ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jul 14th, 2020

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ ਤੋਂ

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ ਤੋਂ
ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਪੰਥ ਨੂੰ ਯਾਤਰਾ ਦਾ ਖੁਲੇ ਦਿਲ ਨਾਲ ਸਵਾਗਤ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ, 26 ਮਈ (ਨਵ): ਸਿੱਖ ਧਰਮ ਦੇ ਬਾਨੀ ਤੇ ਪਹਿਲੀ ਸਿੱਖ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਵਿਸ਼ਵ ਦੀ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਗੁਰਦੁਆਰਾ ਸ਼੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ 2019 ਤੋਂ ਸ਼ੁਰੂ ਹੋਵੇਗੀ ਜੋ ਗੁਰੂ ਸਾਹਿਬਾਨ ਦੇ ਸੰਦੇਸ਼ ਨੂੰ ਪੂਰੇੇ ਦੇਸ਼ ਵਿੱਚ ਪਹੁੰਚਾਉਂਦੀ ਹੋਈ 10 ਨਵੰਬਰ 2019 ਨੂੂੰ ਬਿਦਰ ਵਿਖੇ ਸਮਾਪਤ ਹੋਵੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਖਤ ਸਚਖੰਡ ਸਾਹਿਬ ਨੰਦੇੜ ਦੇ ਪ੍ਰਬੰਧਕੀ ਅਫਸਰ ਡੀ.ਪੀ. ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਉਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕ ਝੀਰਾ ਬਿਦਰ ਵਲੋਂ ਬਹੁਤ ਵੱਡੇ ਪੱਧਰ ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿੰਨ੍ਹਾਂ ਗੁਰੂ ਸਾਹਿਬਾਨ ਦੀਆਂ ਭਾਈਚਾਰੇ ਤੇ ਸਾਂਝੀਵਾਲਤਾ ਦੇ ਪ੍ਰਤੀਕ ਸਿੱਖਿਆਵਾਂ ਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸੰਦੇਸ਼ ਨੂੰ ਸਮੁੱਚੀ ਲੁਕਾਈ ਤੱਕ ਪਹੁੰਚਾਉਣ ਲਈ 2 ਜੂਨ 2019 ਤੋਂ ਭਾਰਤ ਦੀ ਪੰਜਾ ਸਾਹਿਬ ਵਜੋਂ ਜਾਣੀ ਜਾਂਦੀ ਧਰਤੀ ਬਿਦਰ ਤੋਂ ਗੁਰੂ ਨਾਨਕ ਸ਼ਬਦ ਯਾਤਰਾ ਸ਼ੁਰੂ ਹੋਵੇਗੀ ਜਿਸਨੂੰ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ, ਸਿੰਘ ਸਾਹਿਬ ਬਾਬਾ ਰਾਮ ਸਿੰਘ ਧੂਪੀਆ, ਸੰਤ ਬਾਬਾ ਨਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਲੰਗਰ ਸਾਹਿਬ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ, ਸ. ਡੀ.ਪੀ. ਸਿੰਘ ਚਾਵਲਾ ਪ੍ਰਬੰਧਕੀ ਅਫਸਰ ਗੁਰਦੁਆਰਾ ਸਚਖੰਡ ਬੋਰਡ ਨੰਦੇੜ ਵਲੋਂ ਸਾਂਝੇ ਤੋਰ ਤੇ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਜਾਵੇਗਾ, ਜੋ ਦੇਸ਼ ਦੇ ਮਹਾਂਰਾਸ਼ਟਰ, ਕਰਨਾਟਕ, ਗੁਜਰਾਤ, ਰਾਜਸਥਾਨ, ਦਿੱਲੀ, ਹਰਿਆਣਾ, ਪੰਜਾਬ ਸਮੇਤ ਸਾਰੇ ਸੂਬਿਆਂ ਦੇ ਹਰ ਸ਼ਹਿਰ, ਕਸਬੇ ਤੇ ਪਿੰਡ ਵਿਚੋਂ ਹੁੰਦੀ ਹੋਈ 10 ਨਵੰਬਰ 2019 ਨੂੰ ਗੁਰਦੁਆਰਾ ਸ਼੍ਰੀ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਸਮਾਪਤ ਹੋਵੇਗੀ।

ਇਸ ਸੰਬੰਧੀ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ ਮੌਕੇ 2 ਜੂਨ 2019 ਤੋਂ ਸ਼ੁਰੂ ਹੋਣ ਜਾ ਰਹੀ ਗੁਰੂ ਨਾਨਕ ਸ਼ਬਦ ਯਾਤਰਾ ਦਾ ਖੁੱਲੇ ਦਿਲ ਨਾਲ ਸਵਾਗਤ ਕਰਨ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ 10 ਤੋਂ 12 ਨਵੰਬਰ 2019 ਤੱਕ ਗੁਰਦੁਆਰਾ ਸ਼੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਵਿਖੇ ਮਨਾਈ ਜਾ ਰਹੀ ਜਨਮ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: