ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਸਬ ਜੇਲ੍ਹ ਪੱਟੀ ’ਚ ਦੋ ਹਵਾਲਾਤੀ ਭਿੜੇ, ਇਕ ਗੰਭੀਰ ਜ਼ਖ਼ਮੀ

ਸਬ ਜੇਲ੍ਹ ਪੱਟੀ ’ਚ ਦੋ ਹਵਾਲਾਤੀ ਭਿੜੇ, ਇਕ ਗੰਭੀਰ ਜ਼ਖ਼ਮੀ

ਤਰਨਤਾਰਨ : ਸਬ ਜੇਲ੍ਹ ਪੱਟੀ ਵਿਖੇ ਬੰਦ ਦੋ ਹਵਾਲਾਤੀਆਂ ਦੇ ਹੋਏ ਝਗ਼ੜੇ ਵਿਚ ਇਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਏਐੱਸਆਈ ਜਗਦੀਸ਼ ਰਾਜ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਸੋਖਾ ਸਿੰਘ ਵਾਸੀ ਰਾਜੋਕੇ ਜਿਸ ਦੇ ਖ਼ਿਲਾਫ਼ ਥਾਣਾ ਖਾਲੜਾ ਵਿਖੇ ਕਤਲ ਦਾ ਮਾਮਲਾ ਦਰਜ ਹੈ, ਇਸ ਸਮੇਂ ਸਬ ਜੇਲ੍ਹ ਪੱਟੀ ਵਿਖੇ ਬੰਦ ਹੈ। ਉਸ ਨੇ ਬੈਰਕ ‘ਚ ਬੰਦ ਹਵਾਲਾਤੀ ਮਾਨ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਆਪਸੀ ਕਿਸੇ ਗੱਲ ਨੂੰ ਲੈ ਕੇ ਝਗੜਾ ਕਰਨ ਲੱਗ ਪਿਆ। ਜਿਸ ਕਾਰਨ ਉਕਤ ਦੋਵੇ ਵਿਅਕਤੀਆਂ ਵਿਚ ਲੜਾਈ ਹੋ ਗਈ। ਪੁਲਿਸ ਨੇ ਸਬ ਜੇਲ੍ਹ ਪੱਟੀ ਦੇ ਸਹਾਇਕ ਅਫਸਰ ਰਣਜੀਤ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਸੁਖਵਿੰਦਰ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: