ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਵਕੀਲਾਂ ਨਾਲ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ss1

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਵਕੀਲਾਂ ਨਾਲ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

19-20 (1)

ਮਹਿਲ ਕਲਾਂ 18 ਜੁਲਾਈ (ਪਰਦੀਪ ਕੁਮਾਰ): ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਪ੍ਰਧਾਨਗੀ ਸੀ.ਜੇ.ਐੱਮ/ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਅਮਿਤ ਮੱਲ੍ਹਣ ਵੱਲੋ ਵਕੀਲਾਂ ਨਾਲ ਇੱਕ ਜਾਗਰੂਕਤਾ ਪੋ੍ਰਗਰਾਮ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਵਕੀਲਾਂ ਨੂੰ ਏ.ਡੀ.ਆਰ. ਸੈਂਟਰ, ਜੋ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਸਥਿਤ ਹੈ, ਦੀਆਂ ਗਤੀਵਿਧੀਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਾਰੇ ਵਕੀਲਾਂ ਨੂੰ ਅਪੀਲ ਕੀਤੀ ਕਿ ਇਸ ਏ.ਡੀ.ਆਰ. ਸੈਂਟਰ ਦੀਆ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਲੋੜਵੰਦ ਵਿਅਕਤੀਆਂ ਦੀ ਹਰ ਪੱਖੋਂ ਮੱਦਦ ਕੀਤੀ ਜਾਵੇ।

ਸਕੱਤਰ ਸ੍ਰੀ ਅਮਿਤ ਮੱਲ੍ਹਣ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਲਈ ਪਹਿਲੇ ਪੜ੍ਹਾਅ ਦੀ ਸ਼ੁਰੂਆਤ ਮਿਤੀ 15 ਜੁਲਾਈ 2016 ਨੂੰ ਕੀਤੀ ਗਈ ਸੀ ਅਤੇ ਅੱਜ ਇਸ ਜਾਗਰੂਕਤਾ ਕੈਂਪ ਦਾ ਦੂਸਰਾ ਅਤੇ ਆਖਰੀ ਪੜ੍ਹਾਅ ਸੀ। ਉਨ੍ਹਾਂ ਦੱਸਿਆ ਕਿ ਇਸ ਅਥਾਰਟੀ ਅਧੀਨ 12 ਕਾਨੂੰਨੀ ਸੰਭਾਲ ਅਤੇ ਸਹਾਇਤਾ ਕੇਂਦਰ ਵੱਖ-ਵੱਖ ਪਿੰਡਾਂ ਵਿੱਚ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਸ ਪੈਨਲ ਵਿੱਚੋਂ ਇੱਕ ਵਕੀਲ ਇੰਚਾਰਜ ਵੱਜਂ ਅਤੇ ਇੱਕ ਪੈਰਾ ਲੀਗਲ ਵਲੰਟੀਅਰ ਨਿਯੁਕਤ ਹਨ, ਜੋ ਕਿ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਦੇ ਹਨ ਅਤੇ ਲੋੜ ਅਨੁਸਾਰ ਕਾਨੂੰਨੀ ਸਹਾਇਤਾ/ਸਲਾਹ ਵੀ ਮੁਹੱਈਆ ਕਰਵਾਉਂਦੇ ਹਨ। ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ ਵਕੀਲਾਂ ਦੇ ਖਰਚੇ, ਕਾਗਜਾਤ/ਟਾਇਪਿੰਗ ਦੇ ਸਾਰੇ ਖਰਚੇ ਵੀ ਅਦਾ ਕੀਤੇ ਜਾਂਦੇ ਹਨ। ਅੰਤ ਵਿੱਚ ਕਾਨੂੰਨੀ ਸਹਾਇਤਾ ਸਬੰਧੀ ਪ੍ਰਚਾਰ ਸਮੱਗਰੀ ਵੀ ਦਿੱਤੀ ਗਈ।

Share Button

Leave a Reply

Your email address will not be published. Required fields are marked *