ਸ਼੍ਰੋਮਣੀ ਕਮੇਟੀ ਨੇ ਗੁ:ਸੀਸਗੰਜ ਸਾਹਿਬ ਵਿਖੇ ਮਨਾਇਆ ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਗੁ:ਸੀਸਗੰਜ ਸਾਹਿਬ ਵਿਖੇ ਮਨਾਇਆ ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਲਈ ਪ੍ਰੇਰਣਾ ਸਰੋਤ:-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 

ਸ਼੍ਰੀ ਅਨੰਦਪੁਰ ਸਾਹਿਬ, 12 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸ਼ਹੀਦਾਂ ਦੇ ਸਿਰਤਾਜ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੀ ਛਤਰ-ਛਾਇਆ ਹੇਠ ਨੋਵੇਂ ਪਾਤਿਸ਼ਾਹ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਜਗਤਾਰ ਸਿੰਘ ਦੇ ਹਜੂਰੀ ਰਾਗੀ ਜੱਥੇ ਨੇ ਅਤੇ ਭਾਈ ਸਤਨਾਮ ਸਿੰਘ ਦਰਦੀ ਦੇ ਕਵਿਸ਼ਰੀ ਜੱਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ। ਉਪਰੰਤ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵਲੋਂ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੇ ਚਾਨਣਾ ਪਾਇਆ ਗਿਆ। ਉਨਾਂ ਆਖਿਆ ਕਿ ਸੰਸਾਰ ਦੇ ਕਿਸੇ ਵੀ ਧਰਮ ਵਿੱਚ ਕੁਰਬਾਨੀ ਦੀ ਅਜਿਹੀ ਮਿਸਾਲ ਨਹੀਂ ਮਿਲਦੀ, ਜਿਥੇ ਕਿਸੇ ਵੀ ਗੁਰੂ, ਪੀਰ, ਪਗੰਬਰ ਨੇ ਕਿਸੇ ਹੋਰ ਦੇ ਧਰਮ ਨੂੰ ਬਚਾਉਣ ਲਈ ਖੁਦ ਸ਼ਹੀਦੀ ਦਾ ਜਾਮ ਪੀਤਾ ਹੋਵੇ। ਇਸ ਦੇ ਨਾਲ ਹੀ ਉਨਾਂ ਵਿਦਿਆਰਥੀਆਂ ਨੂੰ ਪੁਹ ਦੇ ਮਹੀਨੇ ਦੀ ਮਹੱਤਤਾ ਦੱਸਦੇ ਹੋਏ ਸ਼ਹੀਦੀ ਪੰਦਰਵਾੜੇ ਤੋਂ ਵੀ ਜਾਣੂ ਕਰਵਾਇਆ। ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ, ਪੰਜ ਪਿਆਰੇ ਸਹਿਬਾਨ ਤਖਤ ਸਾਹਿਬ,ਜਸਵੀਰ ਸਿੰਘ ਮੈਨੇਜਰ,ਲਖਵਿੰਦਰ ਸਿੰਘ ਅਤੇ ਮਲਕੀਤ ਸਿੰਘ ਮੀਤ ਮੈਨੇਜਰ, ਸਾਬਕਾ ਮੈਨੇਜਰ ਰਣਬੀਰ ਸਿੰਘ, ਜੱਥੇ:ਸੰਤੋਖ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਭੁਪਿੰਦਰ ਸਿੰਘ, ਜੱਥੇ:ਸੰਤੋਖ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਦਵਿੰਦਰ ਸਿੰਘ ਰਾਣਾ, ਡਾ:ਪਲਵਿੰਦਰਜੀਤ ਸਿੰਘ ਕੰਗ, ਭਾਈ ਸੁਖਵਿੰਦਰ ਸਿੰਘ, ਦਲਬੀਰ ਸਿੰਘ ਧੂੜੀਆ, ਗੁਰਨਾਮ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ ਚੰਨ, ਸਰਬਜੀਤ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਹਰਜੀਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਕੰਵਲਜੀਤ ਕੌਰ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *