Thu. Oct 17th, 2019

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਕਿਸੇ ਨੂੰ ਵੀ ਨਿਸ਼ਾਨ ਸਾਹਿਬ ਉਤਾਰਨ ਦੀ ਆਗਿਆ ਨਹੀਂ ਦਿਤੀ: ਡੀ ਐਸ ਪੀ

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਕਿਸੇ ਨੂੰ ਵੀ ਨਿਸ਼ਾਨ ਸਾਹਿਬ ਉਤਾਰਨ ਦੀ ਆਗਿਆ ਨਹੀਂ ਦਿਤੀ: ਡੀ ਐਸ ਪੀ

ਜੰਡਿਆਲਾ ਗੁਰੂ/ਰਿਸ਼ੀਕੇਸ਼ 19 ਜੂਨ ਵਰਿੰਦਰ ਸਿੰਘ: ਬੀਤੇ ਦਿਨੀ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਤੇ ਜਾ ਰਹੇ ਮੋਟਰਸਾਈਕਲ, ਗੱਡੀਆਂ ਆਦਿ ਤੋਂ ਨਿਸ਼ਾਨ ਸਾਹਿਬ ਉਤਾਰਨ ਵਾਲੀ ਸ਼ੋਸ਼ਲ ਮੀਡੀਆ ਤੇ ਆਈ ਵੀਡੀਓ ਤੋਂ ਬਾਅਦ ਸਿੱਖ ਹਲਕਿਆਂ ਵਿਚ ਇਸਦਾ ਕਰੜਾ ਵਿਰੋਧ ਅਤੇ ਨਿੰਦਾ ਕੀਤੀ ਜਾ ਰਹੀ ਸੀ । ਰੋਜਾਨਾ ਆਨਲਾਈਨ ਨਿਰਪੱਖ ਆਵਾਜ ਅਖਬਾਰ ਵਲੋਂ ਇਸਨੂੰ ਪ੍ਰਮੁੱਖਤਾ ਨਾਲ ਛਾਪਕੇ ਸਿੱਖ ਕੌਮ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ । ਸ਼ੋਸ਼ਲ ਮੀਡੀਆ ਤੇ ਹੀ ਆ ਰਹੀ ਇਕ ਹੋਰ ਵੀਡੀਓ ਵਿੱਚ ਹੁਣ ਡੀ ਐਸ ਪੀ ਹਰਬੰਸ ਸਿੰਘ ਜਿਲ੍ਹਾ ਚਮੋਲੀ ਉਤਰਾਖੰਡ ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਅਜਿਹਾ ਕੋਈ ਹੁਕਮ ਨਹੀਂ ਦਿੱਤਾ ਗਿਆ ਕਿ ਗੱਡੀਆਂ ਤੋਂ ਨਿਸ਼ਾਨ ਸਾਹਿਬ ਹਟਾਏ ਜਾਣ ।

ਉਹਨਾਂ ਕਿਹਾ ਕਿ ਪਹਾੜੀ ਰਸਤਾ ਹੋਣ ਕਰਕੇ ਸਿਰਫ ਮੋਟਰਸਾਈਕਲ ਵਾਲਿਆਂ ਨੂੰ ਵਾਰਨਿੰਗ ਦਿਤੀ ਜਾ ਰਹੀ ਸੀ ਕਿ ਉਹ ਆਪਣੇ ਆਪਣੇ ਮੋਟਰਸਾਈਕਲ ਤੇ ਟੇਢੇ ਮੇਢੇ ਨਿਸ਼ਾਨ ਸਾਹਿਬ ਨਾ ਲਗਾਉਣ ਜਿਸ ਨਾਲ ਪਹਾੜੀ ਰਸਤਿਆਂ ਵਿੱਚ ਮੋੜਾ ਤੇ ਸਾਹਮਣੇ ਪਾਸੇ ਤੋਂ ਆ ਰਹੀ ਗੱਡੀ ਨੂੰ ਮੁਸ਼ਕਿਲ ਆਉਂਦੀ ਹੈ ਜੋ ਕਿ ਹਾਦਸਿਆਂ ਦਾ ਕਾਰਨ ਬਣਦੇ ਹਨ । ਡੀ ਐਸ ਪੀ ਹਰਬੰਸ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀ ਕੋਈ ਗੱਲ ਨਹੀਂ ਹੈ ਸਿਰਫ ਮੋਟਰਸਾਈਕਲ ਵਾਲੇ ਨੌਜਵਾਨ ਨਿਸ਼ਾਨ ਸਾਹਿਬ ਛੋਟਾ ਲਗਾਉਣ ਅਤੇ ਵੱਡਾ ਟੇਢਾ ਮੇਡਾ ਨਾ ਲਗਾਉਣ ।

Leave a Reply

Your email address will not be published. Required fields are marked *

You may have missed

ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਦੀ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਕੀਤੀ ਸਖ਼ਤ ਨਿਖੇਧੀ ਸੰਗਰੂਰ, 17 ਅਕਤੂਬਰ (ਕਰਮ ਸਿੰਘ ਜਖ਼ਮੀ): ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲ ਮੁਖੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਨੇ ਆਪਣੇ ਸਕੂਲਾਂ ਵਿੱਚ ਥੀਏਟਰ ਦੀ ਸ਼ੁਰੂਆਤ ਕਰਵਾਉਂਦੇ ਹੋਏ ਇਕਾਂਗੀਆਂ ਦਾ ਮੰਚਨ ਕਰਵਾਉਣਾ ਹੈ। ਇਹ ਇਕਾਂਗੀ ਨਾਟਕ ਸਿਰਫ਼ ਹਿੰਦੀ ਵਿੱਚ ਹੀ ਖੇਡੇ ਜਾਣਗੇ ਅਤੇ ਇਹ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋਣੇ ਜ਼ਰੂਰੀ ਹਨ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ, ਡਾ. ਸੁਖਵਿੰਦਰ ਸਿੰਘ ਪਰਮਾਰ, ਦਲਬਾਰ ਸਿੰਘ ਚੱਠੇ ਸੇਖਵਾਂ, ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਜਗਜੀਤ ਸਿੰਘ ਲੱਡਾ, ਸੁਖਵਿੰਦਰ ਸਿੰਘ ਲੋਟੇ, ਸੁਖਵਿੰਦਰ ਕੌਰ ਸਿੱਧੂ, ਕੁਲਵੰਤ ਖਨੌਰੀ, ਗੁਰਪ੍ਰੀਤ ਸਿੰਘ ਸਹੋਤਾ, ਸਤਪਾਲ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਸੰਧੂ, ਸੁਖਵਿੰਦਰ ਕੌਰ ਹਰਿਆਓ, ਧਰਮਵੀਰ ਸਿੰਘ, ਮੀਤ ਸਕਰੌਦੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਲਵਲੀ ਬਡਰੁੱਖਾਂ, ਗੋਬਿੰਦ ਸਿੰਘ ਤੂਰਬਨਜਾਰਾ, ਸਰਬਜੀਤ ਸੰਗਰੂਰਵੀ ਅਤੇ ਜੱਗੀ ਮਾਨ ਆਦਿ ਸਾਹਿਤਕਾਰਾਂ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨਾਲ ਇਹ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦੀ ਨੀਤੀ ਤਿਆਗ ਕੇ ਇਸ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਨ ਵੱਲ ਧਿਆਨ ਦੇਵੇ।

%d bloggers like this: