ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ‘ਤੇ ਲਾਈ ਪਾਬੰਦੀ

ss1

ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ‘ਤੇ ਲਾਈ ਪਾਬੰਦੀ

ਜ਼ਿਲਾ ਮੈਜਿਸਟਰੇਟ ਧਰਮ ਪਾਲ ਗੁਪਤਾ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਜ਼ਿਲਾ ਬਰਨਾਲਾ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲਾ ਮੈਜਿਸਟਰੇਟ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਰਨਾਲਾ ਅੰਦਰ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਰਾਹੀਂ ਆਪਰੇਸ਼ਨ ਵਰਦੀਨੈਸ ਬਾਰੇ ਜਾਂਚ ਕਰਵਾਉਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਕੰਬਾਈਨ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਾਏ ਬਗੈਰ ਨਾ ਵਰਤਿਆ ਜਾਵੇ। ਸ਼੍ਰੀ ਗੁਪਤਾ ਨੇ ਕਿਹਾ ਕਿ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਕੰਬਾਈਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ।

ਹਰੀ ਕੱਟੀ ਹੋਈ ਕਣਕ ਸੁੱਕਣ ‘ਤੇ ਕਾਲੀ ਪੈ ਜਾਂਦੀ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਕਣਕ ਦੀ ਗੁਣਵੱਤਾ ‘ਤੇ ਅਸਰ ਪੈਂਦਾ ਹੈ, ਜਿਸ ਕਰਕੇ ਖਰੀਦ ਏਜੰਸੀਆਂ ਅਜਿਹੀ ਕਣਕ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ।

ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ ਤੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਵੀ ਪੈਂਦਾ ਹੈ ਤੇ ਇਸ ਨਾਲ ਕਿਸਾਨਾਂ ‘ਚ ਰੋਸ ਪੈਦਾ ਹੋਣ ਨਾਲ ਅਮਨ ਕਾਨੂੰਨ ਦੀ ਸਥਿਤੀ ਪੈਦਾ ਹੋਣ ਦਾ ਖਦਸ਼ਾ ਹੋ ਜਾਂਦਾ ਹੈ। ਇਹ ਹੁਕਮ 31 ਮਈ, 2018 ਤੱਕ ਲਾਗੂ ਰਹਿਣਗੇ।

Share Button

Leave a Reply

Your email address will not be published. Required fields are marked *