ਸ਼ਾਹਕੋਟ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਲਾਡੀ ਨੇ ਦਿੱਤੀ ਕੈਪਟਨ ਨੂੰ ਵਧਾਈ

ss1

ਸ਼ਾਹਕੋਟ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਲਾਡੀ ਨੇ ਦਿੱਤੀ ਕੈਪਟਨ ਨੂੰ ਵਧਾਈ

ਸ਼ਾਹਕੋਟ— 28 ਮਈ ਨੂੰ ਹੋਈ ਸ਼ਾਹਕੋਟ ਜ਼ਿਮਨੀ ਚੋਣ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਗਿਆ। ਇਨ੍ਹਾਂ ਨਤੀਜਿਆਂ ‘ਚ 26 ਸਾਲਾਂ ਬਾਅਦ ਸ਼ਾਹਕੋਟ ‘ਚ ਕਾਂਗਰਸ ਨੇ ਵਿਰੋਧੀਆਂ ਨੂੰ ਪਛਾੜਦੇ ਹੋਏ ਜਿੱਤ ਦੇ ਝੰਡੇ ਗੱਡੇ ਹਨ। ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ 38 ਹਜ਼ਾਰ 801 ਵੋਟਾਂ ਦੇ ਫਰਕ ਨਾਲ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦਿਖਾਇਆ। ਲਾਡੀ ਸ਼ੇਰੋਵਾਲੀਆ ਨੇ ਕੁੱਲ 82,747 ਵੋਟਾਂ ਹਾਸਲ ਕੀਤੀਆਂ।
ਜਿੱਤ ਹਾਸਲ ਕਰਨ ਤੋਂ ਬਾਅਦ ਲਾਡੀ ਸ਼ੇਰੋਵਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੁਨੀਲ ਜਾਖੜ ਅਤੇ ਰਾਹੁਲ ਗਾਂਧੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਪ੍ਰਗਟ ਕਰਕੇ ਮੈਨੂੰ ਉਮੀਦਵਾਰ ਦੇ ਤੌਰ ‘ਤੇ ਐਲਾਨਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੇ ਪਿਆਰ ਸਦਕਾ ਹੀ ਅੱਜ ਮੈਨੂੰ ਇੰਨਾ ਵੱਡਾ ਮਾਣ ਹਾਸਲ ਹੋਇਆ ਹੈ। ਤੁਹਾਨੂੰ ਦੱਸ ਦਈਏ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ 43945 ਵੋਟਾਂ ਹਾਸਲ ਕਰ ਸਕੇ ਅਤੇ ‘ਆਪ’ ਦੇ ਉਮੀਦਵਾਰ ਸਿਰਫ 1900 ਵੋਟਾਂ ਹੀ ਹਾਸਲ ਕਰ ਸਕੇ।

Share Button

Leave a Reply

Your email address will not be published. Required fields are marked *