਈ ਕੋਈ ਮਾਪ ਦੰਡ ਨਹੀਂ ਅਪਣਾਇਆ ਜਾਂਦਾ। ਇਸ ਕਰਕੇ ਉਹ ਅਤਿਅੰਤ ਜ਼ਹਿਰੀਲੀ ਹੁੰਦੀ ਹੈ।

ਮਾਝੇ ਦੇ ਲੋਕ ਦਲੇਰ ਵੀ ਹੁੰਦੇ ਹਨ, ਇਨਾਂ ਵਿਚ ਪੁਲਿਸ ਅਤੇ ਆਬਕਾਰੀ ਵਿਭਾਗ ਦਾ ਬਹੁਤਾ ਡਰ ਨਹੀਂ ਮੰਨਦੇ ਪ੍ੰਤੂ ਫਿਰ ਵੀ ਪੁਲਿਸ, ਆਬਕਾਰੀ ਵਿਭਾਗ ਅਤੇ ਸਥਾਨਕ ਸਿਆਸਤਦਾਨਾ ਦੀ ਮਿਲੀਭੁਗਤ ਤੋਂ ਬਿਨਾ ਇਹ ਸੰਭਵ ਹੀ ਨਹੀਂ ਹੋ ਸਕਦਾ ਕਿਉਂਕਿ ਇਹ ਧੰਧਾ ਗ਼ੈਰ ਕਾਨੂੰਨੀ ਹੈ। ਪਿਛਲੀ ਸਰਕਾਰ ਦੇ ਮੌਕੇ ਹਲਕਾ ਇਨਚਾਰਜ ਦੀ ਜਿਹੜੀ ਪਰੰਪਰਾ ਸ਼ੁਰੂ ਹੋ ਗਈ, ਉਸਨੇ ਪ੍ਬੰਧਕੀ ਢਾਂਚੇ ਦਾ ਸਤਿਆਨਾਸ ਕਰ ਦਿੱਤਾ ਹੈ ਕਿਉਂਕਿ ਉਸ ਹਲਕੇ ਵਿਚ ਸੰਬੰਧਤ ਹਲਕਾ ਇਨਚਾਰਜ ਤੋਂ ਬਿਨਾ ਕੋਈ ਕਰਮਚਾਰੀ ਅਤੇ ਅਧਿਕਾਰੀ ਤਾਇਨਾਤ ਹੀ ਨਹੀਂ ਕੀਤਾ ਜਾਂਦਾ। ਇਹ ਕਰਮਚਾਰੀ ਅਤੇ ਅਧਿਕਾਰੀ ਹਲਕਾ ਇਨਚਾਰਜ ਦੀ ਪ੍ਵਾਨਗੀ ਤੋਂ ਬਿਨਾ ਕੋਈ ਕੰਮ ਹੀ ਨਹੀਂ ਕਰਦੇ। ਫਿਰ ਉਹ ਲੋਕਾਂ ਨਾਲ ਇਨਸਾਫ ਕਿਵੇਂ ਕਰ ਸਕਦੇ ਹਨ। ਜਦੋਂ ਲੋਕਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ ਲੋਕ ਗ਼ਲਤ ਰਸਤੇ ਅਪਣਾਉਂਦੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਹੁਣ ਤੱਕ ਜਿਹੜੇ ਲੋਕ ਗ੍ਫਿਤਾਰ ਕੀਤੇ ਗਏ ਹਨ, ਉਨਾਂ ਵਿਚ ਚਾਰ ਇਸਤਰੀਆਂ ਵੀ ਸ਼ਾਮਲ ਹਨ। ਮਾਫੀਆ ਵਾਲੇ ਇਸਤਰੀਆਂ ਨੂੰ ਢਾਲ ਬਣਾਕੇ ਵਰਤਦੇ ਹਨ ਕਿਉਂਕਿ ਇਸਤਰੀਆਂ ਤੇ ਛੇਤੀ ਕੀਤਿਆਂ ਸ਼ੱਕ ਨਹੀਂ ਕੀਤੀ ਜਾਂਦੀ। ਇਕ ਕੇਸ ਵਿਚ ਇਸ ਧੰਧੇ ਵਿਚ ਸ਼ਾਮਲ ਇਸਤਰੀ ਦੇ ਪਤੀ ਦੀ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਉਸ ਇਸਤਰੀ ਨੇ ਕੀ ਖੱਟਿਆ ਅਜਿਹਾ ਗ਼ੈਰਕਾਨੂੰਨੀ ਧੰਧਾ ਕਰਕੇ। ਆਪਣਾ ਪਤੀ ਗੁਆ ਲਿਆ ਅਤੇ ਆਪ ਜੇਲ ਵਿਚ ਚਲੀ ਗਈ। ਪਿਛੇ ਬੱਚੇ ਰੁਲਦੇ ਰਹਿਣਗੇ, ਮਾਸੂਮ ਬੱਚਿਆਂ ਦਾ ਕੀ ਕਸੂਰ ਹੈ। ਕਰੋਨਾ ਸਮੇਂ ਲਾਕ ਡਾਊਨ ਵਿਚ ਜਦੋਂ ਸਰਕਾਰੀ ਠੇਕੇ ਬੰਦ ਸਨ, ਉਦੋਂ ਇਹ ਕਾਰੋਬਾਰ ਵੱਧ ਗਿਆ। ਮਰਨ ਵਾਲੇ ਬਹੁਤੇ ਗ਼ਰੀਬ ਲੋਕ ਹਨ। ਗ਼ਰੀਬ ਲੋਕ ਮਹਿੰਗੀ ਸ਼ਰਾਬ ਖ੍ਰੀਦ ਨਹੀਂ ਸਕਦੇ । ਗੈਰਕਾਨੂੰਨੀ ਕੰਮ ਕਰਨ ਵਾਲਾ ਇਹ ਮਾਫੀਆ ਸਸਤੀ ਸ਼ਰਾਬ ਵੇਚਦਾ ਹੈ। ਸਸਤੀ ਸ਼ਰਾਬ ਦੇ ਲਾਲਚ ਅਤੇ ਵਧੇਰੇ ਪੈਸਾ ਕਮਾਉਣ ਦੀ ਲਾਲਸਾ ਨੇ ਮਨੁੱਖੀ ਜਾਨਾ ਦੀ ਪ੍ਰਵਾਹ ਨਹੀਂ ਕੀਤੀ।

ਇੱਕ ਗੱਲ ਤਾਂ ਸਾਫ ਜ਼ਾਹਰ ਹੈ ਕਿ ਇਹ ਕਾਰੋਬਾਰ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਮਿਲੀ ਭੁਗਤ ਤੋਂ ਬਿਨਾ ਹੋ ਸੰਭਵ ਹੀ ਨਹੀਂ ਹੋ ਸਕਦਾ ਕਿਉਂਕਿ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਕੈਮੀਕਲਜ਼ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਕੈਮੀਕਲ ਹਰ ਥਾਂ ਤੇ ਨਹੀਂ ਮਿਲਦੇ। ਇਹ ਦੋਵੇਂ ਵਿਭਾਗ ਸਿਆਸੀ ਅਸ਼ੀਰਵਾਦ ਤੋਂ ਬਿਨਾ ਅਜਿਹਾ ਕੰਮ ਕਰਨ ਦੀ ਪ੍ਵਾਨਗੀ ਨਹੀਂ ਦੇਣਗੇ। ਅਜਿਹੇ ਮਾਫੀਏ ਵਾਲੇ ਲੋਕ ਹਰ ਸਰਕਾਰ ਵਿਚ ਇਹ ਕੰਮ ਕਰਦੇ ਰਹਿੰਦੇ ਹਨ ਕਿਉਂਕਿ ਇਨਾਂ ਦੀਆਂ ਜੜਾਂ ਡੂੰਘੀਆਂ ਹੁੰਦੀਆਂ ਹਨ। ਹੈਰਾਨੀ ਦੀ ਗੱਲ ਹੈ ਕਿ ਜਿਸ ਪਿੰਡ ਜਾਂ ਇਲਾਕੇ ਵਿਚ ਇਹ ਕਾਰੋਬਾਰ ਹੋ ਰਿਹਾ ਹੈ ਉਥੋਂ ਦੇ ਲੋਕ ਅਤੇ ਸਮਾਜ ਸੇਵਕ ਅੱਖਾਂ ਬੰਦ ਕਰੀ ਬੈਠੇ ਹਨ। ਉਨਾਂ ਨੂੰ ਐਨੇ ਵੱਡੇ ਪੱਧਰ ਤੇ ਹੋ ਰਹੇ ਕਾਰੋਬਾਰ ਬਾਰੇ ਪਤਾ ਨਾ ਹੋਵੇ ਇਹ ਹੋ ਹੀ ਨਹੀਂ ਸਕਦਾ। ਇਸ ਵਿਚ ਕੋਈ ਸ਼ੱਕ ਨਹੀਂ ਕਿ ਸਰਕਾਰੀ ਪ੍ਣਾਲੀ ਕਸੂਰਵਾਰ ਹੈ ਪ੍ੰਤੂ ਇਕੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਸਾਡੀ ਜ਼ਿੰਮੇਵਾਰੀ ਖ਼ਤਮ ਨਹੀਂ ਹੋ ਜਾਂਦੀ। ਸਮਾਜ ਦੀ ਵੀ ਕੋਈ ਜ਼ਿੰਮੇਵਾਰੀ ਹੈ। ਸਮਾਜ ਵੀ ਬਰਾਬਰ ਦਾ ਦੋਸ਼ੀ ਹੈ। ਪੰਚਾਇਤਾਂ ਕੀ ਕੰਮ ਕਰ ਰਹੀਆਂ ਹਨ। ਉਹ ਪੁਲਿਸ ਨੂੰ ਸੂਚਨਾ ਕਿਉਂ ਨਹੀਂ ਦਿੰਦੀਆਂ। ਜੇਕਰ ਪੁਲਿਸ ਫਿਰ ਵੀ ਕੋਈ ਕਾਰਵਾਈ ਨਹੀਂ ਕਰਦੀ ਤਾਂ ਅੱਜ ਕਲ ਮੀਡੀਆ ਬੜਾ ਸਰਗਰਮ ਹੈ। ਅਖ਼ਬਾਰਾਂ ਅਤੇ ਚੈਨਲਾਂ ਵਾਲਿਆਂ ਨੂੰ ਕਿਉਂ ਸੂਚਿਤ ਨਹੀਂ ਕੀਤਾ। ਉਹ ਆਪੇ ਹੀ ਪੜਤਾਲ ਕਰਕੇ ਖ਼ਬਰਾਂ ਪ੍ਕਾਸ਼ਤ ਕਰਦੇ।

ਸ਼ੋਸਲ ਮੀਡੀਆ ਤੇ ਸਾਰੀ ਗੱਲ ਨਸਰ ਹੋ ਸਕਦੀ ਹੈ। ਬਹੁਤ ਦੁੱਖ ਦੀ ਗੱਲ ਹੈ ਇਤਨੀ ਵੱਡੀ ਤਾਦਾਦ ਵਿਚ ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਜੇ ਕਈਆਂ ਦੀ ਹਾਲਤ ਬਹੁਤ ਗੰਭੀਰ ਹੈ। ਕਈਆਂ ਦੀ ਅੱਖਾਂ ਦੀ ਨਿਗਾਹ ਖ਼ਤਮ ਹੋ ਗਈ ਅਤੇ ਕਈਆਂ ਤੇ ਬੁਰਾ ਅਸਰ ਪਿਆ ਹੈ। ਸਰਕਾਰ ਮਰਨ ਵਾਲਿਆਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਿਆ ਦੇ ਕੇ ਪੱਲਾ ਝਾੜ ਰਹੀ ਹੈ। ਸਾਰੀਆਂ ਰਾਜਨੀਤਕ ਪਾਰਟੀਆਂ ਮਗਰਮੱਛ ਦੇ ਹੰਝੂ ਵਹਾ ਕੇ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਕਈ ਰਾਜਨੀਤਕ ਪਾਰਟੀਆਂ ਤਾਂ ਇਤਨੇ ਵੱਡੇ ਦੁਖਾਂਤ ਤੇ ਮਰਨ ਵਾਲਿਆਂ ਦੇ ਵਾਰਸਾਂ ਨੂੰ 15- 15 ਲੱਖ ਰੁਪਏ ਮਦਦ ਦੇਣ ਅਤੇ ਸਰਕਾਰੀ ਨੌਕਰੀ ਦੇਣ ਦੀ ਗੱਲ ਕਰ ਰਹੀਆਂ ਹਨ। ਨੌਕਰੀਆਂ ਤਾਂ ਪੜੇ ਲਿਖੇ ਕਾਬਲ ਵਿਅਕਤੀਆਂ ਨੂੰ ਨਹੀਂ ਮਿਲ ਰਹੀਆਂ। ਨੌਜਵਾਨ ਬੇਰੋਜ਼ਗਾਰ ਫਿਰਦੇ ਹਨ। ਉਨਾਂ ਦੀ ਮੈਰਿਟ ਕਿਥੇ ਜਾਵੇਗੀ। ਸਿਆਸਤਦਾਨਾਂ ਨੂੰ ਅਜਿਹੀਆਂ ਮੰਗਾਂ ਕਰਨ ਤੋਂ ਪਹਿਲਾਂ ਆਪੋ ਆਪਣੀਆਂ ਪੀੜੀਆਂ ਥੱਲੇ ਸੋਟੇ ਫੇਰਨੇ ਚਾਹੀਦੇ ਕਿ ਕੀ ਉਨਾਂ ਆਪਣੀ ਸਿਆਸੀ ਜ਼ਿੰਮੇਵਾਰੀ ਨਿਭਾਈ ਹੈ। ਪੁਲਿਸ ਨੇ ਦੋ ਮਹੀਨੇ ਪਹਿਲਾਂ ਗ਼ੈਰ ਕਾਨੂੰਨੀ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਫੜੀਆਂ ਸਨ। ਉਸ ਤੋਂ ਬਾਅਦ ਤਾਂ ਸਰਕਾਰ ਨੂੰ ਕੰਨ ਹੋ ਜਾਣੇ ਚਾਹੀਦੇ ਸਨ ਕਿ ਇਹ ਧੰਧਾ ਹੋਰ ਥਾਵਾਂ ਤੇ ਵੀ ਚਲ ਰਿਹਾ ਹੋਵੇਗਾ।

ਕੋਈ ਸਾਰਥਿਕ ਕਾਰਵਾਈ ਕਿਉਂ ਨਹੀਂ ਕੀਤੀ ਗਈ। ਹੁਣ ਗ੍ਫਿਤਾਰੀਆਂ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪ੍ਬੰਧਕੀ ਢਾਂਚੇ ਨੂੰ ਘਟਨਾ ਹੋਣ ਤੋਂ ਬਾਅਦ ਜਾਗ ਆਉਂਦੀ ਹੈ। ਗੋਂਗਲੂਆਂ ਤੋਂ ਮਿੱਟੀ ਝਾੜਨ ਲਈ ਮੈਜਿਸਟਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਅਜਿਹੀਆਂ ਪੜਤਾਲਾਂ ਦੀਆਂ ਫਾਈਲਾਂ ਦਫਤਰਾਂ ਵਿਚ ਲਾਲਫੀਤਾਸ਼ਾਹੀ ਦੇ ਹੱਥਾਂ ਵਿਚ ਰੁਲਦੀਆਂ ਰਹਿੰਦੀਆਂ ਹਨ। ਅਜੇ ਵੀ ਡੁਲੇ ਬੇਰਾਂ ਦਾ ਕੁਝ ਨਹੀਂ ਵਿਗੜਿਆ ਸਾਰੇ ਕਿਸਮ ਦੇ ਮਾਫੀਏ ਨੂੰ ਨੱਥ ਪਾਉਣ ਲਈ ਕਰੜੇ ਹੱਥੀਂ ਕਦਮ ਚੁਕ ਜਾਣ ਤਾਂ ਜੋ ਮਾਨਵਤਾ ਦਾ ਹੋਰ ਨੁਕਸਾਨ ਨਾ ਹੋ ਸਕੇ। ਜੇਕਰ ਸਰਕਾਰ ਨੇ ਸਾਰਥਿਕ ਉਪਾਅ ਨਾ ਕੀਤੇ ਗਏ ਤਾਂ ਪੰਜਾਬ ਦੇ ਲੋਕ ਮੁਆਫ ਨਹੀਂ ਕਰਨਗੇ।

ਉਜਾਗਰ ਸਿੰਘ
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
94178 13072

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: