ਸ਼੍ਰੀ ਗੁਰੂ ਨਾਨਕ ਦੇਵ ਜੀ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜੋਰਾਂ ਤੇ

ss1

  • ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਸਮੇਤ ਪੰਥਕ ਸ਼ਖਸ਼ੀਅਤਾਂ ਵੀ ਭਰਣਗੀਆਂ ਹਾਜਰੀ

  • ਸੰਗਤਾਂ ਨੂੰ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ

walia

ਸ਼੍ਰੀ ਅਨੰਦਪੁਰ ਸਾਹਿਬ, 21 ਸਤੰਬਰ(ਦਵਿੰਦਰਪਾਲ ਸਿੰਘ): ਸ਼੍ਰੀ ਗੁਰੂ ਨਾਨਕ ਦੇਵ ਜੀ ਵੈਲਫੇਅਰ ਸੁਸਾਇਟੀ ਵਲੋਂ ਹਰ ਸਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ 16 ਵਾਂ ਸਲਾਨਾ ਸਮਾਗਮ 24 ਸਤੰਬਰ ਨੂੰ ਬੜੀ ਸਜ ਧੱਜ ਨਾਲ ਕਰਵਾਇਆ  ਜਾਵੇਗਾ ਜਿਸ  ਵਿਚ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਸੰਗਤਾਂ ਦੇ ਸਨਮੁਖ ਹੋਣਗੀਆਂ। ਇਹ ਜਾਣਕਾਰੀ ਸੰਸਥਾ ਦੇ ਪzzਧਾਨ ਤੇਜਿੰਦਰ ਸਿੰਘ ਵਾਲੀਆ ਨੇ ਦਿਤੀ। ਉਨਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜਰੀਆਂ ਭਰਨਗੀਆਂ। ਇਸ ਮਹਾਨ ਸਮਾਗਮ ਵਿਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਮੱਲ ਸਿੰਘ, ਸੰਤ ਬਾਬਾ ਲਾਭ ਸਿੰਘ, ਸੰਤ ਸਰਬਜੋਤ ਸਿੰਘ ਬੇਦੀ, ਗਿ:ਹਰਪਾਲ ਸਿੰਘ, ਪ੍ਰਿੰ:ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਮੁਖਤਿਆਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਰਸ਼ਪਾਲ ਸਿੰਘ ਸਮੇਤ ਪੰਥਕ ਸ਼ਖਸ਼ੀਅਤਾਂ ਹਾਜਰੀਆਂ ਭਰਨਗੀਆਂ। ਉਨਾਂ ਦੱਸਿਆ ਕਿ ਸ਼੍ਰੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਇਹ ਸਮਾਗਮ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਹੈ ਤੇ ਸੰਸਥਾ ਵਲੋਂ ਸੰਗਤਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਇਸ ਮੋਕੇ ਉਨਾਂ ਦੇ ਨਾਲ ਜਨਰਲ ਸਕੱਤਰ ਜਸਪਾਲ ਸਿੰਘ ਚੱਗਰ, ਮੀਤ ਪ੍ਰਧਾਨ ਰਜਿੰਦਰ ਸਿੰਘ ਬਿੱਟੂ, ਜਥੇਦਾਰ ਸੰਤੋਖ ਸਿੰਘ, ਕਮਲ ਸਿੰਘ ਬੇਲਾ, ਬਵਨਦੀਪ ਸਿੰਘ ਕੋਹਲੀ, ਪ੍ਰਿਤਪਾਲ ਸਿੰਘ, ਮਨਮੋਹਣ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *