Mon. Aug 19th, 2019

ਸਮਾਜ ਵਿਰੋਧੀ ਤਾਕਤਾਂ ਨੂੰ ਸਹਿ ਦੇ ਰਹੀ ਕਾਂਗਰਸ-ਕੈਪਟਨ ਅਭਿਮਨਯੂ

ਸਮਾਜ ਵਿਰੋਧੀ ਤਾਕਤਾਂ ਨੂੰ ਸਹਿ ਦੇ ਰਹੀ ਕਾਂਗਰਸ-ਕੈਪਟਨ ਅਭਿਮਨਯੂ

ਅੰਮ੍ਰਿਤਸਰ,17 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਚੋਣ ਇੰਚਾਰਜ ਅਤੇ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਯੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਵਿਰੋਧੀ ਤਾਕਤਾਂ ਨੂੰ ਉਤਸ਼ਾਹਿਤ ਕਰਨ ਅਤੇ ਭਾਰਤੀ ਸੈਨਿਕਾਂ ਦਾ ਮਨੋਬਲ ਡੇਗਣ ਵਿੱਚ ਸਭਤੋਂ ਅੱਗੇ ਹੈ। ਕੈਪਟਨ ਅਭਿਮਨਯੂ ਬੁੱਧਵਾਰ ਸ਼ਾਮ ਅੰਮ੍ਰਿਤਸਰ ਵਿਖੇ ਪਾਰਟੀ ਦੇ ਕੇਂਦਰ ਚੋਣ ਦਫਤਰ ਦਾ ਉਦਘਾਟਨ ਕਰਨ ਤੋਂ ਬਾਅਦ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੋਲ ਪੰਜਾਬ ਅਤੇ ਕੇਂਦਰ ਦੇ ਪੱਧਰ ਤੇ ਕੋਈ ਮੁੱਦਾ ਨਹੀਂ ਹੈ। ਅਤੇ ਦੇਸ਼ ਵਿੱਚ ਇੱਕ ਵਾਰ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਉਮੀਦਵਾਰਾਂ ਦਾ ਛੇਤੀ ਐਲਾਨ ਕੀਤੇ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸਮੂਹ ਵਰਕਰ ਇਸ ਵੇਲੇ ਚੋਣ ਦੇ ਲਈ ਤਿਆਰ ਹਨ ਅਤੇ ਇਨ੍ਹਾਂ ਵਰਕਰਾਂ ਦੀ ਮੇਹਨਤ ਸਦਕਾ ਹੀ ਪਾਰਟੀ ਇੱਕ ਵਾਰ ਫਿਰ ਤੋਂ ਸੱਤਾ ਵਿੱਚ ਆਵੇਗੀ।

ਉਨ੍ਹਾਂ ਕਿਹਾ ਪੰਜਾਬ ”ਚ ਕਾਂਗਰਸ ਪਾਰਟੀ ਤੋਂ ਲੋਕ ਪੂਰੀ ਤਰ੍ਹਾਂ ਨਿਰਾਸ਼ ਹੋ ਗਏ ਹਨ ਕਿਉਂਕਿ ਜੋ ਵਾਇਦੇ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਨ, ਉਨ੍ਹਾਂ ”ਚੋਂ ਇੱਕ ਵੀ ਵਾਇਦਾ ਪੂਰਾ ਨਹੀਂ ਕੀਤਾ ਗਿਆ। ਇਸ ਕਰਕੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਅਕਾਲੀ-ਭਾਜਪਾ ਗੱਠਜੋੜ ਜਿੱਤੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਚੋਣ ਤਿਆਰੀ ਪੂਰੀ ਹੈ ਅਤੇ ਕਿਸੇ ਵੀ ਸਮੇਂ ਉਮੀਦਵਾਰ ਐਲਾਨੇ ਜਾ ਸਕਦੇ ਹਨ। ਇਸ ਮੌਕੇ ਬੀਜੇਪੀ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਜਿਹੜੇ ਵੀ ਉਮੀਦਵਾਰ ਹਾਈਕਮਾਨ ਵੱਲੋਂ ਦਿੱਤੇ ਜਾਣਗੇ ਉਨ੍ਹਾਂ ਨੂੰ ਬੀਜੇਪੀ ਅਤੇ ਅਕਾਲੀ ਦਲ ਵੱਲੋਂ ਪੂਰਾ ਸਮਰਥਨ ਮਿਲੇਗਾ।

Leave a Reply

Your email address will not be published. Required fields are marked *

%d bloggers like this: