Thu. Apr 25th, 2019

ਸ਼ਹਿਣਾ ਪੁਲਿਸ ਨੇ ਸੱਤ ਕਿੱਲੋਂ ਭੁੱਕੀ ਸਮੇਤ ਇਕ ਵਿਅਕਤੀ ਕਾਬੂ, ਜੇਲ ਭੇਜਿਆ

ਸ਼ਹਿਣਾ ਪੁਲਿਸ ਨੇ ਸੱਤ ਕਿੱਲੋਂ ਭੁੱਕੀ ਸਮੇਤ ਇਕ ਵਿਅਕਤੀ ਕਾਬੂ, ਜੇਲ ਭੇਜਿਆ

vikrant-bansal-3ਭਦੌੜ 15 ਅਕਤੂਬਰ (ਵਿਕਰਾਂਤ ਬਾਂਸਲ) ਜ਼ਿਲਾ ਪੁਲਿਸ ਮੁੱਖੀ ਬਰਨਾਲਾ ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਣਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦ ਇਕ ਵਿਅਕਤੀ ਤੋਂ ਸੱਤ ਕਿੱਲੋਂ ਭੁੱਕੀ ਬਰਾਮਦ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਇਸ ਸਬੰਧੀ ਥਾਣਾ ਸ਼ਹਿਣਾ ਦੇ ਮੁੱਖੀ ਇੰਸਪੈਕਟਰ ਕੁਲਦੀਪ ਸਿੰਘ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਏਐਸਆਈ ਤਰਸੇਮ ਸਿੰਘ ਨੇ ਬਹੱਦ ਮੌੜ ਨਾਭਾ ਵਿਖੇ ਦੌਰਾਨੇ ਗਸ਼ਤ ਸਵਰਨਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮੌੜ ਨਾਭਾ ਨੂੰ ਸੱਤ ਕਿੱਲੋਂ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ ਉਨਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਸ਼ਹਿਣਾ ਵਿਖੇ ਮਕੱਦਮਾ ਨੰਬਰ 50 ਧਾਰਾ 15/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਏਐਸਆਈ ਤਰਸੇਮ ਸਿੰਘ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਸ਼ਹਿਣਾ ਖੇਤਰ ‘ਚ ਨਸ਼ਿਆਂ ਦੇ ਵਪਾਰੀਆਂ ਦਾ ਪੂਰੀ ਤਰਾਂ ਸਫਾਇਆ ਕੀਤਾ ਜਾਵੇਗਾ ਅਤੇ ਜਲਦ ਹੀ ਸ਼ਹਿਣਾ ਖੇਤਰ ਨਸ਼ਾ ਮੁਕਤ ਬਣ ਜਾਵੇਗਾ ਏਐਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਉਕਤ ਵਿਅਕਤੀ ਨੂੰ ਮਾਨਯੋਗ ਜੁਡੀਸ਼ੀਅਲ ਮਜਿਸਟਰੇਟ ਬਰਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਜਿਸਟਰੇਟ ਨੇ ਉਕਤ ਵਿਅਕਤੀ ਨੂੰ ਸਬ ਜੇਲ ਬਰਨਾਲਾ ਭੇਜ ਦਿੱਤਾ ਗਿਆ ਹੈ|

Share Button

Leave a Reply

Your email address will not be published. Required fields are marked *

%d bloggers like this: