ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਗੁਰਮਿਤ ਸਮਾਗਮ ਭਲਕੇ ਤੋਂ ਹੋਵੇਗਾ ਆਰੰਭ

ss1

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਗੁਰਮਿਤ ਸਮਾਗਮ ਭਲਕੇ ਤੋਂ ਹੋਵੇਗਾ ਆਰੰਭ
4 ਨੂੰ ਗੁ:ਬੀਬਾਨਗੜ ਸਾਹਿਬ ਤੋਂ ਗੁ:ਸੀਸਗੰਜ ਸਾਹਿਬ ਪਹੁੰਚੇਗਾ ਵਿਸ਼ਾਲ ਨਗਰ ਕੀਰਤਨ

8-gurcharn-kaur-jiਸ਼੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਨੋਵੇਂ ਗੁਰੂ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਦਿਨਾਂ ਮਹਾਨ ਕੀਰਤਨ ਦਰਬਾਰ ਅਤੇ ਗੁਰਮਿਤ ਸਮਾਗਮ ਤਖਤ ਸ਼੍ਰੀ ਕੇਸਗੜ ਸਾਹਿਬ ਦੀ ਛਤਰ-ਛਾਇਆ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਲਕੇ ਤੋਂ ਗੁ:ਸੀਸਗੰਜ ਸਾਹਿਬ ਵਿਖੇ ਆਰੰਭ ਹੋਵੇਗਾ। ਇਸ ਸੰਬੰਧੀ ਜਾਣਜਾਰੀ ਦਿੰਦਿਆਂ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ 3 ਦਸੰਬਰ ਨੂੰ ਇਸਤਰੀ ਸਤਿਸੰਗ ਸਭਾ ਵਲੋਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਤੋਂ ਇਲਾਵਾ ਬੀਬੀ ਜਸਬੀਰ ਕੌਰ ਖਾਲਸਾ, ਬੀਬੀ ਪਰਮਜੀਤ ਕੌਰ ਲੁਧਿਆਣਾ ਅਤੇ ਭਾਈ ਜਸਬੀਰ ਸਿੰਘ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 4 ਦਸੰਬਰ ਨੂੰ ਗੁਰਦੁਆਰਾ ਬੀਬਾਨਗੜ ਸਾਹਿਬ ਕੀਰਤਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ, ਉਪਰੰਤ ਗੁ:ਸੀਸਗੰਜ ਸਾਹਿਬ ਵਿਖੇ ਹੀ ਸਿਖ ਮਿਸ਼ਨਰੀ ਕਾਲਜ ਵਲੋਂ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿਚ ਜੇਤੂ ਬੱਚਿਆਂ ਨੂੰ ਵਿਸੇਸ਼ ਇਨਾਮਾਂ ਨਾਲ ਸਨਮਾਨਿਆ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿਚ ਵੱਧ ਚੜਕੇ ਹਾਜ਼ਰੀਆਂ ਭਰਨ ਦੀ ਬੇਨਤੀ ਵੀ ਕੀਤੀ। ਉਹਨਾਂ ਦੱਸਿਆ ਕਿ 3 ਅਤੇ 4 ਦਸੰਬਰ ਨੂੰ ਇਸਤਰੀ ਸਤਿਸੰਗ ਸਭਾ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਵਲੋਂ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਹਰਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਦਲਜੀਤ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *