ਸ਼੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ss1

ਸ਼੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸ੍ਰੀ ਅਨੰਦਪੁਰ ਸਾਹਿਬ, 17 ਮਈ (ਦਵਿੰਦਰਪਾਲ ਸਿੰਘ/ਅੰਕੁਸ਼) ਮਾਨਯੋਗ ਰਾਜ ਬਚਨ ਸਿੰਘ ਸੰਧੂ ਐਸਐਸਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਚੋਰਾਂ ਨੂੰ ਫੜਨ ਸਬੰਧੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਵਨ ਕੁਮਾਰ ਐੱਸਆਈ/ਐਸ ਐਚ ਓ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਪੈਸ਼ਲ ਮੁਹਿੰਮ ਚਲਾਈ ਗਈ ਅਤੇ ਇਸ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ ਐਚ ਓ ਪਵਨ ਕੁਮਾਰ ਨੇ ਦੱਸਿਆ ਕਿ ਸ/ਥਾਂ ਕਰਨੈਲ ਸਿੰਘ 789/ਆਰ ਵੱਲੋਂ ਮੁਕੱਦਮਾ ਨੰਬਰ:68 ਮਿਤੀ 15-05-2018 ਅ/ਧ 379,411 ਆਈਪੀਸੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਦੋਸ਼ੀ ਰਾਜਿੰਦਰ ਸਿੰਘ ਉਰਫ ਕਾਲਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਤਾਰਾਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਤੇ ਜਸਵਿੰਦਰ ਸਿੰਘ ਉਰਫ ਨੰਦੀ ਪੁੱਤਰ ਬੁੱਧ ਰਾਮ ਵਾਸੀ ਪਿੰਡ ਮਹਿੰਦਲੀ ਕਲਾਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਦੋਸ਼ੀਆਂ ਪਾਸੋਂ ਮੋਟਰਸਾਈਕਲ ਨੰਬਰ ਪੀਬੀ 12 ਡਬਲਿਊ 4329 ਮਾਰਕਾ ਪਲਾਟੀਨਾ ਬਰਾਮਦ ਹੋਇਆ। ਉਹਨਾਂ ਦੱਸਿਆ ਕਿ ਮੁਕੱਦਮਾ ਉਕਤਾਨ ਦੇ ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *