ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਕਾਸ ਦੇ ਰਿਪੇਅਰ ਦੇ ਕੰਮ ਹੋਏ ਸ਼ੁਰੂ

ss1

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਕਾਸ ਦੇ ਰਿਪੇਅਰ ਦੇ ਕੰਮ ਹੋਏ ਸ਼ੁਰੂ
ਸ਼ਹਿਰ ਦੀ ਸਫਾਈ ਵਿਵਸਥਾ ਵਿਚ ਸੁਧਾਰ ਕਰਨ ਲਈ ਸਫਾਈ ਸੇਵਕਾਂ ਦੀ ਗਿਣਤੀ ਵਿਚ ਕੀਤਾ ਜਾਵੇਗਾ ਵਾਧਾ-: ਈ ਓ

img-20161001-wa0023

ਸ਼੍ਰੀ ਅਨੰਦਪੁਰ ਸਾਹਿਬ, 1 ਅਕਤੂਬਰ(ਦਵਿੰਦਰਪਾਲ ਸਿੰਘ/ਅੰਕੁਸ਼): ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀਆਂ ਹਦਾਇਤਾਂ ਅਨੂਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ 13 ਵਾਰਡਾਂ ਵਿਚ ਰਿਪੇਅਰ ਦੇ ਕੰਮ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਾਣਜਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਰਾਕੇਸ਼ ਅਰੌੜਾ ਨੇ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾ ਚੁੱਕੇ ਹਨ। ਜਿਸ ਵਿਚ ਨਾਲੀਆਂ ਦੀ ਰਿਪੇਅਰ, ਨਵੇਂ ਜੰਗਲੇ ਲਗਾੳੇਣੇ, ਟੁੱਟੀਆਂ ਗਲੀਆਂ ਦੀ ਰਿਪੇਅਰ ਆਦਿ ਕੰਮ ਸ਼ਾਮਿਲ ਹਨ। ਇਸਤੋਂ ਇਲਾਵਾ ਸ਼ਹਿਰ ਦੀ ਸਫਾਈ ਵਿਵਸਥਾ ਵਿਚ ਸੁਧਾਰ ਕਰਨ ਲਈ ਸਫਾਈ ਸੇਵਕਾਂ ਦੀ ਗਿਣਤੀ ਵਿਚ ਵਾਧਾ ਕਰਨ ਲਈ ਤਖਮੀਨਾ ਬਣਾਕੇ ਸਰਕਾਰੀ ਮਨਜੂਰੀ ਲਈ ਭੇਜ ਦਿੱਤਾ ਗਿਆ ਹੈ। ਸ਼ਹਿਰ ਦੀ ਸਟਰੀਟ ਲਾਇਟ ਬ੍ਰਾਂਚ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ, ਸ਼ਹਿਰ ਵਿਚ ਹਰ ਸਟਰੀਟ ਲਾਈਟ ਪੁਆਇੰਟ ਤੇ ਨੰਬਰ ਲਗਾਇਆ ਜਾ ਚੁੱਕਾ ਹੈ ਅਤੇ ਸਾਰੀਆਂ ਸਟਰੀਟ ਲਾਈਟਾਂ ਦਾ ਕੰਮ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *