Sat. Jun 15th, 2019

ਸ਼੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ ਤੋਂ ਸ੍ਰੀ ਆਨੰਦਪੁਰ ਸਾਹਿਬ ਦੇ ਸੀਸਗੰਜ ਸਾਹਿਬ ਤੱਕ ਸਜ਼ਾਇਆ ਨਗਰ ਕੀਰਤਨ

ਸ਼੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ ਤੋਂ ਸ੍ਰੀ ਆਨੰਦਪੁਰ ਸਾਹਿਬ ਦੇ ਸੀਸਗੰਜ ਸਾਹਿਬ ਤੱਕ ਸਜ਼ਾਇਆ ਨਗਰ ਕੀਰਤਨ

ਸ੍ਰੀ ਆਨੰਦਪੁਰ ਸਾਹਿਬ/ਕੀਰਤਪੁਰ ਸਾਹਿਬ, 12 ਦਸੰਬਰ(ਦਵਿੰਦਰਪਾਲ ਸਿੰਘ): ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜ਼ਾਇਆ ਗਿਆ ਜੋ ਕਿ 12 ਕਿਲੋਮੀਟਰ ਦਾ ਪੈਦਲ ਸਫਰ ਤੈਅ ਕਰਕੇ ਸ਼ਾਮ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਸ਼ਬਦ ਗੁਰੁ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਅਰੰਭ ਹੋਏ ਇਸ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ ਸਾਹਿਬ ਦੇ ਹੈਡਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਗਈ। ਇਸਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਮੁੱਖ ਤੌਰ ਤੇ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ ਸਣੇ ਹੋਰ ਆਗੂਆਂ ਨੇ ਗੁਰੁ ਸਾਹਿਬ ਦੀ ਮਨੁੱਖਤਾ ਦੇ ਲਈ ਦਿੱਤੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜਿਹੀ ਸ਼ਹਾਦਤ ਕਿਸੇ ਵੀ ਧਰਮ ਦੇ ਇਤਿਹਾਸ ਵਿੱਚ ਨਹੀਂ ਮਿਲਦੀ। ਉਨਾਂ ਕਿਹਾ ਕਿ ਆਪਣੇ ਲਈ ਤਾਂ ਸ਼ਹਾਦਤਾਂ ਅਕਸਰ ਹੀ ਮਿਲਦੀਆਂ ਹਨ ਪਰ ਕਿਸੇ ਹੋਰ ਧਰਮ ਦੇ ਖਾਤਰ ਹੀ ਨਹੀਂ ਬਲਕਿ ਸਮੁੱਚੀ ਮਨੁੱਖਤਾ ਦੇ ਭਲੇ ਦੀ ਖਾਤਰ ਦਿੱਤੀ ਗੁਰੁ ਤੇਗ ਬਹਾਦਰ ਸਾਹਿਬ ਜਿਹੀ ਸ਼ਹਾਦਤਾ ਤਵਾਰੀਖ ਦੇ ਪੰਨਿਆਂ ‘ਚ ਕਿੱਧਰੇ ਨਹੀਂ ਲੱਭਦੀ।ਉਨਾਂ ਦੱਸਿਆ ਜਿਸ ਸਥਾਨ ਤੋਂ ਨਗਰ ਕੀਰਤਨ ਰਵਾਨਾ ਕੀਤਾ ਜਾ ਰਿਹਾ ਹੈ ਉੱਥੇ ਭਾਈ ਜੈਤਾ ਜੀ ਗੁਰੁ ਸਾਹਿਬ ਦਾ ਸੀਸ ਚਾਂਦਨੀ ਚੌਂਕ ਤੋਂ ਲੈ ਕੇ ਆਏ ਸਨ ਤੇ ਸਸਕਾਰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਸੀ।
ਇਸ ਮੌਕੇ ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰਾਂ ‘ਚ ਭਗਵੰਤ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ ਭੀਰੀ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ ਪੱਪੂ, ਜੁਗਰਾਜ ਸਿੰਘ ਬਿੱਲੂ, ਭੁਪਿੰਦਰ ਸਿੰਘ ਭਿੰਦਾ, ਗਗਨਦੀਪ ਭਾਰਜ ਤੋਂ ਇਲਾਵਾ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਮਨਜਿੰਦਰ ਸਿੰਘ ਬਰਾੜ, ਬਾਬਾ ਜਰਨੈਲ ਸਿੰਘ, ਬਲਵੀਰ ਸਿੰਘ ਚਾਨਾ, ਡਾ. ਆਤਮਾ ਸਿੰਘ ਰਾਣਾ, ਮਨਮੋਹਣ ਸਿੰਘ ਰਾਣਾ, ਗੁਰਅਵਤਾਰ ਸਿੰਘ ਚੰਨ, ਰਾਮ ਜੀ ਦਾਸ ਬਾਲੂ ਰਾਮ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: