ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ-ਬੀਬੀ ਸ਼ੇਰਗਿੱਲ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ-ਬੀਬੀ ਸ਼ੇਰਗਿੱਲ

23-36 (1)

ਤਪਾ ਮੰਡੀ, 22 ਜੁਲਾਈ (ਨਰੇਸ਼ ਗਰਗ) ‘ਪੰਜਾਬ ਅੰਦਰ ਜਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ,ਉਦੋਂ ਹੀ ਪੰਜਾਬ ਦਾ ਚਹੁੰ ਪੱਖੀ ਵਿਕਾਸ ਹੋਇਆ ਹੈ, ਸ੍ਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਪੰਜਾਬ ਨੇ ਪਿਛਲੇ 10 ਸਾਲ ਤੋਂ ਉਨਤੀ ਦੀਆਂ ਨਵੀਆਂ ਸਿਖਰਾਂ ਨੂੰ ਛੋਹਿਆ ਹੈ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ’। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਤੇ ਸਮਾਜ ਸੇਵੀ ਆਗੂ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੇ ਨੇੜਲੇ ਪਿੰਡ ਢਿੱਲਵਾਂ ਦੀ ਨੰਦੀ ਬਸਤੀ ਵਿਖੇ ਹੋਏ ਭਾਰੀ ਇਕੱਠ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ੍ਰ ਬਾਦਲ ਪੰਜਾਬ ਦੇ ਪਾਣੀਆਂ ਦੇ ਅਸਲ ਰਾਖੇ ਸਾਬਤ ਹੋਏ ਹਨ, ਜਦ ਕਿ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਵਿਨਾਸ ਦੇ ਕੰਢੇ ਤੇ ਲਿਆ ਖੜਾਇਆ ਸੀ। ਉਨ੍ਹਾ ਕਿਹਾ ਕਿ ਭਦੌੜ ਵਿਧਾਨ ਸਭਾ ਹਲਕੇ ਅੰਦਰ ਮੁੱਖ ਮੰਤਰੀ ਸਾਹਿਬ ਦੇ 27-28 ਅਤੇ 29 ਜੁਲਾਈ ਨੂੰ ਤਿੰਨ ਦਿਨਾਂ ਸੰਗਤ ਦਰਸ਼ਨਾਂ ਦੌਰਾਨ ਇਲਾਕੇ ਦੇ ਵਿਕਾਸ ਲਈ ਮੂੰਹੋ ਮੰਗੀਆਂ ਗ੍ਰਾਂਟਾਂ ਦਿਵਾਕੇ ਹਲਕੇ ਦਾ ਮੁਹਾਂਦਰਾ ਬਦਲ ਦਿੱਤਾ ਜਾਵੇਗਾ। ਬੀਬੀ ਸ਼ੇਰਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਅੰਦਰ ਜੰਗੀ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਨਵੇਂ ਪ੍ਰੋਜੈਕਟ ਗਰੀਬ ਵਰਗ ਲਈ ਸ਼ੁਰੂ ਕੀਤੇ ਜਾ ਰਹੇ ਹਨ। ਜਿਸ ਨਾਲ ਆਉਣ ਵਾਲੇ ਸਮੇਂ ‘ਚ ਹਰ ਵਰਗ ਹੋਰ ਵੀ ਖੁਸ਼ਹਾਲ ਨਜ਼ਰ ਆਵੇਗਾ।

ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੇ ਭਾਰੀ ਗਿਣਤੀ ‘ਚ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 3 ਅਗਸਤ ਨੂੰ ਬੀਬੀ ਜਗੀਰ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਬਰਨਾਲਾ ਵਿਖੇ ਆ ਰਹੇ ਹਨ, ਔਰਤ ਵਰਗ ਨੂੰ ਬਰਾਬਰ ਦਾ ਦਰਜਾ ਦੇਣ ਅਤੇ ਇਸਦੇ ਮਨੋਬਲ ਨੂੰ ਹੋਰ ਉਚਾ ਚੁੱਕਣ ਲਈ ਆਉਂਦੇ ਦਿਨਾਂ ‘ਚ ਬੀਬੀ ਹਰਸਿਮਰਤ ਕੌਰ ਬਾਦਲ ਜੀ ਵੀ ਜਲਦੀ ਇਲਾਕੇ ‘ਚ ਫੇਰੀ ਪਾ ਰਹੇ ਹਨ। ਜਿਸ ਤੋਂ ਇਲਾਕੇ ਦੇ ਅੰਦਰ ਵੱਡੇ ਵਿਕਾਸ ਕਾਰਜ ਦੇ ਫੂਡ ਪ੍ਰੋਸੈਸਿੰਗ ਨਾਲ ਰੁਜ਼ਗਾਰ ਤੇ ਹੋਰ ਸਮੱਸਿਆਵਾਂ ਦਾ ਹੱਲ ਨਿਕਲੇਗਾ। ਉਨ੍ਹਾਂ ਅਖੀਰ ‘ਚ ਕਿਹਾ ਕਿ ਬੀਬੀਆਂ ਵੱਡੀ ਗਿਣਤੀ ‘ਚ ਬਾਦਲ ਸਾਹਿਬ ਵੱਲੋਂ ਕੀਤੇ ਜਾ ਰਹੇ ਸੰਗਤ ਦਰਸ਼ਨਾਂ ‘ਚ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚਕੇ ਲਾਹਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਜੀਵਨ ਕੁਮਾਰ ਸ਼ਰਮਾ ਨੰਦੀ ਬਸਤੀ ਨੇ ਵੀ ਸੰਬੋਧਨ ਕੀਤਾ। ਸ੍ਰ ਗੁਰਜੰਟ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਨੇ ਬੋਲਦਿਆਂ ਕਿਹਾ ਕਿ ਬੀਬੀ ਸ਼ੇਰਗਿੱਲ ਸਾਡੇ ਭਦੌੜ ਹਲਕੇ ਦਾ ਮਾਣ ਹੈ ਤੇ ਇਨ੍ਹਾਂ ਤੋਂ ਸਾਨੂੰ ਵੱਡੀਆਂ ਉਮੀਦਾਂ ਹਨ ਕਿ ਇਹ ਹਲਕੇ ਦਾ ਵਿਕਾਸ ਕਰਨ ‘ਚ ਸਮਰੱਥ ਹਨ।

ਇਸ ਮੌਕੇ ਮੱਖਣ ਸਿੰਘ ਸਾਬਕਾ ਪੰਚ, ਜਸਵਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਸੀਰਾ ਗਿਆਨੀ, ਬੱਗਾ ਸਿੰਘ, ਮਹਿੰਦਰ ਸਿੰਘ ਸਾਬਕਾ ਪੰਚ, ਬਿੱਕਰ ਸਿੰਘ ਭਾਰਤੀ ਕਿਸਾਨ ਯੂਨੀਅਨ, ਪੰਮਾ ਸਿੰਘ, ਬੀਰਾ ਸਿੰਘ ਪੰਚ, ਆਤਮਾ ਸਿੰਘ ਸਾਬਕਾ ਚੇਅਰਮੈਨ, ਗੁਰਜੰਟ ਸਿੰਘ, ਗੁਰਜੰਟ ਸਿੰਘ ਅਖ਼ਬਾਰਾਂ ਵਾਲਾ, ਨੰਬਰਦਾਰ ਮਨਦੀਪ ਮਨੀ ਗਹਿਲਾਂ, ਸੋਨੀ ਕੁਮਾਰ, ਬਲਜੀਤ ਸਿੰਘ, ਮੇਵਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਆਦਮੀ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: