ਸ਼੍ਰੋਮਣੀ ਕਮੇਟੀ ਤੋਂ ਅਸਤੀਫਾ ਦੇਣ ਵਾਲੇ ਰਮਨਦੀਪ ਸਿੰਘ ਨੇ ਫੜਿਆ ਆਪ ਦਾ ਪੱਲਾ

ss1

ਸ਼੍ਰੋਮਣੀ ਕਮੇਟੀ ਤੋਂ ਅਸਤੀਫਾ ਦੇਣ ਵਾਲੇ ਰਮਨਦੀਪ ਸਿੰਘ ਨੇ ਫੜਿਆ ਆਪ ਦਾ ਪੱਲਾ

25-50
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਅਸਤੀਫ਼ਾ ਦੇਣ ਵਾਲੇ ਕਮੇਟੀ ਦੇ ਸਾਬਕਾ ਕਰਮੀ ਰਮਨਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਮਨਦੀਪ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਅਸਤੀਫ਼ਾ ਦਿੱਤਾ ਸੀ।

ਰਮਨਦੀਪ ਸਿੰਘ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਮੁਖੀ ਆਗੂ ਦੁਰਗੇਸ਼ ਪਾਠਕ ਅਤੇ ਲੀਗਲ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਦੀ ਹਾਜ਼ਰੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਮਨਦੀਪ ਸਿੰਘ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਰਮਨਦੀਪ ਸਿੰਘ ਨੇ ਆਖਿਆ ਹੈ ਕਿ ਉਹ ਇੱਕ ਵਲੰਟੀਅਰ ਦੇ ਤੌਰ ਉੱਤੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

Share Button

Leave a Reply

Your email address will not be published. Required fields are marked *