Sun. Jul 21st, 2019

ਸ਼ਹੀਦੀ ਪੁਰਬ ਮੌਕੇ ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਧਾਰਮਿਕ ਕੁਇਜ ਮੁਕਾਬਲੇ

ਸ਼ਹੀਦੀ ਪੁਰਬ ਮੌਕੇ ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਧਾਰਮਿਕ ਕੁਇਜ ਮੁਕਾਬਲੇ

ਸਿੱਖ ਮਿਸ਼ਨਰੀ ਕਾਲਜ ਦਾ ਉਪਰਾਲਾ ਸ਼ਲਾਘਾਯੋਗ:-ਸਿੰਘ ਸਾਹਿਬ ਗਿ:ਰਘਬੀਰ ਸਿੰਘ
ਮੁਸਕਾਨ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ ਅਤੇ ਹਰਸਿਮਰਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸਿੱਖ ਮਿਸ਼ਨਰੀ ਕਾਲਜ ਦਾ ਉਪਰਾਲਾ ਅੱਤ ਸ਼ਲਾਘਾਯੋਗ ਹੈ। ਸਕੂਲੀ ਬੱਚਿਆਂ ਦੇ ਧਾਰਮਿਕ ਕੁਇਜ ਮੁਕਾਬਲੇ ਕਰਵਾ ਕੇ ਸੰਗਤਾਂ ਨੂੰ ਜੋ ਜਾਣਕਾਰੀ ਦਿਤੀ ਗਈ ਹੈ ਇਸ ਤੋਂ ਹੋਰ ਸੰਸਥਾਵਾਂ ਨੂੰ ਵੀ ਸਿਖਿਆ ਲੈ ਕੇ ਧਰਮ ਪ੍ਰਚਾਰ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ:ਰਘਬੀਰ ਸਿੰਘ ਨੇ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਖ ਮਿਸ਼ਨਰੀ ਕਾਲਜ ਵਲੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੀ ਛਤਰ-ਛਾਇਆ ਹੇਠ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੇ ਕਰਵਾਏ ਗਏ ਧਾਰਮਿਕ ਕੁਇਜ਼ ਮੁਕਾਬਲਿਆਂ ਦੌਰਾਨ ਕੀਤਾ। ਗੁ:ਸੀਸ ਗੰਜ ਸਾਹਿਬ ਵਿਖੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਜਿਸ ਤਰਾਂ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਦੇ ਵਿਦਿਆਰਥੀਆਂ ਤੋਂ ਪਹਿਲਾਂ ਲਿਖਤੀ ਟੈਸਟ ਲੈ ਕੇ ਉਨਾਂ ਚੌਂ 5 ਵਿਦਿਆਰਥੀਆਂ ਦੀ ਚੌਣ ਕਰਕੇ, ਸੰਗਤਾਂ ਦੇ ਸਾਹਮਣੇ ਗੁਰਬਾਣੀ, ਸਿੱਖ ਇਤਹਾਸ, ਸਿੱਖ ਰਹਿਤ ਮਰਯਾਦਾ ਚੌਂ ਸੁਆਲ ਪੁਛਣ ਦੇ ਨਾਲ ਸੰਗਤਾਂ ਤੋਂ ਵੀ ਸੁਆਲ ਪੁੱਛਣੇ ਬਹੁਤ ਵਧੀਆ ਧਰਮ ਪ੍ਰਚਾਰ ਦਾ ਸਾਧਨ ਹੈ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਲੋੜ ਹੀ ਇਸ ਗੱਲ ਦੀ ਹੈ ਕਿ ਕੌਮ ਦੀ ਪਨੀਰੀ ਦੀ ਸਹੀ ਸੰਭਾਲ ਕੀਤੀ ਜਾ ਸਕੇ ਤੇੇ ਬੱਚਿਆਂ ਦੀ ਸੰਭਾਲ ਲਈ ਇਹ ਤਰੀਕਾ ਬਹੁਤ ਹੀ ਵਧੀਆ ਹੈ।

ਇਸ ਤੋਂ ਪਹਿਲਾਂ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸਕੂਲ ਭੱਲੜੀ, ਸੰਤ ਬਾਬਾ ਸੇਵਾ ਸਿੰਘ ਮਾਡਲ ਸਕੂਲ ਜਿੰਦਵੜੀ, ਭਾਈ ਨੰਦ ਲਾਲ ਪਬਲਿਕ ਸਕੂਲ, ਬਾਬਾ ਗੁਰਦਿਤਾ ਜੀ ਪਬਲਿਕ ਸਕੂਲ ਜਿੰਦਵੜੀ ਤੇ ਬਾਬਾ ਗੁਰਦਿਤਾ ਜੀ ਸਕੂਲ ਡੂਮੇਵਾਲ ਦੇ ਬੱਚਿਆਂ ਦੀਆਂ ਟੀਮਾਂ ਦਾ ਕੁਇਜ ਮੁਕਾਬਲਾ ਕਰਵਾਇਆ ਗਿਆ ਜਿਸ ਚੌਂ ਭੱਲੜੀ ਸਕੂਲ ਦੀ ਵਿਦਿਆਰਥਣ ਮੁਸਕਾਨ ਕੌਰ ਨੇ ਪਹਿਲਾ, ਭਾਈ ਨੰਦ ਲਾਲ ਪਬਲਿਕ ਸਕੂਲ ਦੀ ਲਵਪ੍ਰੀਤ ਕੌਰ ਨੇ ਦੂਜਾ ਅਤੇ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸਕੂਲ ਭੱਲੜੀ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਹਜ਼ਾਰ ਦੇ ਨਕਦ ਇਨਾਮ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਿੱਖ ਮਿਸ਼ਨਰੀ ਕਾਲਜ ਵਲੋਂ ਸਿੰਘ ਸਾਹਿਬ ਗਿ:ਰਘਬੀਰ ਸਿੰਘ, ਮਾਤਾ ਗੁਰਚਰਨ ਕੌਰ ਅਤੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰ:ਸੁਰਿੰਦਰ ਸਿੰਘ, ਹੈਡ ਗ੍ਰੰਥੀ ਗਿ:ਫੂਲਾ ਸਿੰਘ, ਤਖਤ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਜੌਨਲ ਆਰਗੇਨਾਈਜ਼ ਜਗਮੋਹਣ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ, ਜਸਵਿੰਦਰਪਾਲ ਸਿੰਘ, ਮਨੋਹਰ ਸਿੰਘ, ਅਕਬਾਲ ਸਿੰਘ ਨੰਗਲ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੋਰ, ਤੇਜਿੰਦਰ ਕੌਰ, ਮਨਜੀਤ ਕੌਰ, ਹਰਮੀਤ ਕੌਰ, ਸੁਰਿੰਦਰਪਾਲ ਕੌਰ, ਗੁਰਜੀਤ ਕੌਰ, ਦਵਿੰਦਰ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਸੁੂਚਨਾ ਅਫਸਰ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: