ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਅਕੈਡਮੀ ਕਾਉਣੀ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਅਕੈਡਮੀ ਕਾਉਣੀ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

18-8
ਸਾਦਿਕ, 17 ਮਈ (ਗੁਲਜ਼ਾਰ ਮਦੀਨਾ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪੂਰੇ ਸਾਲ ਦੀ ਮਿਹਨਤ ਨਾਲ ਆਪਣੇ-ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਇਸੇ ਹੀ ਤਰਾਂ ਲਾਗਲੇ ਪਿੰਡ ਕਾਉਣੀ ਵਿਖੇ ਚੱਲ ਰਹੀ ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਅਕੈਡਮੀ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਜਸ਼ਨਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਨੇ 80.4, ਅਮਰਜੀਤ ਕੌਰ ਪੁੱਤਰੀ ਹਰਦੇਵ ਸਿੰਘ ਨੇ 78.2, ਕੁਲਦੀਪ ਕੌਰ ਪੁੱਤਰੀ ਮੱਖਣ ਸਿੰਘ ਨੇ 76.7, ਸੰਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 76.3, ਅੰਗਰੇਜ਼ ਸਿੰਘ ਪੁੱਤਰ ਗੁਰਮੇਲ ਸਿੰਘ ਨੇ 73.4, ਪਰਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਸਵਰਨਜੀਤ ਸਿੰਘ ਪੁੱਤਰ ਨਛੱਤਰ ਸਿੰਘ ਨੇ 73.31, ਅਮਰਵੀਰ ਕੌਰ ਪੁੱਤਰੀ ਪੂਰਨ ਸਿੰਘ ਨੇ 72.4, ਧਰਮਪ੍ਰੀਤ ਸਿੰਘ ਪੁੱਤਰ ਹਾਕਮ ਸਿੰਘ ਨੇ 72.4 ਅਤੇ ਬੇਅੰਤ ਕੌਰ ਪੁੱਤਰੀ ਨਛੱਤਰ ਸਿੰਘ ਨੇ 70.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੀ ਅਕੈਡਮੀ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਅਕੈਡਮੀ ਦੇ ਸਟਾਫ਼ ਜਿਸ ਵਿੱਚ ਪਰਵਿੰਦਰ ਸਿੰਘ, ਜੀਵਨ ਸਿੰਘ, ਗਗਨਦੀਪ ਕੌਰ, ਵੀਰਪਾਲ ਕੌਰ ਅਤੇ ਪਪਨਦੀਪ ਕੌਰ ਦੇ ਸਿਰ ਜਾਂਦਾ ਹੈ। ਅਕੈਡਮੀ ਦੇ ਇਸ ਸ਼ਾਨਦਾਰ ਨਤੀਜੇ ’ਤੇ ਬੱਚਿਆਂ ਦੇ ਮਾਪਿਆਂ ਨੇ ਸੰਤੁਸ਼ਟੀ ਪ੍ਰਗਟਾਈ।

Share Button

Leave a Reply

Your email address will not be published. Required fields are marked *

%d bloggers like this: