ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jul 6th, 2020

ਸਮੂਹ ਸੰਗਤਾਂ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ ਆਪਣੇ ਆਪਣੇ ਘਰਾਂ ਵਿੱਚ ਬੈਠ ਕੇ ਹੀ ਮਨਾਉਣ – ਭਾਈ ਬਲਵਿੰਦਰ ਸਿੰਘ ਪੱਟੀ

ਸਮੂਹ ਸੰਗਤਾਂ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ ਆਪਣੇ ਆਪਣੇ ਘਰਾਂ ਵਿੱਚ ਬੈਠ ਕੇ ਹੀ ਮਨਾਉਣ – ਭਾਈ ਬਲਵਿੰਦਰ ਸਿੰਘ ਪੱਟੀ

ਲੰਡਨ, 26 ਮਈ (ਰਾਜਵੀਰ ਸਮਰਾ)- ਸੰਸਾਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੀਤੀ ਤਾਲਾਬੰਦੀ ਕਾਰਨ ਗੁਰਦੁਆਰਾ ਸਾਹਿਬਾਨ ਵਿੱਚ ਵੱਡੇ ਇਕੱਠ ਕਰਨੇ ਸੰਭਵ ਨਹੀਂ ਹਨ। ਇਸ ਲਈ ਨਾਨਕ ਨਾਮ ਲੇਵਾ ਸੰਗਤਾਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ ਆਪਣੇ ਆਪਣੇ ਘਰਾਂ ਵਿੱਚ ਬੈਠ ਕੇ ਹੀ ਮਨਾਉਣ ਅਤੇ ਸਰਬਤ ਦੇ ਭਲੇ ਲਈ ਅਰਦਾਸ ਕਰਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਬਲਵਿੰਦਰ ਸਿੰਘ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹੋਏ ਕੀਤਾ।

ਭਾਈ ਬਲਵਿੰਦਰ ਸਿੰਘ ਪੱਟੀ ਨੇ ਸਮੂਹ ਸੰਗਤਾਂ ਨੂੰ ਘਰ ਵਿੱਚ ਹੀ ਰਹਿ ਕੇ ਸੁਖਮਨੀ ਸਾਹਿਬ ਦੇ ਪਾਠ ਕਰਨ ਅਤੇ ਗੁਰਦੁਆਰਾ ਸਾਹਿਬਾਨ ਵਿੱਚ ਲਾਈਵ ਚੱਲ ਰਹੇ ਕਥਾ ਕੀਰਤਨ ਪਰਵਾਹ ਨੂੰ ਸਰਵਣ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ । ਕਿਉਂਕਿ ਅਜੇ ਤੱਕ ਪੂਰੇ ਵਿਸ਼ਵ ਵਿੱਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।ਇਸ ਲਈ ਕੋਈ ਇਲਾਜ ਵੀ ਨਹੀਂ ਹਲੇ ਤੱਕ ਨਹੀਂ ਮਿਲਿਆ। ਮਈ ਦੇ ਅਗਲੇ ਦਿਨਾਂ ਅਤੇ ਜੂਨ ਵਿੱਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿੱਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ ।ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: