Mon. May 20th, 2019

ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਪੰਜ ਪਿਆਰਿਆਂ ਵੱਲੋਂ ‘ਫਤਹਿ ਮਾਰਚ’

ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਪੰਜ ਪਿਆਰਿਆਂ ਵੱਲੋਂ ‘ਫਤਹਿ ਮਾਰਚ’

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਪੰਜ ਪਿਆਰਿਆਂ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸੰਗਤ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਫਤਹਿ ਮਾਰਚ’ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਬਾਬਾ ਗਰਜਾ ਸਿੰਘ ਤੇ ਬਾਬਾ ਬੋਤਾ ਸਿੰਘ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖਤ ਵਿਖੇ ਜਾ ਕੇ ਸੰਪੰਨ ਹੋਇਆ।

ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਤੇ ਭਾਈ ਸਤਨਾਮ ਸਿੰਘ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਸਿੱਖ ਜਥੇਬੰਦੀਆਂ ਵਿੱਚ ਦਲ ਖਾਲਸਾ, ਅਖੰਡ ਕੀਰਤਨੀ ਜਥੇ, ਦਮਦਮੀ ਟਕਸਾਲ ਸੰਗਰਾਵਾਂ, ਸਿੱਖ ਯੂਥ ਆਫ ਪੰਜਾਬ ਫੈਡਰੇਸ਼ਨ ਪੀਰ ਮੁਹੰਮਦ, ਏਕ ਨੂਰ ਖਾਲਸਾ, ਅਕਾਲ ਖਾਲਸਾ ਦਲ, ਗੁਰੂ ਮਾਨਿਉ ਗ੍ਰੰਥ ਜਥਾ, ਖਾਲਸਾ ਪੰਚਾਇਤ ਤੇ ਭਾਈ ਧਰਮ ਸਿੰਘ ਖਾਲਸਾ ਟਰੱਸਟ ਸ਼ਾਮਲ ਸਨ।

ਇਸ ਮੌਕੇ ਸੰਗਤ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਬੈਨਰ ਤੇ ਤਖਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਪੰਜ ਪਿਆਰਿਆਂ ਨੇ ਸਿੱਖ ਜਥੇਬੰਦੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦੀ ਅਪੀਲ ਵੀ ਕੀਤੀ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜਿਵੇਂ ਹੀ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਿਆ, ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਚੌਕਸ ਹੋ ਗਈ।

ਸੂਤਰਾਂ ਮੁਤਾਬਕ ਟਾਸਕ ਫੋਰਸ ਦੇ ਕਰਮਚਾਰੀਆਂ ਨੇ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਰੋਜ਼ਾਨਾ ਵਾਂਗ ਵਾਰਾਂ ਗਾ ਰਹੇ ਕਵੀਸ਼ਰਾਂ ਕੋਲੋਂ ਮਾਈਕ ਲੈ ਲਿਆ ਸੀ, ਪਰ ਇਸ ਦੌਰਾਨ ਕਿਸੇ ਵੀ ਪ੍ਰਕਾਰ ਦਾ ਤਣਾਅ ਤੋਂ ਬਚਾਅ ਰਿਹਾ। ਪੰਜ ਪਿਆਰਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੱਢੇ ਗਏ ਫਤਿਹ ਮਾਰਚ ਦਾ ਮਕਸਦ ਸਿਰਫ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਜਦਾ ਕਰਨਾ ਸੀ ਨਾ ਕਿ ਸਰਬ ਸਾਂਝੀਵਾਲਤਾ ਦੇ ਸੋਮੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦਾ ਕੋਈ ਵਿਵਾਦ ਖੜ੍ਹਾ ਕਰਨ ਦੀ।

Leave a Reply

Your email address will not be published. Required fields are marked *

%d bloggers like this: