ਸ਼ਵ: ਚਰਨਜੀਤ ਸਿੰਘ ਮਲੂਕਾ ਦੀਆਂ ਅਸਥੀਆਂ ਗੁ: ਪਤਾਲਪੁਰੀ ਵਿਖੇ ਜਲ ਪ੍ਰਵਾਹ

ਸ਼ਵ: ਚਰਨਜੀਤ ਸਿੰਘ ਮਲੂਕਾ ਦੀਆਂ ਅਸਥੀਆਂ ਗੁ: ਪਤਾਲਪੁਰੀ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ 11 ਨਵੰਬਰ (ਸਰਬਜੀਤ ਸਿੰਘ ਸੈਣੀ) ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਸਪੁੱਤਰ ਚਰਨਜੀਤ ਸਿੰਘ ਮਲੂਕਾ ਜਿਸ ਦਾ ਪਿਛਲੇ ਦਿਨੀ ਵਿਦੇਸ਼ ਵਿੱਚ ਦੇਹਾਂਤ ਹੋ ਗਿਆ ਸੀ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਅਤੇ ਸਾਕ ਸਬੰਧੀਆਂ ਵਲੋਂ ਪਿੰਡ ਮਲੂਕਾ ਤੋਂ ਕਾਫਲੇ ਦੇ ਰੂਪ ਵਿੱਚ ਸਥਾਨਕ ਗੁਰੂਦੁਆਰਾ ਪਤਾਲਪੁਰੀ ਸਾਹਿਬ ਵਿਖੇ ਲਿਆਦੀਆਂ ਗਈਆਂ। ਇਸ ਮੋਕੇ ਗੁ: ਤਖਤ ਸ਼ੀ੍ਰ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਤੇ ਸਿਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾਂ ਵਿਸ਼ੇਸ਼ ਤੋਰ ਤੇ ਪਹੁੰਚੇ।ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗਰੰਥੀ ਭਾਈ ਫੂਲਾ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਹਾਜਰ ਸਕੇ ਸਬੰਧੀਆਂ ਵਲੋਂ ਨਮ ਅੱਖਾਂ ਨਾਲ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।ਇਸ ਮੋਕੇ ਸਿੰਕਦਰ ਸਿੰਘ ਮਲੂਕਾ ਤੋਂ ਇਲਾਵਾ ਉਹਨਾਂ ਦੀ ਧਰਮ ਪਤਨੀ ਮਾਤਾ ਸੁਰਜੀਤ ਕੋਰ , ਸਪੁੱਤਰ ਗੁਰਪ੍ਰੀਤ ਸਿੰਘ ਮਲੂਕਾ, ਨੂੰਹ ਪਰਮਪਾਲ ਕੋਰ, ਭਰਾ ਮਹਿੰਦਰ ਸਿੰਘ, ਜਥੇਦਾਰ ਸ਼ਮਸ਼ੇਰ ਸਿੰਘ ਦਬੂੜ, ਜਥੇਦਾਰ ਮੋਹਨ ਸਿੰਘ ਢਾਹੇ, ਰਣਜੀਤ ਸਿੰਘ ਗੁਡਵਿੱਲ, ਮਨਜਿੰਦਰ ਸਿੰਘ ਬਰਾੜ, ਹਰਜਿੰਦਰ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: