ਸ਼ਹੀਦ ਭਗਤ ਸਿੰਘ ਸਕੂਲ ਵਿਖੇ ਗੁਰਬਾਣੀ ਦਿਵਸ ਮਨਾਇਆ

ss1

ਸ਼ਹੀਦ ਭਗਤ ਸਿੰਘ ਸਕੂਲ ਵਿਖੇ ਗੁਰਬਾਣੀ ਦਿਵਸ ਮਨਾਇਆ

ਭਿੱਖੀਵਿੰਡ 23 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਹਿਬ-ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਗੁਰਬਾਣੀ ਦਿਵਸ” ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਜੀ ਦੀ ਬਾਣੀ ਦੇ ਪਾਠ ਉਪਰੰਤ ਅਰਦਾਸ ਕਰਕੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਐਸ.ਜੀ.ਪੀ.ਸੀ ਪ੍ਰਚਾਰਕ ਹੀਰਾ ਸਿੰਘ ਮਨਿਆਲਾ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਦਿਆਂ ਜਪੁਜੀ ਸਾਹਿਬ ਜੀ ਦੇ ਗੁਟਕੇ ਤੇ ਧਾਰਮਿਕ ਸਹਿਤ ਵੀ ਵੰਡੇ। ਸਕੂਲ ਦੇ ਵਾਈਸ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਹਨਾਂ ਦੇ ਪਰਿਵਾਰ ਦੀ ਲਸਾਨੀ ਕੁਰਬਾਨੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਂਨ ਗੁਰਵੇਲ ਸਿੰਘ, ਲੈਕਚਰਾਰ ਗੁਰਿੰਦਰ ਸਿੰਘ, ਗੁਰਮੀਤ ਸਿੰਘ ਆਦਿ ਸਕੂਲ ਸਟਾਫ ਹਾਜਰ ਸੀ।

Share Button

Leave a Reply

Your email address will not be published. Required fields are marked *