ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਸ਼ਿੱਦਤ, ਸ਼ਿਲਪ ਅਤੇ ਸਮਝ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਆਧਾਰੀ ਤੱਤ : ਪਦਮਸ਼੍ਰੀ ਸੁਰਜੀਤ ਪਾਤਰ

????????????????????????????????????

ਸ਼ਿੱਦਤ, ਸ਼ਿਲਪ ਅਤੇ ਸਮਝ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਆਧਾਰੀ ਤੱਤ : ਪਦਮਸ਼੍ਰੀ ਸੁਰਜੀਤ ਪਾਤਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 19 ਫਰਵਰੀ, 2021- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਾਨਯੋਗ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਯਾਦਗਾਰੀ ਭਾਸ਼ਣ ਵਿਚ ਪ੍ਰਸਿੱਧ ਸ਼ਾਇਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ‘ਮੈਂ ਤੇ ਮੇਰੀ ਸਿਰਜਣਾ’ ਵਿਸ਼ੇ ਉਪਰ ਆਪਣੇ ਮੁੱਲਵਾਨ ਵਿਚਾਰ ਸਾਂਝੇ ਕੀਤੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ ਡਾ. ਐਸ.ਪੀ.ਸਿੰਘ ਨੇ ਭਾਸ਼ਣ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਡਾ. ਜੋਗਿੰਦਰ ਸਿੰਘ ਕੈਰੋਂ (ਸਾਬਕਾ ਪ੍ਰੋਫ਼ੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਡਾ. ਰਮਿੰਦਰ ਕੌਰ ਮੁਖੀ ਪੰਜਾਬੀ ਅਧਿਐਨ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਉਪਰੰਤ ਡਾ. ਮਨਜਿੰਦਰ ਸਿੰਘ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦੇ ਹੋਏ ਆਏ ਹੋਏ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਨੇ ਡਾ. ਸੁਰਜੀਤ ਪਾਤਰ ਦੀ ਕਾਵਿ-ਸਿਰਜਣਾ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਸੁਰਜੀਤ ਪਾਤਰ ਦੀ ਕਵਿਤਾ ਦਾਰਸ਼ਨਿਕਤਾ ਤੇ ਸੰਵੇਦਨਾ ਦੇ ਪੱਖੋਂ ਇੰਨੀ ਸਮਿੱ੍ਰਧ ਹੈ ਕਿ ਇਸਦਾ ਸ਼ੁਮਾਰ ਵਿਸ਼ਵ ਦੀ ਕਲਾਸਿਕੀ ਕਵਿਤਾ ਵਿਚ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਸੁਰਜੀਤ ਪਾਤਰ ਨੇ ਆਪਣੀ ਕਾਵਿ-ਸਿਰਜਣਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਸ਼ਿੱਦਤ, ਸ਼ਿਲਪ ਅਤੇ ਸ਼ਊਰ (ਸਮਝ) ਆਦਿ ਤੱਤਾਂ ਨੂੰ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਆਧਾਰੀ ਤੱਤ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁੱਖ ਤੇ ਅਦਭੁੱਤਤਾ ਨੂੰ ਕਾਵਿ-ਸਿਰਜਣਾ ਦਾ ਵੱਡਾ ਸ੍ਰੋਤ ਦਰਸਾਇਆ।

ਵਿਭਾਗ ਦੇ ਪ੍ਰੋ. ਡਾ. ਹਰਚੰਦ ਸਿੰਘ ਬੇਦੀ ਸੁਰਜੀਤ ਪਾਤਰ ਦੀ ਕਵਿਤਾ ਸੰਗ ਸੰਵਾਦ ਸਿਰਜਦਿਆਂ ਕਿਹਾ ਕਿ ਉਨ੍ਹਾਂ ਦੀ ਕਵਿਤਾ ਸਮਕਾਲ ਤੋਂ ਸਰਬਕਾਲ ਤਕ ਫੈਲਣ ਦੀ ਸਮਰੱਥਾ ਰੱਖਦੀ ਹੈ। ਡਾ. ਜੋਗਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਪਾਤਰ ਦੀ ਕਵਿਤਾ ਅਨੁਭਵ ਵਿਚੋਂ ਪੈਦਾ ਹੋਈ ਕਵਿਤਾ ਹੈ। ਡਾ. ਐਸ.ਪੀ.ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸੁਰਜੀਤ ਪਾਤਰ ਦੀ ਕਵਿਤਾ ਬਾਰੇ ਕਿਹਾ ਕਿ ਪਾਤਰ ਕਾਵਿ-ਸਿਰਜਣਾ ਦੀ ਸ਼ਿਲਪਕਾਰੀ ਦਾ ਬਾਦਸ਼ਾਹ ਹੈ ਅਤੇ ਉਹ ਆਪਣੇ ਵਿਰਸੇ ਵਿਚੋਂ ਮੋਹਨ ਸਿੰਘ ਅਤੇ ਸ਼ਿਵ ਕੁਮਾਰ ਵਾਂਗ ਸੁਹਜ ਸਿਰਜਣ ਵਿਚ ਪ੍ਰਪੱਕ ਕਵੀ ਹੈ। ਅੰਤ ’ਤੇ ਡਾ. ਮੇਘਾ ਸਲਵਾਨ ਨੇ ਸਮਾਗਮ ਵਿਚ ਸ਼ਾਮਿਲ ਸਮੂਹ ਮਹਿਮਾਨਾਂ, ਅਧਿਆਪਕਾਂ ਅਤੇ ਖੋਜ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਵਿਭਾਗ ਦੇ ਅਧਿਆਪਕ ਡਾ. ਬਲਜੀਤ ਕੌਰ ਰਿਆੜ, ਡਾ. ਪਵਨ ਕੁਮਾਰ, ਡਾ. ਇੰਦਰਪ੍ਰੀਤ, ਡਾ. ਜਸਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਹਰਿੰਦਰ ਸਿੰਘ, ਕੰਵਲਦੀਪ ਕੌਰ, ਖੋਜ ਵਿਦਿਆਰਥੀਆਂ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: