ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ

ss1

ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ
ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ਤੇ ਪਾਬੰਦੀ

ਬਰਨਾਲਾ,1 ਜੁਲਾਈ (ਡਾ:ਓਮੀਤਾ):ਜ਼ਿਲਾ ਮੈਜਿਸਟਰੇਟ ਸ੍ਰ. ਭੁਪਿੰਦਰ ਸਿੰਘ ਰਾਏ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਹੋਵੇਗੀ। ਉਨਾਂ ਕਿਹਾ ਜਿਹੜੇ ਲੋਕਾਂ ਨੇ ਗਊਵੰਸ਼ ਨੂੰ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਕੋਲੋ ਰਜਿਸ਼ਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਸ ਦੇ ਨਾਲ ਹੀ ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿੰਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇੰਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਵੇਚਣ/ਸਰਵ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 25 ਅਗਸਤ 2016 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *