ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jul 10th, 2020

ਸਪੀਕਰ ਨੇ ਕਬੱਡੀ ਟੂਰਨਾਮੈਟ ਦੇ ਸੈਮੀਫਾਈਨਲ ਮੈਚਾ ਦਾ ਕੀਤਾ ਉਦਘਾਟਨ

ਸਪੀਕਰ ਨੇ ਕਬੱਡੀ ਟੂਰਨਾਮੈਟ ਦੇ ਸੈਮੀਫਾਈਨਲ ਮੈਚਾ ਦਾ ਕੀਤਾ ਉਦਘਾਟਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਟੂਰਨਾਮੈਟ ਦੇ ਸੈਮੀਫਾਈਨਲ ਮੈਚਾ ਦਾ ਚਰਨ ਗੰਗਾ ਸਟੇਡੀਅਮ ਵਿਚ ਹੋਇਆ ਆਯੋਜਨ

ਸ਼੍ਰੀ ਅਨੰਦਪੁਰ ਸਾਹਿਬ, 08 ਦਸੰਬਰ (ਦਵਿੰਦਰਪਾਲ ਸਿੰਘ): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਖੇਡਾ ਨੂੰ ਪ੍ਰਫੁੱਲਿਤ ਕਰਕੇ ਪੰਜਾਬ ਦੇ ਨੋਜਵਾਨਾ ਦਾ ਰੁੱਖ ਖੇਡ ਮੈਦਾਨਾ ਵੱਲ ਮੋੜਨ ਦਾ ਸਲਾਘਾਯੌਗ ਉਪਰਾਲਾ ਕੀਤਾ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਪੋਰਟਸ ਸਟੇਡੀਅਮ ਵਿਚ ਆਯੋਜਿਤ ਵਿਸ਼ਵ ਕਬੱਡੀ ਟੂਰਨਾਮੈਂਟ ਦੇ ਸੈਮੀ ਫਾਈਨਲ ਮੈਚ ਇਸ ਇਤਿਹਾਸਕ ਤੇ ਪਵਿੱਤਰ ਧਰਤੀ ਤੇ ਯਾਦਗਾਰੀ ਬਣ ਗਏ ਹਨ।

ਰਾਣਾ ਕੇ.ਪੀ ਸਿੰਘ ਅੱਜ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਚ ਆਯੋਜਿਤ ਵਿਸਵ ਕਬੱਡੀ ਟੂਰਨਾਮੈਟ ਦੇ ਸੈਮੀ ਫਾਈਨਲ ਮੈਚ ਦੋਰਾਨ ਖਚਾ ਖਚ ਭਰੇ ਸਟੇਡੀਅਮ ਵਿਚ ਜੁੜੇ ਦਰਸ਼ਕਾ ਦੇ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਅੱਜ ਇਸ ਖੇਡ ਮੈਦਾਨ ਵਿਚ ਵਿਸਵ ਕਬੱਡੀ ਟੂਰਨਾਂਮੈਟ ਵਿਚ ਭਾਗ ਲੈਣ ਵਾਲੀਆ ਸਾਰੀਆ ਅੱਠ ਟੀਮਾਂ ਹਾਜਰ ਸਨ। ਜਿਨਾਂ ਵਿਚੋ ਪਹਿਲਾ ਸੈਮੀਫਾਈਨਲ ਇੰਗਲੈਡ ਤੇ ਕੈਨੇਡਾ ਵਿਚਕਾਰ ਅਤੇ ਦੂਸਰਾ ਸੈਮੀਫਾਈਨਲ ਭਾਰਤ ਤੇ ਯੂ.ਐਸ.ਏ ਵਿਚਕਾਰ ਹੋਇਆ।

ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੋਜਵਾਨਾ ਨੁੰ ਖੇਡਾ ਪ੍ਰਤੀ ਉਤਸਾਹਿਤ ਕਰਨ ਲਈ ਬਹੁਤ ਹੀ ਜਿਕਰਯੋਗ ਉਪਰਾਲੇ ਕੀਤੇ ਹਨ।ਮੁੱਖ ਮੰਤਰੀ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਯਤਨਾ ਨਾਲ ਇਸ ਚਰਨਗੰਗਾ ਖੇਡ ਸਟੇਡੀਅਮ ਦਾ ਲੰਬੇ ਅਰਸੇ ਤੋ ਅਟਕ ਰਿਹਾ ਕੰਮ ਮੁਕੰਮਲ ਹੋਇਆ ਅਤੇ ਇਸੇ ਸਾਲ ਇਹ ਸਟੇਡੀਅਮ ਸੂਬੇ ਦੇ ਖਿਡਾਰੀਆ ਨੂੰ ਸਮਰਪਿਤ ਕੀਤਾ ਗਿਆ।ਉਨਾ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੀ ਨੋਜਵਾਨੀ ਨੁੂੰ ਨਸ਼ਿਆ ਦੇ ਦਲਦਲ ਵਿਚੋ ਕੱਢ ਕੇ ਜਿੱਥੇ ਖੇਡਾ ਵੱਲ ਉਤਸਾਹਿਤ ਕੀਤਾ ਉਥੇ ਅੱਜ ਖੇਡ ਮੈਦਾਨਾ ਵਿਚ ਲੱਗੀਆ ਰੋਣਕਾ ਇਸ ਗੱਲ ਦੀ ਗਵਾਹ ਬਣੀਆ ਹਨ ਕਿ ਸੂਬੇ ਦੇ ਨੋਜਵਾਨਾ ਇੱਕ ਨਵੀ ਉੂਰਜਾ ਦਾ ਸੰਚਾਰ ਹੋਇਆ ਹੈ।

ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਅਤੇ ਇਤਿਹਾਸਕ ਧਰਤੀ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਕੁੱਲ 42 ਸਾਲਾ ਵਿਚੋ ਲਗਭਗ 3 ਦਹਾਕੇ ਇਥੇ ਬਤੀਤ ਕੀਤੇ ਸਨ। ਇਸ ਇਤਿਹਾਸਕ ਸਥਾਨ ਤੇ ਪੰਜਾਬ ਸਰਕਾਰ ਨੇ ਅਜਿਹੇ ਮੁਕਾਬਲਿਆ ਦਾ ਆਯੋਜਨ ਕਰਵਾ ਕੇ ਇਸ ਖੇਤਰ ਦੇ ਨੋਜਵਾਨਾ ਨੂੰ ਖੇਡਾ ਨਾਲ ਜੁੜਨ ਦੀ ਨਵੀ ਪ੍ਰੇਰਨਾ ਦਿੱਤੀ ਹੈੇ। ਉਨਾ ਨੇ ਕਿਹਾ ਕਿ ਇਹ ਵਿਸ਼ਵ ਕਬੱਡੀ ਟੂਰਨਾਂਮੈਟ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ ਪੁਰਬ ਨੂੰ ਸਮਰਪਿਤ ਹੈ। ਇਸ ਤੋ ਪਹਿਲਾ ਰਾਣਾ ਕੇਪੀ ਸਿੰਘ ਨੇ ਪ੍ਰਧਾਨ ਮੰਤਰੀ ਮਾਤਰ ਬੰਦਨਾ ਯੋਜਨਾ ਨਾਲ ਸਬੰਧਿਤ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਨਾ ਨੇ ਖੇਡ ਮੈਦਾਨ ਵਿਚ ਜਾ ਕੇ ਖਿਡਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨਾ ਨੁੰ ਆਸੀਰਵਾਦ ਦਿੱਤਾ। ਉਨਾ ਦੇਸ਼ ਦੇ ਨੋਜਵਾਨਾ ਨੁੰ ਖੇਡਾ ਵੱਲ ਪ੍ਰੇਰਿਤ ਹੋਣ ਦੀ ਲੋੜ ਤੇ ਜੋਰ ਦਿੱਤਾ।

ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਖੇਤਰ ਵਿਚ ਲਗਭਗ ਇੱਕ ਦਰਜਨ ਫਲਾਈ ਓਵਰ ਨੂੰ ਮੰਨਜੂਰੀ ਮਿਲ ਚੁੱਕੀ ਹੈ। ਚੰਗਰ ਦੇ ਖੇਤਰ ਦੇ ਲੋਕਾ ਬਿਹਤਰ ਸਿੰਚਾਈ ਸੁਵਿਧਾਵਾ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਦਘਾਟਨ ਕਰ ਚੁੱਕੇ ਹਨ। ਸ੍ਰੀ ਅਨੰਦਪੁਰ ਸਾਹਿਬ ਡਵੈਲਪਮੈਟ ਅਥਾਰਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਕੀਰਤਪੁਰ ਸਾਹਿਬ ਵਿਚ ਕਰੋੜਾ ਰੁਪਏ ਦੇ ਵਿਕਾਸ ਕਾਰਜਾ ਲਈ ਫੰਡ ਮੁਹੱਈਆ ਕਰਵਾਏ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਦਾ ਬਾਈਪਾਸ ਵੀ ਪ੍ਰਵਾਨ ਹੋ ਗਿਆ ਹੇੈ। ਇਸ ਤੋ ਇਲਾਵਾ ਕਰੋੜਾ ਰੁਪਏ ਦੀ ਲਾਗਤ ਨਾਲ ਇਸ ਖੇਤਰ ਦੀਆ ਸੜਕਾ, ਪਿੰਡਾ ਵਿਚ ਕਮਿਉਨਿਟੀ ਸੈਟਰ, ਪੰਚਾਇਤ ਘਰ, ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਉਨਾ ਕਿਹਾ ਕਿ ਇਸ ਇਲਾਕੇ ਦੇ ਲੋਕਾ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

ਇਸ ਤੋ ਪਹਿਲਾ ਸਪੀਕਰ ਰਾਣਾ ਕੇ.ਪੀ ਸਿੰਘ ਦਾ ਚਰਨ ਗੰਗਾ ਸਪੋਰਟਸ ਸਟੇਡੀਅਮ ਪੁੱਜਣ ਤੇ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਨੇ ਜਿਲਾ ਪ੍ਰਸਾਸ਼ਨ ਵਲੋ ਸੁਆਗਤ ਕੀਤਾ।

ਇਸ ਮੌਕੇ ਸ਼੍ਰੀ ਸਵਪਨ ਸ਼ਰਮਾ ਐਸ.ਐਸ.ਪੀ., ਮੈਡਮ ਦੀਪਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ(ਜ), ਸ਼੍ਰੀ ਅਮਰਦੀਪ ਸਿੰਘ ਗੁਜ਼ਰਾਲ ਵਧੀਕ ਡਿਪਟੀ ਕਮਿਸ਼ਨਰ (ਵਿ),ਵਿਧਾਇਕ ਰੂਪਨਗਰ ਅਮਰਜੀਤ ਸਿੰਘ ਸੰਦੋਆ, ਸ਼੍ਰੀ ਕਰਤਾਰ ਸਿੰਘ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ, ਕਨੂੰ ਗਰਗ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਅਨੰਦਪੁਰ ਸਾਹਿਬ,ਡੀ ਐਸ ਪੀ ਦਵਿੰਦਰ ਸਿੰਘ, ਵਧੀਕ ਡਾਇਰੈਕਟਰ ਖੇਡਾ ਕਰਤਾਰ ਸਿੰਘ ਸੈਭੀ, ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ, ਸ਼੍ਰੀ ਪਵਨ ਦੀਪਾਨ ਚੇਅਰਮੈਨ ਲਾਰਜ ਸਕੇਲਰ ਇੰਡਸਟਰੀਜ਼ ਬੋਰਡ ਪੰਜਾਬ, ਸ਼੍ਰੀ ਅਮਰਪ੍ਰੀਤ ਸਿੰਘ ਔਲਖ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ, ਦਲਜੀਤ ਸਿੰਘ ਸਹੋਤਾ ਮੈਂਬਰ ਐਨਾਰਾਈਜ਼ ਕਮਿਸ਼ਨ ਪੰਜਾਬ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਕਮਲਦੇਵ ਜੋਸ਼ੀ ਡਾਇਰੈਕਟਰ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ, ਕ੍ਰਿਸ਼ਨਾ ਦੇਵੀ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਸ਼੍ਰੀ ਰਕੇਸ਼ ਚੌਧਰੀ ਚੇਅਰਮੈਨ ਬਲਾਕ ਸੰਮਤੀ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਰਮੇਸ਼ ਚੰਦਰ ਦਸਗਰਾਈ, ਸ਼੍ਰੀ ਪ੍ਰੇਮ ਸਿੰਘ ਬਾਸੋਵਾਲ, ਸ਼੍ਰੀ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਰੂਪਨਗਰ, ਸ਼੍ਰੀ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਸ਼੍ਰੀ ਹਰਬੰਸ ਲਾਲ ਮਹਿਦਲੀ, ਸ਼੍ਰੀ ਬਲਵੀਰ ਸਿੰਘ ਭੀਰੀ, ਚੌਧਰੀ ਪਹੂ ਲਾਲ, ਸ਼੍ਰੀ ਰਾਣਾ ਸੰਜੀਵਨ ਸਿੰਘ,ਸ਼੍ਰੀ ਇੰਦਰਜੀਤ ਸਿੰਘ ਅਰੋੜਾ ਅਤੇ ਸ਼੍ਰੀ ਪ੍ਰਿਤਪਾਲ ਸਿੰਘ ਗੰਡਾ ਪ੍ਰਧਾਨ ਵਪਾਰ ਮੰਡਲ ਸ਼੍ਰੀ ਅਨੰਦਪੁਰ ਸਾਹਿਬ, ਕੌਂਸਲਰ ਨਰਿੰਦਰ ਸੈਣੀ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਆਦਿ ਹਾਜਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: