ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸ਼ਹੀਦ ਗੁਰਪ੍ਰੀਤ ਸਿੰਘ ਦੀ 9ਵੀਂ ਬਰਸੀ 14 ਜੂਨ ਨੂੰ ਮਨਾਈ ਜਾਏਗੀ

ਸ਼ਹੀਦ ਗੁਰਪ੍ਰੀਤ ਸਿੰਘ ਦੀ 9ਵੀਂ ਬਰਸੀ 14 ਜੂਨ ਨੂੰ ਮਨਾਈ ਜਾਏਗੀ

ਸੈਕਰਾਮੈਂਟੋ, 10 ਜੂਨ (ਰਾਜ ਗੋਗਨਾ )-ਅਮਰੀਕੀ ਫੌਜ ‘ਚ ਭਰਤੀ ਹੋ ਕੇ ਅਫਗਾਨਿਸਤਾਨ ਵਿਚ ਜੰਗ ਲੜਦਾ ਹੋਇਆ ਪੰਜਾਬੀ ਮੂਲ ਦੇ ਗੁਰਪ੍ਰੀਤ ਸਿੰਘ ਜੋ ਸਾਲ 2011 ਵਿਚ ਸ਼ਹੀਦੀ ਪ੍ਰਾਪਤ ਕਰ ਗਿਆ ਸੀ। ਉਸ ਵਕਤ ਉਹ ਅਮਰੀਕੀ ਫੌਜ ਵਿਚ ਕਾਰਪੋਰਲ ਚ’ਆਪਣੀ ਡਿਊਟੀ ਨਿਭਾਅ ਰਿਹਾ ਸੀ। ਉਸ ਦੀ ਯਾਦ ਵਿਚ 9ਵੀਂ ਬਰਸੀ 14 ਜੂਨ, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ, ਰੋਜ਼ਵਿਲ ਵਿਖੇ ਮਨਾਈ ਜਾ ਰਹੀ ਹੈ।

12 ਜੂਨ, ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਜਿਸ ਦਾ ਭੋਗ 14 ਜੂਨ, ਦਿਨ ਐਤਵਾਰ ਨੂੰ ਪਵੇਗਾ। ਉਪਰੰਤ ਅਮਰੀਕੀ ਫੌਜ ਅਤੇ ਬੈਂਡ ਵੱਲੋਂ ਸ਼ਹੀਦ ਗੁਰਪ੍ਰੀਤ ਸਿੰਘ ਨੂੰ ਸਮਰਪਿਤ ਪਰੇਡ ਕੱਢੀ ਜਾਵੇਗੀ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਹੀ ਕੀਰਤਨ ਦਰਬਾਰ ਹੋਵੇਗਾ। ਸ਼ਹੀਦ ਗੁਰਪ੍ਰੀਤ ਸਿੰਘ ਦੇ ਪਿਤਾ ਸ. ਨਿਰਮਲ ਸਿੰਘ ਵੱਲੋਂ ਸਮੂਹ ਸੰਗਤ ਨੂੰ ਇਸ ਮੌਕੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: