Sat. Apr 4th, 2020

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਲਈ ਸ਼ੁਰੂ ਕਰੇਗਾ ‘ਪਗੜੀ ਸੰਭਾਲ’ ਮੁਹਿੰਮ : ਪ੍ਰੋ.ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਲਈ ਸ਼ੁਰੂ ਕਰੇਗਾ ‘ਪਗੜੀ ਸੰਭਾਲ’ ਮੁਹਿੰਮ : ਪ੍ਰੋ.ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਲਈ ਜਲਦ ‘ਪਗੜੀ ਸੰਭਾਲ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ 23 ਮਾਰਚ ਨੂੰ ਨਵਾਂਸ਼ਹਿਰ ਵਿਖੇ ਕਾਨਫਰੰਸ ਕੀਤੀ ਜਾਵੇਗੀ। ਇਸ ਤੋਂ ਬਾਅਦ 9 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਵੀ ਕਾਨਫਰੰਸ ਕੀਤੀ ਜਾਵੇਗੀ।

ਇਨ੍ਹਾਂ ਵਿਚਾਰਾਂ ਦਾ ਖੁਲਾਸਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਵਿਖੇ ਸਕੂਲੀ ਵੈਨ ‘ਚ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ,ਪੁਲਿਸ ਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਸਖ਼ਤ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਦਿੱਲੀ ਵਿਧਾਨ ਸਭਾ ਚੋਣਾਂ ‘ਚ ਹੋਈ ਜਿੱਤ ਦਾ ਪੰਜਾਬ ਦੀ ਸਿਆਸਤ ‘ਤੇ ਕੋਈ ਅਸਰ ਨਹੀਂ ਪਵੇਗਾ।

ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ‘ਚ ਲੋਕਾਂ ਨੂੰ ਸਬਜ਼ਬਾਗ ਵਿਖਾਉਣ ਅਤੇ ਛੋਟੀ ਗੱਲ ਨੂੰ ਵੱਡਾ ਬਣਾ ਕੇ ਪੇਸ਼ ਕਰਨ ਦੀ ਕਲਾ ਪੰਜਾਬ ‘ਚ ਨਹੀਂ ਚੱਲ ਸਕਦੀ,ਕਿਉਂਕਿ ਪੰਜਾਬ ਲੰਮੇ ਸੰਘਰਸ਼ ‘ਚੋਂ ਨਿਕਲਿਆ ਸੂਬਾ ਹੈ।

ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਵੱਲੋਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਤੋਂ ਭਾਜਪਾ ਲਈ 59 ਸੀਟਾਂ ਦੀ ਮੰਗ ਕਰਨ ਸਬੰਧੀ ਪੁੱਛੇ ਜਾਣ ‘ਤੇ ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਇਹ ਬਿਨਾਂ ਪਾਣੀ ਤੋਂ ਮੌਜੇ ਖੋਲ੍ਹਣ ਵਾਲੀ ਗੱਲ ਹੈ। ਹਾਲੇ ਪੰਜਾਬ ਵਿਧਾਨ ਸਭਾ ਚੋਣਾਂ ਦੋ ਸਾਲ ਦੂਰ ਹਨ ਅਤੇ ਅਕਾਲੀ-ਭਾਜਪਾ ਗਠਜੋੜ ਵੱਲੋਂ ਸੀਟਾਂ ਦਾ ਫ਼ੈਸਲਾ ਚੋਣਾਂ ਸਮੇਂ ਕੀਤਾ ਜਾਵੇਗਾ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: